• Latest
  • Trending
ਕੋਵਿਡ ਸਬੰਧੀਂ ਹਦਾਇਤਾਂ ਤੇ ਧਾਰਾ 144 ਦੀ ਉਲੰਘਣਾ ਕਰਕੇ ਧਰਨਾ ਪ੍ਰਦਰਸ਼ਨ ਕਰਨ ਮੌਕੇ ਪੁਲਿਸ ‘ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ-ਐਸ.ਐਸ.ਪੀ.

ਕੋਵਿਡ ਸਬੰਧੀਂ ਹਦਾਇਤਾਂ ਤੇ ਧਾਰਾ 144 ਦੀ ਉਲੰਘਣਾ ਕਰਕੇ ਧਰਨਾ ਪ੍ਰਦਰਸ਼ਨ ਕਰਨ ਮੌਕੇ ਪੁਲਿਸ ‘ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ-ਐਸ.ਐਸ.ਪੀ.

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

5 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

5 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

5 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

6 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

6 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

6 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

7 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
Hindi News
English News
Thursday, November 19, 2026
No Result
View All Result
13 °c
Chandigarh
18 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ ਸਬੰਧੀਂ ਹਦਾਇਤਾਂ ਤੇ ਧਾਰਾ 144 ਦੀ ਉਲੰਘਣਾ ਕਰਕੇ ਧਰਨਾ ਪ੍ਰਦਰਸ਼ਨ ਕਰਨ ਮੌਕੇ ਪੁਲਿਸ ‘ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ-ਐਸ.ਐਸ.ਪੀ.

September 7, 2020
in ਪੰਜਾਬ
ਕੋਵਿਡ ਸਬੰਧੀਂ ਹਦਾਇਤਾਂ ਤੇ ਧਾਰਾ 144 ਦੀ ਉਲੰਘਣਾ ਕਰਕੇ ਧਰਨਾ ਪ੍ਰਦਰਸ਼ਨ ਕਰਨ ਮੌਕੇ ਪੁਲਿਸ ‘ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ-ਐਸ.ਐਸ.ਪੀ.

-ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਸਮੇਤ 316 ਵਿਅਕਤੀ ਹੋਰ ਵੀ ਨਾਮਜਦ-ਦੁੱਗਲ
-ਕੋਵਿਡ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਐਸ.ਐਸ.ਪੀ.

