ਕੋਰੋਨਾ ਵੈਕਸਿਨ ਤੇ ਕੇਂਦਰੀ ਸਿਹਤ ਮੰਤਰੀ ਦਾ ਵੱਡਾ ਐਲਾਨ
ਦੇਸ਼ ਭਰ ਵਿੱਚ ਕੋਰੋਨਾ ਵੈਕਸਿਨ ਫ੍ਰੀ ਵਿੱਚ ਲਗਾਈ ਜਾਵੇਗੀ


ਦਿੱਲੀ ,2ਜਨਵਰੀ(ਵਿਸ਼ਵ ਵਾਰਤਾ)- ਭਾਰਤ ਵਿੱਚ ਕੋਰੋਨਾ ਵੈਕਸਿਨ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਕੋਰੋਨਾ ਵੈਕਸਿਨ ਦਾ ਜਾਇਜ਼ਾ ਲੈਣ ਲਈ ਅੱਜ ਦੇਸ਼ ਭਰ ਵਿਚ ਡਰਾਈ ਰਨ ਕੀਤਾ ਜਾ ਰਿਹਾ ਹੈ।ਇਸ ਮੌਕੇ ਤੇ ਕੇਂਦਰੀ ਸਿਹਤ ਮੰਤਰੀ ਡਾ.ਹਰਸ਼ਵਰਧਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਦੇਸ਼ ਭਰ ਵਿੱਚ ਕੋਰੋਨਾ ਵੈਕਸਿਨ ਫ੍ਰੀ ਵਿੱਚ ਲਗਾਈ ਜਾਵੇਗੀ





















