ਬਠਿੰਡਾ, 14 ਮਈ 2020 (ਕੁਲਬੀਰ ਬੀਰਾ ) : ਨੋਵਲ ਕਰੋਨਾ ਵਾਇਰਸ ਨੂੰ ਠੱਲ ਪਾਉਣ ਅਤੇ ਇਸ ਦੇ ਖਾਤਮੇ ਲਈ ਜਾਗਰੂਕਤਾ ਹੀ ਇੱਕ ਵਧੀਆ ਅਤੇ ਵੱਡਾ ਹਥਿਆਰ ਹੈ । ਇਸ ਭਿਆਨਕ ਬਿਮਾਰੀ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦਾ ਹਰੇਕ ਵਰਗ ਦਿਨ -ਰਾਤ ਆਮ ਲੋਕਾਂ ਨੂੰ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ । ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਬਠਿੰਡਾ ਦੇ ਮਾਸ ਮੀਡੀਆ ਵਿੰਗ ਵੱਲੋਂ ਜਾਗਰੂਕਤਾ ਦਾ ਸੁਨੇਹਾ ਘਰ -ਘਰ ਪਹੁੰਚਾਉਣ ਲਈ ਜ਼ਮੀਨੀ ਪੱਧਰ ‘ਤੇ ਪਿੰਡ- ਪਿੰਡ, ਹਰ ਗਲੀ ਮਹੁੱਲੇ ਤੱਕ ਪਹੁੰਚ ਕਰਕੇ ਇਸ ਬਿਮਾਰੀ ਤੋਂ ਬਚਾਉ ਲਈ ਪੂਰੀ ਹੀ ਸੰਜੀਦਗੀ ਨਾਲ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ।
ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਸੰਧੂ ਨੇ ਕਿਹਾ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੀ ਪੂਰੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ ਕੰਮ ਬਹੁਤ ਹੀ ਸਲਾਘਾਯੋਗ ਹੈ । ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ- ਸਮੇਂ ਤੇ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਅਤੇ ਅਡਵਾੲਜਿਰੀ ਨੂੰ ਸਟਾਫ ਅਤੇ ਲੋਕਾਂ ਤੱਕ ਪਹੁੰਚਾਉਣ ਲਈ ਲੋਕ ਸੰਪਰਕ ਵਿਭਾਗ, ਪੁਲਿਸ ਵਿਭਾਗ, ਮੀਡੀਆ ਅਤੇ ਪੰਚਾਇਤਾਂ ਨਾਲ ਬਾਖੂਬੀ ਤਾਲਮੇਲ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਭਾਰਤ ਵਿੱਚ 22 ਮਾਰਚ ਤੋਂ ਲਾਕਡਾਊਨ ਚੱਲ ਰਿਹਾ ਹੈ, ਉਸ ਸਮੇਂ ਤੋਂ ਹੀ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਜ਼ਿਲਾ ਪੱਧਰ ਅਤੇ ਬਲਾਕਾਂ ਅਧੀਨ ਸਿਹਤ ਕੇਂਦਰਾਂ ਅਤੇ ਪਿੰਡਾਂ ਵਿੱਚ ਪਹੁੰਚ ਕਰਕੇ ਲੋਕਾਂ ਨੂੰ ਕਰੋਨਾ ਵਾਇਰਸ ਦੇ ਲੱਛਣਾਂ, ਸਾਵਧਾਨੀਆਂ ੳਤੇ ਬਚਾਉ ਬਾਰੇ ਜਾਣਕਾਰੀ ਮੁੱਹਈਆ ਕਰਵਾਈ ਜਾ ਰਹੀ ਹੈ ।
ਸਿਹਤ ਵਿਭਾਗ ਬਠਿੰਡਾ ਦੇ ਜ਼ਿਲਾ ਮਾਸ ਮੀਡੀਆ ਅਫਸਰ ਸ਼੍ਰੀ ਜਗਤਾਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ, ਮੁਫਤ ਇਲਾਜ ਦੀਆਂ ਸੇਵਾਵਾਂ, ਭਲਾਈ ਸਕੀਮਾਂ ਅਤੇ ਸਿਹਤ ਸਿੱਖਿਆ ਆਮ ਜਨਤਾ ਤੱਕ ਪਹੁੰਚਾਉਣ ਵਾਲਾ ਮਾਸ ਮੀਡੀਆ ਵਿੰਗ ਇਸ ਮੁਸ਼ਕਿਲ ਘੜੀ ਵਿੱਚ ਲੋਕਾਂ ਦਾ ਸਾਥੀ ਬਣ ਗਿਆ ਹੈ ।
Hukamnama Sri Darbar Sahib Today – 25 July 2026 | Ang 688 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 25-07-2026 |...





















