• Latest
  • Trending
ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲਣਗੇ ਮੈਰੀਟੋਰੀਅਸ ਸਕੂਲ: ਵਿਜੈ ਇੰਦਰ ਸਿੰਗਲਾ

ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲਣਗੇ ਮੈਰੀਟੋਰੀਅਸ ਸਕੂਲ: ਵਿਜੈ ਇੰਦਰ ਸਿੰਗਲਾ

6 years ago
Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

43 minutes ago
ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

47 minutes ago
ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ ‘ਤੇ ਕੀਤੀ ਚਰਚਾ

ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ ‘ਤੇ ਕੀਤੀ ਚਰਚਾ

49 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

1 hour ago
International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

2 hours ago
Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

3 hours ago
Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

3 hours ago
Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

Punjab: ਆਈਸ ਡਰੱਗ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ, 2 ਮੁਲਜ਼ਮ ਗ੍ਰਿਫ਼ਤਾਰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

4 hours ago
National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

4 hours ago
Hindi News
English News
Wednesday, September 2, 2026
No Result
View All Result
32 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲਣਗੇ ਮੈਰੀਟੋਰੀਅਸ ਸਕੂਲ: ਵਿਜੈ ਇੰਦਰ ਸਿੰਗਲਾ

February 6, 2021
in ਸਾਹਿਤਕ, ਸਿਹਤ, ਖਬਰਾਂ, ਪੰਜਾਬ
ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲਣਗੇ ਮੈਰੀਟੋਰੀਅਸ ਸਕੂਲ: ਵਿਜੈ ਇੰਦਰ ਸਿੰਗਲਾ
ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਨਹੀਂ ਹੋ ਸਕੀ ਸੀ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਪ੍ਰੀਖਿਆ
ਪਹਿਲਾਂ ਤੋਂ ਰਜਿਸਟਰਡ ਵਿਦਿਆਰਥੀ ਹੁਣ ਐਂਟਰੈਂਸ ਟੈਸਟ ਤੋਂ ਬਾਅਦ ਮੈਰੀਟੋਰੀਅਸ ਸਕੂਲਾਂ ‘ਚ ਲੈ ਸਕਣਗੇ 12ਵੀਂ ਜਮਾਤ ਵਿਚ ਦਾਖਲਾ :ਸਕੂਲ ਸਿੱਖਿਆ ਮੰਤਰੀ
