• Latest
  • Trending
ਕੋਰੋਨਾ-ਵਾਇਰਸ – ਨਿਕੰਮੇ ਪ੍ਰਬੰਧਾਂ ਨੇ ‘ਆਪ੍ਰੇਸ਼ਨ ਫ਼ਤਿਹ’ ਨੂੰ ‘ਆਪ੍ਰੇਸ਼ਨ ਫ਼ੇਲ੍ਹ’ ‘ਚ ਬਦਲਿਆ-ਭਗਵੰਤ ਮਾਨ

ਕੋਰੋਨਾ-ਵਾਇਰਸ – ਨਿਕੰਮੇ ਪ੍ਰਬੰਧਾਂ ਨੇ ‘ਆਪ੍ਰੇਸ਼ਨ ਫ਼ਤਿਹ’ ਨੂੰ ‘ਆਪ੍ਰੇਸ਼ਨ ਫ਼ੇਲ੍ਹ’ ‘ਚ ਬਦਲਿਆ-ਭਗਵੰਤ ਮਾਨ

7 years ago
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

27 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

5 hours ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

6 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

6 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

6 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

7 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

7 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

7 hours ago
Hindi News
English News
Monday, November 16, 2026
No Result
View All Result
19 °c
Chandigarh
19 ° Tue
19 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਰੋਨਾ-ਵਾਇਰਸ – ਨਿਕੰਮੇ ਪ੍ਰਬੰਧਾਂ ਨੇ ‘ਆਪ੍ਰੇਸ਼ਨ ਫ਼ਤਿਹ’ ਨੂੰ ‘ਆਪ੍ਰੇਸ਼ਨ ਫ਼ੇਲ੍ਹ’ ‘ਚ ਬਦਲਿਆ-ਭਗਵੰਤ ਮਾਨ

