• Latest
  • Trending
ਕੋਵਿਡ-19: ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦਾ ਕੀਤਾ ਉਦਘਾਟਨ

ਕੋਵਿਡ-19: ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦਾ ਕੀਤਾ ਉਦਘਾਟਨ

6 years ago
Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

24 minutes ago
Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫਤਾਰ !

Big News: ਗੈਂਗਸਟਰ ਗੋਲਡੀ ਢਿੱਲੋਂ ਸਪੇਨ ‘ਚ ਗ੍ਰਿਫਤਾਰ !

32 minutes ago
National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

National: ਵੱਡੀ ਵਾਰਦਾਤ ! ਪਤਨੀ ਨੇ ਪਤੀ ਦਾ ਕਤਲ ਕਰ ਬਾਥਰੂਮ ‘ਚ ਦੱਬੀ ਲਾਸ਼

48 minutes ago
Delhi : ਐਕਸਪਾਇਰੀ ਡੇਟ ਬਦਲ ਕੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਰੈਕੇਟ ਦਾ ਪਰਦਾਫਾਸ਼, ਸੱਤ ਗ੍ਰਿਫਤਾਰ

Delhi : ਐਕਸਪਾਇਰੀ ਡੇਟ ਬਦਲ ਕੇ ਖਾਣ-ਪੀਣ ਦਾ ਸਮਾਨ ਵੇਚਣ ਵਾਲੇ ਰੈਕੇਟ ਦਾ ਪਰਦਾਫਾਸ਼, ਸੱਤ ਗ੍ਰਿਫਤਾਰ

59 minutes ago
Chetan Murder Case ‘ਚ ਹੋਇਆ ਨਵਾਂ ਖੁਲਾਸਾ !

Chetan Murder Case ‘ਚ ਹੋਇਆ ਨਵਾਂ ਖੁਲਾਸਾ !

1 hour ago
Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

Thailand: 11 ਸਾਲ ਦੇ ਬੱਚੇ ਨੇ ਬੋਧੀ ਭਿਕਸ਼ੂਆਂ ਨੂੰ ਕੁਚਲਿਆ

2 hours ago
ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਗਲੇ ਹਫ਼ਤੇ ਤਿੰਨ ਦੇਸ਼ਾਂ ਦੇ ਦੌਰੇ ’ਤੇ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

2 hours ago
ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਓਮਾਨ ਨੇ ਹਵਾਈ ਸੈਨਾ ’ਚ ਅੰਤਰ-ਕਾਰਜਸ਼ੀਲਤਾ, ਸੰਯੁਕਤ ਸਿਖਲਾਈ ਅਤੇ ਪੇਸ਼ੇਵਰ ਆਦਾਨ-ਪ੍ਰਦਾਨ ਵਧਾਉਣ ‘ਤੇ ਕੀਤੀ ਚਰਚਾ

2 hours ago
America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

America ਦੀ ਆਜ਼ਾਦੀ ਦੇ 250 ਸਾਲ ਪੂਰੇ, ਅੱਜ ਦੇ ਦਿਨ 1776 ‘ਚ ਮਿਲੀ ਸੀ ਆਜ਼ਾਦੀ

2 hours ago
FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

FIFA World Cup 2026: ਅਰਜਨਟੀਨਾ ਉਲਟਫੇਰ ਦਾ ਸ਼ਿਕਾਰ ਹੋਣੋਂ ਬਚਿਆ

2 hours ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Hindi News
English News
Saturday, July 4, 2026
No Result
View All Result
37 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ-19: ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦਾ ਕੀਤਾ ਉਦਘਾਟਨ

August 10, 2020
in ਚੰਡੀਗੜ੍ਹ
ਕੋਵਿਡ-19: ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦਾ ਕੀਤਾ ਉਦਘਾਟਨ