ਚੰਡੀਗੜ, 06 ਫਰਵਰੀ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਪੜਾਅਵਾਰ ਢੰਗ ਨਾਲ ਮੁੜ ਖੋਲਣ ਤੋਂ ਬਾਅਦ ਹੁਣ ਅੰਮਿ੍ਰਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ, ਗੁਰਦਾਸਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਤਲਵਾੜਾ (ਹੁਸ਼ਿਆਰਪੁਰ) ਵਿਖੇ ਸਥਿਤ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲ 9 ਫਰਵਰੀ ਤੋਂ ਖੋਲਣ ਦਾ ਫੈਸਲਾ ਕੀਤਾ ਹੈ।
ਸੂਬੇ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਸੰਕਟਕਾਲੀ ਦੌਰ ਕਾਰਨ ਮੈਰੀਟੋਰੀਅਸ ਸਕੂਲ ਕੋਵਿਡ ਕੇਅਰ ਸੈਂਟਰਾਂ ਵਿੱਚ ਤਬਦੀਲ ਕੀਤੇ ਗਏ ਸਨ ਅਤੇ ਸੈਂਕੜੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਨੂੰ ਉੱਥੇ ਕੁਅਰੰਟਾਈਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਹਾਲਾਤ ਸੁਧਰਨ ਤੋਂ ਬਾਅਦ ਇਨ੍ਹਾਂ ਸਕੂਲਾਂ ਨੂੜ ਮੁੜ ਤੋਂ ਖੋਲ੍ਹਿਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਰੈਜ਼ੀਡੈਂਸ਼ੀਅਲ ਸਕੂਲ “ਸੁਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ’’ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਹਨ ਤਾਂ ਜੋ ਹੋਣਹਾਰ ਵਿਦਿਆਰਥੀਆਂ ਵਿਸ਼ੇਸ਼ ਕਰਕੇ ਮੈਡੀਕਲ ਅਤੇ ਇੰਜੀਨੀਅਰਿੰਗ ਸੰਸਥਾਵਾਂ ਵਿੱਚ ਦਾਖਲਾ ਲੈਣ ਲਈ ,ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਬੋਰਡਿੰਗ ਅਤੇ ਠਹਿਰਣ ਸਬੰਧੀ ਸਹੂਲਤਾਂ ਸਮੇਤ ਮੁਫ਼ਤ ਸਿੱਖਿਆ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨਾਂ ਅੱਗੇ ਕਿਹਾ ਕਿ ਇਨਾਂ ਸਕੂਲਾਂ ਨੂੰ ਮੁੜ ਖੋਲਣ ਦੇ ਫੈਸਲੇ ਤੋਂ ਬਾਅਦ ਵਿਦਿਆਰਥੀਆਂ, ਅਧਿਆਪਕਾਂ, ਮੈੱਸ, ਕੰਟੀਨ ਵਰਕਰਾਂ ਲਈ ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਹਾਂਮਾਰੀ ਦੇ ਮੱਦੇਨਜ਼ਰ ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਪ੍ਰੀਖਿਆ ਨਹੀਂ ਕਰਵਾਈ ਗਈ ਸੀ।
“ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਦਿਆਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ 11ਵੀਂ ਜਮਾਤ ਦੇ ਉਹਨਾਂ ਵਿਦਿਆਰਥੀਆਂ ਨੂੰ ਇੱਕ ਮੌਕਾ ਦੇਣ ਦਾ ਫੈਸਲਾ ਕੀਤਾ ਹੈ, ਜਿਨਾਂ ਨੇ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ ਵਿਚ ਨਾਂ ਦਰਜ ਕਰਵਾਇਆ ਸੀ।” ਇਹ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਨਾਂ ਵਿਦਿਆਰਥੀਆਂ ਨੂੰ 2021-22 ਸੈਸ਼ਨ ਲਈ ਮੈਰੀਟੋਰੀਅਸ ਸਕੂਲਾਂ ਵਿੱਚ 12 ਵੀਂ ਜਮਾਤ ਵਿੱਚ ਮੈਰਿਟ ਦੇ ਅਧਾਰ ’ਤੇ ਦਾਖਲਾ ਦਿੱਤਾ ਜਾਵੇਗਾ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਾਰੇ ਮੈਰੀਟੋਰੀਅਸ ਸਕੂਲਾਂ ਦੇ 12 ਵੀਂ ਜਮਾਤ  ਦੇ ਵਿਦਿਆਰਥੀਆਂ ਸਮੇਤ ਮੈਰੀਟੋਰੀਅਸ ਸਕੂਲ, ਤਲਵਾੜਾ (ਹਸ਼ਿਆਰਪੁਰ) ਵਿੱਚ ਪੜ੍ਹਦੇ 10ਵੀਂ ਜਮਾਤ ਦੇ ਵਿਦਿਆਰਥੀ ਆਪਣੇ ਮਾਪਿਆਂ ਦੀ ਸਹਿਮਤੀ ਅਤੇ ਕੋਵਿਡ-19 ਦੀ ਨੈਗੇਟਿਵ ਰਿਪੋਰਟ(ਆਰਟੀ-ਪੀਆਰਸੀ ਸਰਟੀਫਿਕੇਟ) ਪੇਸ਼ ਕਰਨ ਤੋਂ ਬਾਅਦ ਹੀ ਸਕੂਲ ਵਿੱਚ ਦਾਖਲ ਹੋ ਸਕਦੇ ਹਨ।  