ਕੋਵਿਡ ਦੇ ਵੱਧਦੇ ਮਾਮਲਿਆਂ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਮਹੱਤਵਪੂਰਨ ਆਦੇਸ਼,ਗੰਭੀਰ ਮਾਮਲਿਆਂ ‘ਚ ਹੀ ਹੋਵੇ ਦੋਸ਼ੀਆਂ ਦੀ ਗ੍ਰਿਫਤਾਰੀ
ਚੰਡੀਗੜ੍ਹ,28 ਅਪ੍ਰੈਲ(ਵਿਸ਼ਵ ਵਾਰਤਾ) ਪੂਰੇ ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਨੇ ਕਹਿਰ ਮਚਾਇਆ ਹੋਇਆ ਹੈ ਅਤੇ ਇਸ ਤੋਂ ਪੰਜਾਬ ,ਹਰਿਆਣਾ ਅਤੇ ਚੰਡੀਗੜ੍ਹ ਵੀ ਨਹੀਂ ਬੱਚ ਪਾਏ। ਇਸਦੇ ਤਹਿਤ ਹੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੇ ਪੰਜਾਬ,ਹਰਿਆਣਾ ਸਰਕਾਰਾਂ ਅਤੇ ਚੰਡੀਗੜ੍ਹ ਪ੍ਰਸ਼ਾਸ਼ਨ ਨੂੰ ਅੰਤਰਿਮ ਆਦੇਸ਼ ਜਾਰੀ ਕੀਤੇ ਹਨ। ਕੋਰਟ ਨੇ ਕਿਹਾ ਕਿ ਪਾਜ਼ੀਟਿਵ ਕੇਸਾਂ ਦੀ ਵੱਧਦੀ ਗਿਣਤੀ ਦੇ ਕਾਰਨ ਕੋਰਟ ਨਿਯਮਿਤ ਰੂਪ ਵਿੱਚ ਪ੍ਰਭਾਵੀ ਢੰਗ ਨਾਲ ਕੰਮ ਨਹੀਂ ਕਰ ਪਾ ਰਹੇ ਹਨ। ਉਹਨਾਂ ਨੇ ਕਿਹਾ ਕਿ ਜਦੋਂ ਤੱਕ ਕਾਨੂੰਨ ਵਿਵਸਥਾ ਉਤੇ ਕੋਈ ਸੰਕਟ ਨਹੀਂ ਉਦੋਂ ਤੱਕ ਛੋਟੇ ਮੋਟੇ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਕੀਤੀ ਜਾਵੇ ਨਾਲ ਹੀ ਜੂਨ ਦੇ ਅੰਤ ਤੱਕ ਪੈਰੋਲ ਤੇ ਅਤੇ ਅੰਤਰਿਮ ਜਮਾਨਤਾਂ ਜਾਰੀ ਰੱਖੀਆਂ ਜਾਣ।