-ਬਲਾਕ ਸਨੌਰ ਦੇ 104 ਪਿੰਡਾਂ ‘ਚ ਕੋਰੋਨਾ ਵਾਇਰਸ ਵਿਰੁੱਧ ਜਾਗਰੂਕਤਾ ਦੀ ਮੁਹਿੰਮ
-ਲੋਕਾਂ ਨੂੰ ਮਾਸਕ ਪਾਉਣ, ਹੱਥ ਧੋਣ ਤੇ ਆਪਸੀ ਵਿੱਥ ਰੱਖਣ ਬਾਰੇ ਕੀਤਾ ਜਾ ਰਿਹਾ ਜਾਗਰੂਕ
ਸਨੌਰ/ਪਟਿਆਲਾ, 8 ਜੁਲਾਈ (ਵਿਸ਼ਵ ਵਾਰਤਾ)-
ਕੋਵਿਡ-19 ਖ਼ਿਲਾਫ਼ ਜਾਗਰੂਕਤਾ ਫੈਲਾਉਂਦਿਆਂ ਪਟਿਆਲਾ ਜ਼ਿਲ੍ਹੇ ਦੇ ਸਨੌਰ ਬਲਾਕ ਦੇ ਕਰੀਬ ਸਾਰੇ ਹੀ 104 ਪਿੰਡਾਂ ਵਿੱਚ ਦੀਵਾਰਾਂ ‘ਤੇ ਪੇਟਿੰਗਜ ਕਰਵਾਈਆਂ ਜਾ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਬੀ.ਡੀ.ਪੀ.ਓ. ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਨੌਰ ਬਲਾਕ ਵਿਖੇ ਮਿਸ਼ਨ ਫ਼ਤਿਹ ਨੂੰ ਪੰਚਾਇਤੀ ਨੁਮਾਇੰਦਿਆਂ ਵੱਲੋਂ ਪੂਰਾ ਸਹਿਯੋੋਗ ਦਿੱਤਾ ਜਾ ਰਿਹਾ ਹੈ।
ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਨੂੰ ਘਰ-ਘਰ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਉਨ੍ਹਾਂ ਵੱਲੋਂ ਆਪਣੇ ਪੰਚਾਇਤ ਅਫ਼ਸਰਾਂ ਤੇ ਪੰਚਾਇਤ ਸਕੱਤਰਾਂ ਰਾਹੀਂ ਸਰਪੰਚਾਂ ਤੇ ਪੰਚਾਂ ਸਮੇਤ ਜੀ.ਓ.ਜੀ. ਨੂੰ ਨਾਲ ਲੈਕੇ ਕੋਵਿਡ-19 ਬਾਰੇ ਜਾਗਰੂਕਤਾ ਪ੍ਰਚਾਰ ਕੀਤਾ ਜਾ ਰਿਹਾ ਹੈ।
ਬੀ.ਡੀ.ਪੀ.ਓ ਨੇ ਦੱਸਿਆ ਕਿ ਸਨੌਰ ਬਲਾਕ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਮਾਸਕ ਪਾਉਣ, ਆਪਸੀ ਵਿੱਥ ਰੱਖਣ, ਹੱਥ ਵਾਰ-ਵਾਰ ਧੋਹਣ, ਇਕੱਠ ਨਾ ਕਰਨ ਸਮੇਤ ਆਪਣੇ ਮੋਬਾਇਲ ਫੋਨਾਂ ‘ਚ ਕੋਵਾ ਪੰਜਾਬ ਐਪ ਡਾਊਨਲੋਡ ਕਰਨ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਬਾਰੇ ਦੱਸਿਆ ਜਾ ਰਿਹਾ ਹੈ।
ਸਨੌਰ ਬਲਾਕ ਦੇ ਪਿੰਡਾਂ ਖਾਂਸੀਆਂ, ਬੋਹੜਪੁਰ, ਸਫ਼ੇੜਾ, ਬਿਲਾਸਪੁਰ, ਕੁਲੇਮਾਜਰਾ, ਡੰਡੋਆ, ਸਲੇਮਪੁਰ ਬ੍ਰਾਹਮਣਾ ਆਦਿ ਸਮੇਤ ਦਰਜਨਾਂ ਪਿੰਡਾਂ ਵਿੱਚ ਵਾਲ ਪੇਟਿੰਗਜ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਬਾਕੀ ਵਿੱਚ ਕੰਮ ਜਾਰੀ ਹੈ।
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...






