April 30, 2020
in ਪੰਜਾਬ
ਕੋਰੋਨਾ-ਵਾਇਰਸ – ਨਿਕੰਮੇ ਪ੍ਰਬੰਧਾਂ ਨੇ ‘ਆਪ੍ਰੇਸ਼ਨ ਫ਼ਤਿਹ’ ਨੂੰ ‘ਆਪ੍ਰੇਸ਼ਨ ਫ਼ੇਲ੍ਹ’ ‘ਚ ਬਦਲਿਆ-ਭਗਵੰਤ ਮਾਨ
ਕੋਰੋਨਾ-ਵਾਇਰਸ – ਨਿਕੰਮੇ ਪ੍ਰਬੰਧਾਂ ਨੇ ‘ਆਪ੍ਰੇਸ਼ਨ ਫ਼ਤਿਹ’ ਨੂੰ ‘ਆਪ੍ਰੇਸ਼ਨ ਫ਼ੇਲ੍ਹ’ ‘ਚ ਬਦਲਿਆ-ਭਗਵੰਤ ਮਾਨ
ਕੈਪਟਨ ਅਤੇ ਮੋਦੀ ਸਰਕਾਰਾਂ ਸਮੇਤ ਬਾਦਲਾਂ ‘ਤੇ ਵੀ ਬਰਸੇ ‘ਆਪ’ ਸੰਸਦ
ਚੰਡੀਗੜ੍ਹ, 30 ਅਪ੍ਰੈਲ 2020
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰੋਨਾ ਵਿਰੁੱਧ ਜੰਗ ਦੌਰਾਨ ਸਰਕਾਰੀ ਕਾਰਜਸ਼ੈਲੀ ‘ਤੇ ਗੰਭੀਰ ਸਵਾਲ ਉਠਾਉਂਦੇ ਹੋਏ ਕਿਹਾ ਕਿ ਨਿਕੰਮੇ ਪ੍ਰਬੰਧਾਂ ਅਤੇ ਨਖਿੱਧ ਲੀਡਰਸ਼ਿਪ ਕਾਰਨ ਕੋਰੋਨਾ ਵਿਰੁੱਧ ‘ਆਪ੍ਰੇਸ਼ਨ ਫ਼ਤਿਹ’ ਅਸਲੀਅਤ ‘ਚ ‘ਆਪ੍ਰੇਸ਼ਨ ਫ਼ੇਲ੍ਹ’ ਬਣ ਗਿਆ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਟਾਈਮ ਸ਼ੈਲੀ (ਆਰਜ਼ੀ ਢੰਗ) ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਾਂਗਰਸ ਲੀਡਰਸ਼ਿਪ ਅਤੇ ਉੱਚ-ਪ੍ਰਸ਼ਾਸਨਿਕ ਅਧਿਕਾਰੀ ਕੋੋਰੋਨਾ ਵਿਰੁੱਧ ਲੜਨ ਦੇ ਦਾਅਵੇ ਕਰ ਰਹੇ ਹਨ, ਉਹ ਜ਼ਮੀਨੀ ਹਕੀਕਤ ਸਾਹਮਣੇ ਲਗਾਤਾਰ ਫ਼ੇਲ੍ਹ ਅਤੇ ਫਲਾੱਪ ਹੋ ਰਹੇ ਹਨ। ਨਤੀਜਣ ਸਵਾ ਮਹੀਨੇ ਦੇ ਕਰਫ਼ਿਊ ਦੇ ਬਾਵਜੂਦ ਪੰਜਾਬ ਅੰਦਰ ਕੋਰੋਨਾ ਵਾਇਰਸ ਵਧਦਾ-ਫੈਲਦਾ ਹੀ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ਤਰਨਤਾਰਨ ‘ਚ ਖਟਾਰਾ ਐਂਬੂਲੈਂਸ ਅਤੇ ਪੰਜਾਬ ਭਰ ਦੇ ਹਸਪਤਾਲਾਂ ਅਤੇ ਨਿਹੱਥੇ ਲੜਾਈ ਲੜ ਰਹੇ ਡਾਕਟਰਾਂ ਨੇ ਸਰਕਾਰ ਦੀ ਪੂਰੀ ਤਰਾਂ ਪੋਲ ਖੋਲ੍ਹ ਦਿੱਤੀ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਘਰੇ ਹੀ ਦੁਬਕ ਕੇ ਬੈਠ ਗਏ ਹਨ, ਜਦਕਿ ਉਨ੍ਹਾਂ ਨੂੰ ਇਕੱਲਿਆਂ ਗੱਡੀ ਚਲਾ ਕੇ ਪੂਰੇ ਪੰਜਾਬ ‘ਚ ਪ੍ਰਬੰਧਾਂ ਦੀ ਨਿਗਰਾਨੀ ਕਰਨੀ ਚਾਹੀਦੀ ਸੀ।
ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੀ ‘ਪ੍ਰਵਚਨ’ ਦੇਣ ਤੋਂ ਅੱਗੇ ਕੁੱਝ ਵੀ ਨਹੀਂ ਕਰ ਰਹੀ। ਵਿੱਤੀ ਤੌਰ ‘ਤੇ ਸੂਬਿਆਂ ਦੇ ਬਹੁਗਿਣਤੀ ਸਾਧਨਾਂ-ਸੰਸਾਧਨਾਂ ‘ਤੇ ਕਬਜ਼ਾ ਕਰ ਚੁੱਕੀ ਕੇਂਦਰ ਸਰਕਾਰ ਨੇ ਇਸ ਔਖੀ ਘੜੀ ‘ਚ ਪੰਜਾਬ ਵਰਗੇ ਸੂਬੇ ਦੀ ਵੀ ਅਣਦੇਖੀ ਕਰ ਦਿੱਤੀ ਹੈ, ਜਿਸ ਨੇ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਪੂਰੇ ਦੇਸ਼ ਦਾ ਪੇਟ ਭਰਨ ਲਈ ਸਭ ਤੋਂ ਵੱਧ ਯੋਗਦਾਨ ਦਿੱਤਾ ਹੈ।
ਸਾਂਝੇ ਮਤੇ ਰਾਹੀਂ ਪੰਜਾਬ ਨੂੰ ਵਿਸ਼ੇਸ਼ ਵਿੱਤੀ ਪੈਕੇਜ ਲਈ ਕੇਂਦਰ ‘ਤੇ ਦਬਾਅ ਪਾਉਣ ਸਾਰੇ ਸੰਸਦ ਮੈਂਬਰ- ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ ਪਾਰਟੀ ਪੱਧਰ ਤੋਂ ਉੱਤੇ ਉੱਠ ਕੇ ਇੱਕ ਸਾਂਝੇ ਮਤੇ ਰਾਹੀਂ ਕੇਂਦਰ ਸਰਕਾਰ ਉੱਤੇ ਦਬਾਅ ਬਣਾਉਣਾ ਚਾਹੀਦਾ ਹੈ ਕਿ ਉਹ ਪੰਜਾਬ ਲਈ ਵਿਸ਼ੇਸ਼ ਵਿੱਤੀ ਪੈਕੇਜ ਅਤੇ ਸੂਬੇ ਦੀ ਇੰਡਸਟਰੀ ਨੂੰ ਪਹਾੜੀ ਰਾਜਾਂ ਦੀ ਤਰਜ਼ ‘ਤੇ ਟੈਕਸ ਛੋਟਾਂ ਦੇਵੇ ਤਾਂ ਕਿ ਕੋਰੋਨਾ ਵਾਇਰਸ ਕਾਰਨ ਹੋਰ ਜ਼ਿਆਦਾ ਸੰਕਟ ‘ਚ ਘਿਰੇ ਪੰਜਾਬ ਦੇ ਉਦਯੋਗਾਂ ਅਤੇ ਆਰਥਿਕਤਾ ਨੂੰ ਲੋੜੀਂਦਾ ਹੁਲਾਰਾ ਮਿਲ ਸਕੇ।
ਮਾਨ ਮੁਤਾਬਿਕ, ‘‘ਮੈਂ ਬਾਦਲ ਜੋੜੀ (ਹਰਸਿਮਰਤ-ਸੁਖਬੀਰ), ਭਾਜਪਾ ਦੇ ਸੋਮ ਪ੍ਰਕਾਸ਼ ਅਤੇ ਸੰਨੀ ਦਿਓਲ ਸਮੇਤ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਸੱਦਾ ਦਿੰਦਾ ਹਾਂ ਕਿ ਆਓ ਇਕੱਠੇ ਹੋ ਕੇ ਪੰਜਾਬ ਲਈ ਮੋਦੀ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਲਈ ਹਰ ਸੰਭਵ ਦਬਾਅ ਬਣਾਈਏ।’’
ਮਾਨ ਨੇ ਨਾਲ ਹੀ ਕਿਹਾ ਕਿ ਇਹ ਵੀ ਮੰਗ ਰੱਖਣੀ ਚਾਹੀਦੀ ਹੈ ਕਿ ਸਾਡੀ (ਸੰਸਦ) ਮੈਂਬਰਾਂ ਦੀ ਤਨਖ਼ਾਹ ਬੇਸ਼ੱਕ 30 ਪ੍ਰਤੀਸ਼ਤ ਦੀ ਥਾਂ 50 ਪ੍ਰਤੀਸ਼ਤ ਕੱਟ ਲਈ ਜਾਵੇ ਪਰੰਤੂ ਸੰਸਦਾਂ ਨੂੰ ਲੋਕਾਂ ਦੇ ਵਿਕਾਸ ਲਈ ਮਿਲਦੀ ਐਮਪੀਲੈਡ ਰਾਸ਼ੀ ‘ਤੇ ਰੋਕ ਨਾ ਲੱਗੇ। ਮਾਨ ਨੇ ਪੰਜਾਬ ‘ਚ ਸਾਬਕਾ ਵਿਧਾਇਕਾਂ ਅਤੇ ਸਾਬਕਾ ਸੰਸਦਾਂ ਨੂੰ ਇੱਕ ਤੋਂ ਵੱਧ ਮਿਲਦੀਆਂ ਪੈਨਸ਼ਨਾਂ ਤੁਰੰਤ ਬੰਦ ਕਰਨ ਦੀ ਮੰਗ ਕੀਤੀ।