ਪਟਿਆਲਾ, 7 ਸਤੰਬਰ (ਵਿਸ਼ਵ ਵਾਰਤਾ)-ਪਟਿਆਲਾ ਪੁਲਿਸ ਨੇ ਸ਼ਹਿਰ ਅੰਦਰ ਧਰਨਾ ਪ੍ਰਦਰਸ਼ਨ ਕਰਕੇ ਕੋਵਿਡ ਦੇ ਮੱਦੇਨਜ਼ਰ ਲਾਗੂ ਧਾਰਾ 144 ਦੀ ਉਲੰਘਣਾ ਕਰਨ ਵਾਲੇ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਸਮੇਤ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਵਿਰੁੱਧ ਪੁਲਿਸ ਕੇਸ ਦਰਜ ਕੀਤਾ ਹੈ। ਇਨ੍ਹਾਂ ਨੇ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀ ਡਿਊਟੀ ‘ਚ ਵਿਘਨ ਪਾਉਂਦਿਆਂ ਜਿੱਥੇ ਪੁਲਿਸ ‘ਤੇ ਹਮਲਾ ਕੀਤਾ ਉਥੇ ਹੀ ਕੋਵਿਡ ਸਬੰਧੀਂ ਹਦਾਇਤਾਂ ਤੇ ਧਾਰਾ 144 ਦੀ ਵੀ ਉਲੰਘਣਾ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਕਿਹਾ ਕਿ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਐਸ.ਐਸ.ਪੀ. ਨੇ ਦੱਸਿਆ ਕਿ ਸ਼ਹਿਰ ‘ਚ ਅੱਜ ਇਨ੍ਹਾਂ ਧਰਨਾਕਾਰੀਆਂ ਵੱਲੋਂ ਕੀਤੀ ਗਈ ਹੁਲੜਬਾਜੀ ਕਰਕੇ ਪਟਿਆਲਾ ਪੁਲਿਸ ਦੇ ਐਸ.ਆਈ. ਬਲਵਾਨ ਸਿੰਘ ਸਮੇਤ 4 ਹੋਰ ਪੁਲਿਸ ਅਧਿਕਾਰੀ, ਜਿਨ੍ਹਾਂ ‘ਚ ਦੋ ਮਹਿਲਾ ਸਿਪਾਹੀ ਸ਼ਾਮਲ ਹਨ, ਫੱਟੜ ਹੋਏ ਹਨ, ਇਨ੍ਹਾਂ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੋਂ ਇਨ੍ਹਾਂ ਨੂੰ ਬਾਅਦ ‘ਚ ਛੁੱਟੀ ਦੇ ਦਿੱਤੀ ਗਈ।
ਸ੍ਰੀ ਦੁੱਗਲ ਨੇ ਦੱਸਿਆ ਕਿ ਇਸ ਸਬੰਧੀਂ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਨੰਬਰ 245 ਮਿਤੀ 07/09/2020 ਤਹਿਤ ਆਈ.ਪੀ.ਸੀ ਦੀਆਂ ਧਾਰਾਵਾਂ 353, 354, 332, 186, 188, 149, 269, 270 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਅਤੇ ਐਪਿਡੈਮਿਕ ਡਿਜ਼ੀਜ (ਸੋਧਿਆ) ਆਰਡੀਨੈਂਸ 2020 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐਸ.ਐਸ.ਪੀ. ਨੇ ਕਿਹਾ ਕਿ ਇਸ ਮਾਮਲੇ ‘ਚ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ, ਨਵਦੀਵ ਸਿੰਘ ਪੁੱਤਰ ਟੀਨਾ ਸਿੰਘ, ਗਗਨਦੀਪ ਸਿੰਘ, ਪ੍ਰੀਤਇੰਦਰ ਸਿੰਘ, ਮਨਵਿੰਦਰ ਸਿੰਘ, ਜਗਜੋਧ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਫੁਲਪ੍ਰੀਤ ਸਿੰਘ, ਸੁਖਦੇਵ ਸਿੰਘ, ਰਣਧੀਰ ਸਿੰਘ, ਗੁਰਮੀਤ ਸਿੰਘ, ਰਾਜਿੰਦਰ ਸਿੰਘ ਖੈਰਾ, ਭੀਮ ਸਿੰਘ, ਲਕਸ਼ਮਣ ਸਿੰਘ, ਅਮਰਜੀਤ ਕੌਰ, ਕਮਲਜੀਤ ਕੌਰ, ਅਮਰੀਕ ਸਿੰਘ ਖ਼ਾਲਸਾ ਸਮੇਤ 300 ਹੋਰ ਅਣਪਛਾਤਿਆਂ ਨੂੰ ਨਾਮਜਦ ਕੀਤਾ ਗਿਆ ਹੈ।
ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਲੋਕ ਇਨਸਾਫ਼ ਪਾਰਟੀ ਵੱਲੋਂ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਧਰਨਾ ਦੇਣ ਦੇ ਦਿੱਤੇ ਗਏ ਸੱਦੇ ‘ਤੇ ਵੱਡੀ ਗਿਣਤੀ ਲੋਕ ਬੱਸਾਂ ਤੇ ਹੋਰ ਵਹੀਕਲਾਂ ‘ਚ ਦੋਵਾਂ ਵਿਧਾਇਕਾਂ ਦੀ ਅਗਵਾਈ ਹੇਠ ਪੁੱਡਾ ਗਰਾਊਂਡ ਵਿਖੇ ਇਕੱਤਰ ਹੋਏ, ਜਿੱਥੇ ਉਨ੍ਹਾਂ ਨੂੰ ਪੁਲਿਸ ਅਧਿਕਾਰੀਆਂ ਤੇ ਡਿਊਟੀ ਮੈਜਿਸਟਰੇਟ ਵੱਲੋਂ ਰੋਕ ਕੇ ਦੱਸਿਆ ਗਿਆ ਕਿ ਸ਼ਹਿਰ ਅੰਦਰ ਕੋਵਿਡ ਮਹਾਂਮਾਰੀ ਕਰਕੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਦੇ ਹੁਕਮ ਲਾਗੂ ਹਨ। ਇਸ ਲਈ ਧਰਨਾ, ਪ੍ਰਦਰਸ਼ਨ ਜਾਂ ਰੋਸ ਮਾਰਚ ਨਹੀਂ ਕੀਤਾ ਜਾ ਸਕਦਾ ਪਰੰਤੂ ਇਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਪੀਲ ਅਤੇ ਕੋਵਿਡ ਸਬੰਧੀਂ ਹਦਾਇਤਾਂ ਨੂੰ ਨਜ਼ਰ ਅੰਦਾਜ ਕਰਦਿਆਂ ਰੋਸ ਮਾਰਚ ਸ਼ੁਰੂ ਕਰ ਦਿੱਤਾ, ਜਿਸ ਨੂੰ ਪੁਲਿਸ ਵੱਲੋਂ ਪੋਲੋ ਗਰਾਊਂਡ ਨੇੜੇ ਰੋਕਿਆ ਗਿਆ।
ਸ੍ਰੀ ਦੁੱਗਲ ਨੇ ਦੱਸਿਆ ਕਿ ਇਥੇ ਇਨ੍ਹਾਂ ਨੂੰ ਡਿਊਟੀ ਮੈਜਿਸਟਰੇਟ ਅਤੇ ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਸਮਝਾਇਆ ਗਿਆ ਪਰੰਤੂ ਇਨ੍ਹਾਂ ਨੇ ਹਿੰਸਾਤਮਕ ਰੁਖ ਅਪਣਾਉਂਦਿਆਂ ਜਿੱਥੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਧੱਕਾਮੁੱਕੀ ਕੀਤੀ ਉੱਥੇ ਪੁਲਿਸ ਦੀ ਅਮਨ ਕਾਨੂੰਨ ਬਹਾਲ ਕਰਨ ਦੀ ਡਿਊਟੀ ਵਿੱਚ ਵਿਘਨ ਪਾਉਂਦਿਆਂ ਪੁਲਿਸ ਉਪਰ ਹੀ ਹਮਲਾ ਕਰ ਦਿੱਤਾ ਅਤੇ ਨਾਲ ਹੀ ਮਹਿਲਾ ਪੁਲਿਸ ਕਰਮਚਾਰਨਾ ਨਾਲ ਦੁਰਵਿਵਹਾਰ ਵੀ ਕੀਤਾ। ਪ੍ਰਦਰਸ਼ਨਕਾਰੀਆਂ ਵੱਲੋਂ ਅਜਿਹਾ ਕਰਨ ਕਰਕੇ ਕਈ ਪੁਲਿਸ ਅਧਿਕਾਰੀ ਤੇ ਮੁਲਾਜਮ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਪੁਲਿਸ ਵੱਲੋਂ ਡਿਊਟੀ ਮੈਜਿਸਟਰੇਟ ਦੀ ਆਗਿਆ ਦੇ ਨਾਲ ਅਮਨ ਕਾਨੂੰਨ ਬਹਾਲ ਰੱਖਣ ਦੇ ਮਨਸ਼ੇ ਨਾਲ ਇਨ੍ਹਾਂ ਨੂੰ ਖਦੇੜ ਦਿੱਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
5 days ago
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 