ਤਕਨੀਕੀ ਸਿੱਖਿਆ ਵਿਭਾਗ, ਬੋਰਡ ਅਤੇ ਆਈ.ਕੇ.ਜੀ. ਪੀ.ਟੀ.ਯੂ. ਨੂੰ ਇਸੇ ਤਰਜ਼ `ਤੇ ਆਨਲਾਈਨ ਸੇਵਾਵਾਂ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ)- ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਸਮਾਗਮ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਹਾਜ਼ਿਰ ਸਨ, ਉਨ੍ਹਾਂ ਤੋਂ ਇਲਾਵਾ ਐਮ.ਆਰ.ਐਸ.ਪੀ.ਟੀ.ਯੂ ਦੇ ਉਪ ਕੁਲਪਤੀ ਡਾ. ਮੋਹਨ ਪਾਲ ਸਿੰਘ ਈਸ਼ਰ, ਰਜਿਸਟਰਾਰ ਡਾ. ਬੂਟਾ ਸਿੰਘ ਸਿੱਧੂ ਅਤੇ ਅਕਾਦਮਿਕ ਮਾਮਲੇ, ਡੀਨ ਡਾ. ਸਵਿਨਾ ਬਾਂਸਲ ਆਨਲਾਈਨ ਮੌਜੂਦ ਰਹੇ।  ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ) ਦੇ ਵਿਦਿਆਰਥੀ ਵੱਖ ਵੱਖ ਸੇਵਾਵਾਂ ਜਿਵੇਂ ਕਿ ਆਰਜੀ ਡਿਗਰੀ ਸਰਟੀਫਿਕੇਟ (ਪੀ.ਡੀ.ਸੀ) ਟ੍ਰਾਂਸਕ੍ਰਿਪਟ, ਦਸਤਾਵੇਜ਼ / ਡਿਗਰੀ / ਨੰਬਰ ਕਾਰਡ (ਡੀ.ਐੱਮ.ਸੀ.) ਵਿੱਚ ਸੋਧ, ਤਸਦੀਕ, ਪ੍ਰਮਾਣ ਪੱਤਰ ਆਦਿ ਸੇਵਾਵਾਂ ਪ੍ਰਾਪਤ ਕਰਨ ਲਈ ਲਈ ਆਨਲਾਈਨ ਬਿਨੈ ਪੱਤਰ ਦੇ ਸਕਣਗੇ।ਵਿਦਿਆਰਥੀ ਪੋਰਟਲ ਦੇ ਸਟੂਡੈਂਟ ਲੌਗਇੰਨ ਵਿਚ ਜਾ ਕੇ ਆਨਲਾਈਨ ਫੀਸ ਭਰ ਸਕਦੇ ਹਨ ਅਤੇ ਦਸਤਾਵੇਜ਼ ਦੀਆਂ ਕਾਪੀਆਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ।
ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਐਮ.ਆਰ.ਐਸ.ਪੀ.ਟੀ.ਯੂ ਦੀ ਇਸ ਵਿਲੱਖਣ ਪਹਿਲਕਦਮੀ ਲਈ ਵਧਾਈ ਦਿੰਦਿਆਂ ਸ੍ਰੀ ਚੰਨੀ ਨੇ ਪੰਜਾਬ ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਤਕਨੀਕੀ ਸਿੱਖਿਆ ਬੋਰਡ ਅਤੇ ਆਈ.ਕੇ.ਜੀ ਪੀ.ਟੀ.ਯੂ, ਕਪੂਰਥਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੀ ਬਿਨਾਂ ਕਿਸੇ ਦੇਰੀ ਦੇ ਵਿਦਿਆਰਥੀਆਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਆਨਲਾਈਨ ਪੋਰਟਲ ਦੀ ਸ਼ੁਰੂਆਤ ਕਰਨ।ਮੰਤਰੀ ਨੇ ਕਿਹਾ ਕਿ ਕੋਵਿਡ ਸੰਕਟ ਦੌਰਾਨ ਆਨਲਾਈਨ ਪ੍ਰਸ਼ਾਸਨਿਕ ਸੇਵਾਵਾਂ ਅਤੇ ਕਲਾਸਾਂ ਵਿਦਿਆਰਥੀਆਂ ਲਈ ਇੱਕ ਬਹੁਤ ਵਧੀਆ ਵਿਧੀ ਹਨ ਤਾਂ ਜੋ ਉਨ੍ਹਾਂ ਨੂੰ ਦੀ ਪੜ੍ਹਾਈ ਦਾ ਕੋਈ ਨੁਕਸਾਨ ਨਾ ਹੋਵੇ। ਮੰਤਰੀ ਨੇ ਅਧਿਕਾਰੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਪ੍ਰਣਾਲੀਆਂ ਨੂੰ ਚਲਾਉਂਦੇ ਸਮੇਂ ਆਨਲਾਈਨ ਧੋਖਾਧੜੀਆਂ ਦੀਆਂ ਗਤੀਵਿਧੀਆਂ ਤੋਂ ਵਧੇਰੇ ਸਾਵਧਾਨ ਰਹਿਣ ਲਈ ਵੀ ਕਿਹਾ।
ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੰਤਰੀ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਅਜਿਹੀਆਂ ਪ੍ਰਣਾਲੀਆਂ ਨੂੰ ਤਕਨੀਕੀ ਸਿੱਖਿਆ ਵਿਭਾਗ ਅਤੇ ਬੋਰਡ ਵਿੱਚ ਲਾਗੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਈ.ਕੇ.ਜੀ ਪੀ.ਟੀ.ਯੂ ਨੂੰ ਇਸ ਤਰਜ਼ `ਤੇ ਇੱਕ ਹਫ਼ਤੇ ਦੇ ਅੰਦਰ ਆਨ ਲਾਈਨ ਸੇਵਾਵਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ।
ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮੋਹਨ ਪਾਲ ਸਿੰਘ ਈਸ਼ਰ ਨੇ ਨਵੇਂ ਸ਼ੁਰੂ ਕੀਤੇ ਗਏ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਪੋਰਟਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਡਾਕ ਖਰਚੇ ਦਾ ਭੁਗਤਾਨ ਕਰਕੇ ਡਾਕ ਦੁਆਰਾ ਦਸਤਾਵੇਜ਼ ਪ੍ਰਾਪਤ ਕਰਨ ਦੇ ਵਿਕਲਪ ਦੀ ਚੋਣ ਵੀ ਕਰ ਸਕਦੇ ਹਨ। ਯੂਨੀਵਰਸਿਟੀ ਦਾ ਸਟਾਫ ਵਿਦਿਆਰਥੀਆਂ ਦੀਆਂ ਆਨਲਾਈਨ ਬੇਨਤੀਆਂ ਦੇ ਨਾਲ ਸਟਾਫ ਲੌਗਇਨ ਵਿੱਚ ਜਮ੍ਹਾਂ ਵੇਰਵਿਆਂ ਨੂੰ ਘੋਖੇਗਾ। ਬੇਨਤੀ ਦੀ ਪ੍ਰਕਿਰਿਆ ਤੋਂ ਬਾਅਦ ਲੋੜੀਂਦਾ ਦਸਤਾਵੇਜ਼ ਵਿਦਿਆਰਥੀ ਲੌਗਇਨ `ਤੇ ਅਪਲੋਡ ਕੀਤਾ ਜਾਏਗਾ। ਯੂਨੀਵਰਸਿਟੀ ਨੇ ਇਹ ਸਹੂਲਤ ਵੀ ਮੁਹੱਈਆ ਕਰਵਾਈ ਹੈ ਕਿ ਜੇ ਡਾਕ ਖਰਚੇ ਅਦਾ ਕੀਤੇ ਜਾਂਦੇ ਹਨ ਤਾਂ ਯੂਨੀਵਰਸਿਟੀ ਦੇ ਕਰਮਚਾਰੀ ਦਿੱਤੇ ਗਏ ਸ਼ਿਪਿੰਗ ਵੇਰਵਿਆਂ `ਤੇ ਦਸਤਾਵੇਜ਼ ਪੋਸਟ ਕਰਨਗੇ।ਇਹ ਪ੍ਰਣਾਲੀ ਯੂਨੀਵਰਸਿਟੀ ਅਕਾਉਂਟ ਮੈਨੇਜਮੈਂਟ ਸਿਸਟਮ ਨਾਲ ਵੀ ਜੁੜੀ ਹੋਈ ਹੈ ਤਾਂ ਜੋ ਭਰੀ ਗਈ ਫੀਸ ਦੀਆਂ ਰਸੀਦਾਂ ਆਪਣੇ ਢੁੱਕਵੀਆਂ ਸ਼ੇ੍ਰਣੀਆਂ ਅਧੀਨ ਵਿੱਤ ਪੁਸਤਕਾਂ ਵਿੱਚ ਸ਼ਾਮਲ ਹੋ ਜਾਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ ਪਹੁੰਚੇ

by Navjot
July 4, 2026
0

Wimbledon : ਨੋਵਾਕ ਜੋਕੋਵਿਚ ਨੇ ਫੈਡਰਰ ਦੇ ਵਿੰਬਲਡਨ ਰਿਕਾਰਡ ਦੀ ਕੀਤੀ ਬਰਾਬਰੀ : ਰਿੰਡਰਕਨੇਚ ਨੂੰ ਹਰਾ ਕੇ ਚੌਥੇ ਰਾਊਂਡ ਵਿੱਚ...

Most Popular

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
4 weeks ago
0

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 