ਮਾਨ ਨੇ ਕਿਹਾ ਕਿ ਕੇਂਦਰ ਪੰਜਾਬ ਦੀ ਜੀਐਸਟੀ ਰਿਫੰਡ ਵੀ ਨਹੀਂ ਦੇ ਰਿਹਾ ਜਦਕਿ ਹਰਸਿਮਰਤ ਕੌਰ ਬਾਦਲ ਵੱਲੋਂ ਕਰੋੜਾਂ ਰੁਪਏ ਦੀ ਰਾਸ਼ੀ ਟੀਵੀ ਡਿਬੇਟਾਂ ਤੋਂ ਬਿਨਾਂ ਹੇਠਾਂ ਕਿਤੇ ਨਜ਼ਰ ਨਹੀਂ ਆਈ। ‘‘ਇਹ ਬੇਹੱਦ ਦੁਖਦ ਹੈ ਕਿ ਨਿਕੰਮੀਆਂ ਸਰਕਾਰਾਂ ਨੇ ਅੱਜ ਉਸ ਪੰਜਾਬ ਨੂੰ ਕੇਂਦਰ ਕੋਲੋਂ ਰਾਸ਼ਨ ਮੰਗਣ ਲਈ ਬੇਵੱਸ ਕਰ ਦਿੱਤਾ ਹੈ, ਜੋ ਪੂਰੇ ਦੇਸ਼ ਦਾ ਹੁਣ ਤੱਕ ਪੇਟ ਭਰਦਾ ਆ ਰਿਹਾ ਹੈ।’’
ਬਾਦਲਾਂ ਨੇ ਆਪਣੀਆਂ ਲਗਜਰੀ ਬੱਸਾਂ ਕਿਉਂ ਨਹੀਂ ਭੇਜੀਆਂ? – ਭਗਵੰਤ ਮਾਨ ਨੇ ਬਾਦਲਾਂ ਅਤੇ ਕਾਂਗਰਸੀਆਂ ‘ਤੇ ਕੋਰੋਨਾ ਦਾ ਸਿਆਸੀਕਰਨ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਨੂੰ ਸਿੱਖ ਸ਼ਰਧਾਲੂਆਂ ਅਤੇ ਪੰਜਾਬੀ ਸਟੂਡੈਂਟਸ ਦਾ ਥੋੜ੍ਹਾ ਬਹੁਤ ਵੀ ਖ਼ਿਆਲ ਹੁੰਦਾ ਤਾਂ ਉਹ ਆਪਣੀ ਸੈਂਕੜੇ ਵੋਲਵੋ ਬੱਸਾਂ ਦੀ ਫਲੀਟ ਮਹਾਰਾਸ਼ਟਰ, ਰਾਜਸਥਾਨ ਅਤੇ ਦਿੱਲੀ ਭੇਜ ਕੇ ਇੱਕ ਦਿਨ ‘ਚ ਹੀ ਸਾਰੇ ਪੰਜਾਬੀਆਂ ਨੂੰ ਪੰਜਾਬ ਲਿਆ ਸਕਦਾ ਸੀ।
ਇਸ ਤੋਂ ਬਿਨਾਂ ਮਾਨ ਨੇ ਤੇਲ ਦੀਆਂ ਕੀਮਤਾਂ ਨਾ ਘਟਣ ‘ਤੇ ਵੀ ਸਵਾਲ ਉਠਾਏ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਆਦਰਸ਼ ਅਤੇ ਸ਼ਹਾਦਤ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ ‘ਤੇ ਅੜੇ ਪਿਤਾ

by Ranjit Singh
4 weeks ago
0

Punjab: ਪਰਵਿੰਦਰ ਝੋਟੇ ਦਾ ਅੰਤਿਮ ਸਸਕਾਰ ਨਾ ਕਰਨ 'ਤੇ ਅੜੇ ਪਿਤਾ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ ਨਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 