ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਪੀਐਮ ਮੋਦੀ ਨੇ ਸੱਦੀ ਉੱਚ ਪੱਧਰੀ ਮੀਟਿੰਗ

ਨਵੀਂ ਦਿੱਲੀ, 24ਅਗਸਤ(ਵਿਸ਼ਵ ਵਾਰਤਾ)-ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਸਿਹਤ ਮੰਤਰਾਲਾ, ਕੈਬਨਿਟ ਸਕੱਤਰ ਅਤੇ ਨੀਤੀ ਆਯੋਗ ਸ਼ਾਮਲ ਹੋ ਸਕਦੇ ਹਨ। ਹਾਲ ਹੀ ਵਿੱਚ ਇੱਕ ਰਿਪੋਰਟ ਸਾਹਮਣੇ ਆਈ ਸੀ, ਜਿਸ ਵਿੱਚ ਕੋਵਿਡ -19 ਦੀ ਤੀਜੀ ਲਹਿਰ ਦੇ ਸਤੰਬਰ-ਅਕਤੂਬਰ ਤੱਕ ਪਹੁੰਚਣ ਦਾ ਖਦਸ਼ਾ ਸੀ।






















