
ਨਵਾਂਸ਼ਹਿਰ, 14 ਜੁਲਾਈ ( ਵਿਸ਼ਵ ਵਾਰਤਾ)-ਕੋਵਿਡ-19 ਦੀ ਮਹਾਂਮਾਰੀ ਕਰਕੇ ਘਰਾਂ ਵਿੱਚ ਵਿਹਲੇ ਬੈਠੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਉਪਰਾਲੇ ਅਤੇ ਜ਼ਿਲ੍ਹਾ ਪੱਧਰ ਤੇ ਵੱਖ-ਵੱਖ ਮਹਿਕਮਿਆਂ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਲਈ ਅਦਿੱਤਿਆ ਉੱਪਲ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਰਹਿਨੁਮਾਈ ਹੇਠ ਰੁਪਿੰਦਰ ਕੌਰ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਵੱਲੋਂ ਜਿਲ੍ਹਾ ਪੱਧਰ ਤੇ ਜੀ.ਓ.ਜੀਜ਼. ਦੇ ਸਹਿਯੋਗ ਨਾਲ ਵੈਬੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਵਿੱਚ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 78 ਬੱਚਿਆ ਨੇ ਭਾਗ ਲਿਆ ਅਤੇ ਇਸ ਵੈਬੀਨਾਰ ਵਿੱਚ ਰੁਪਿੰਦਰ ਕੌਰ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਵੱਲੋਂ ਆਨਲਾਈਨ ਰਜਿਸ਼ਟ੍ਰੇਸ਼ਨ, ਆਨਲਾਈਨ ਕੌਸਲਿੰਗ ਅਤੇ ਪ੍ਰਾਰਥੀਆਂ ਦੁਆਰਾ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੱਤਾ ਗਿਆ। ਇਸ ਵੈਬੀਨਾਰ ਵਿੱਚ ਹਰਮਨਦੀਪ ਸਿੰਘ, ਕਰੀਅਰ ਕਾਊਂਸਲਰ ਵੱਲੋਂ ਵੀ ਆਨਲਾਈਨ ਕੌਸਲਿੰਗ ਅਤੇ ਡੀ.ਬੀ.ਈ.ਈ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਵੈਬੀਨਾਰ ਵਿੱਚ ਗੈਸਟ ਫੈਕਿਲਿਟੀ ਵਜੋਂ ਮੇਜਰ ਜਨਰਲ ਆਈ.ਪੀ. ਸਿੰਘ ਵੱਲੋਂ ਭਾਗ ਲਿਆ ਗਿਆ ਜੋ ਕਿ ਮਾਈ ਭਾਗੋ ਆਰਮਡ ਫੌਰਸ ਪ੍ਰਰੀਪੈਰਾਟੌਰੀ ਇੰਸੀਚਿਊਟ ਫਾਰ ਗਰਲਜ਼, ਮੋਹਾਲੀ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾ ਰਹੇ ਹਨ।ਉਹਨਾਂ ਵੱਲੋਂ ਉਪਰੋਕਤ ਦੱਸੇ ਗਏ ਸੰਸਥਾ ਦੇ ਦਾਖਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਰੁਪਿੰਦਰ ਕੌਰ ਜਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਵੈਬੀਨਾਰ ਦਾ ਮੁੱਖ ਮੰਤਵ ਪਿੰਡਾਂ ਦੇ ਉਹਨਾਂ ਗਰੀਬ ਨੌਜਵਾਨਾਂ ਤੱਕ ਮਹਿਕਮਿਆਂ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਨੂੰ ਪਹੁੰਚਾਉਣਾ ਹੈ, ਤਾਂ ਜੋ ਨੌਜਵਾਨ ਵੱਧ ਤੋਂ ਵੱਧ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨਾਲ 98146-00087 ਜਾਂ ਡੀ.ਬੀ.ਈ.ਈ, ਨਵਾਂਸ਼ਹਿਰ ਦੇ ਹੈਲਪਲਾਈਨ ਨੰਬਰ 88727-59915 ਤੇ ਸੰਪਰਕ ਕਰ ਸਕਦੇ ਹਨ।






