ਉਨਾਂ ਅੱਗੇ ਕਿਹਾ ਕਿ ਸਾਰੇ ਵਿਦਿਆਰਥੀ ਜ਼ਰੂਰੀ ਸਮਾਨ ਜਿਵੇਂ ਸੈਨੇਟਾਈਜ਼ਰ, ਮਾਸਕ (ਧੋਣ ਯੋਗ), ਸਾਬਣ, ਸਟੇਸ਼ਨਰੀ / ਪਾਣੀ ਦੀਆਂ ਬੋਤਲਾਂ, ਕੱਪੜੇ ਆਦਿ ਲਿਆਉਣਗੇ ਅਤੇ ਇਨਾਂ ਚੀਜ਼ਾਂ ਦੇ ਆਪਸ ਵਿੱਚ ਸਾਂਝਾ ਕਰਨ ਦੀ ਆਗਿਆ ਨਹੀਂ ਹੋਵੇਗੀ।
      ਕੈਬਨਿਟ ਮੰਤਰੀ ਨੇ ਕਿਹਾ ਇਹ ਕਿ ਇਹ ਸਿਧਾਂਤ ਮੈੱਸ / ਕੰਟੀਨ ਠੇਕੇਦਾਰਾਂ ਅਤੇ ਕੰਟੀਨ ’ਚ ਕੰਮ ਕਰਦੇ ਕਰਿੰਦਿਆਂ ‘ਤੇ ਵੀ ਲਾਗੂ ਹੋਵੇਗਾ। ਕੰਟੀਨ ਅਤੇ ਹਾਲ ਨੂੰ ਤੁਰੰਤ ਸਵੱਛ ਬਣਾਉਣ ਲਈ ਦਿਸ਼ਾ -ਨਿਰਦੇਸ਼ ਜਾਰੀ ਕੀਤੇ ਗਏ ਹਨ। ਕੰਟੀਨ ਵਿੱਚ ਸਬਜੀਆਂ ਅਤੇ ਖਾਣ-ਪੀਣ ਦੀਆਂ ਚੀਜਾਂ ਲਿਆਉਣ ਵਾਲੇ ਵਿਅਕਤੀ ਨੂੰ ਥਰਮਲ ਸਕੈਨਿੰਗ ਅਤੇ ਕੋਵਿਡ -19 ਨੈਗੇਟਿਵ ਪ੍ਰਮਾਣ ਪੱਤਰ ਪੇਸ਼ ਕਰਨ ਤੋਂ ਬਾਅਦ ਹੀ ਕੰਟੀਨ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ।
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਦੇ ਮੁੱਖ ਗੇਟ ‘ਤੇ ਸੁਰੱਖਿਆ ਅਮਲੇ ਨੂੰ ਥਰਮਲ ਸਕੈਨਰ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਸਕੂਲ ਵਿਚ ਦਾਖਲ ਹੋਣ ਤੋਂ ਪਹਿਲਾਂ ਸਾਰੇ ਆਉਣ ਵਾਲਿਆਂ ਦੀ ਕੋਵਿਡ ਸਬੰਧੀ ਜਾਂਚ ਕੀਤੀ ਜਾ ਸਕੇ। ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਆਉਣ ਤੋਂ ਬਾਅਦ 24 ਘੰਟਿਆਂ ਲਈ ਕੁਅਰੰਟਾਈਨ ਕੀਤਾ ਜਾਵੇਗਾ। ਹੋਸਟਲ ਦੇ ਕਮਰਿਆਂ ਦੇ ਨਾਲ-ਨਾਲ ਕਲਾਸਰੂਮਾਂ ਵਿਚ ਸਮਾਜਕ ਦੂਰੀ ਰੱਖਣ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਹੋਸਟਲ ਦੇ ਕਮਰਿਆਂ ਵਿਚ ਬੈੱਡਾਂ ਦਰਮਿਆਨ ਘੱਟੋ-ਘੱਟ 6 ਫੁੱਟ ਦੀ ਦੂਰੀ  ਰੱਖਣੀ ਲਾਜ਼ਮੀ ਹੈ ਅਤੇ ਕਲਾਸਰੂਮਾਂ ਵਿਚ ਹਰੇਕ ਵਿਦਿਆਰਥੀ ਲਈ ਵੱਖੋ-ਵੱਖ ਬੈਂਚ ਮੁਹੱਈਆ ਕਰਵਾਏ ਜਾਣਗੇ। ਸਮਾਜਿਕ ਦੂਰੀ ਨੂੰ ਬਣਾਈ ਰੱਖਣ ਲਈ ਜਮਾਤਾਂ ਦੇ ਸੈਕਸ਼ਨਾਂ ਦੀ ਗਿਣਤੀ ਦੁੱਗਣੀ ਕੀਤੀ ਜਾਵੇਗੀ। ਪੁਰਸ਼ /ਮਹਿਲਾ ਵਾਰਡਨ ਹੋਸਟਲ ਦੇ ਹਰੇਕ ਕਮਰੇ ਵਿੱਚ ਸਮਾਜਕ ਦੂਰੀ ਦੀ ਪਾਲਣਾ ਸਬੰਧੀ ਨਿਗਰਾਨੀ ਕਰਨਗੇ। ਅਧਿਆਪਕਾਂ / ਵਾਰਡਨਾਂ  ਵਲੋਂ ਵਿਦਿਆਰਥੀਆਂ ਦੀ ਮਾਨਸਿਕ, ਸਰੀਰਕ ਅਤੇ ਭਾਵਨਾਤਮਕ ਦਸ਼ਾ ਦੀ ਦੇਖ-ਰੇਖ ਕਰਨ ਲਈ ਵਿਦਿਆਰਥੀਆਂ ਦੀ ਨਿਯਮਿਤ ਕਾਉਂਸਲਿੰਗ ਨੂੰ ਯਕੀਨੀ ਬਣਾਇਆ ਜਾਵੇਗਾ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

by Navjot
September 2, 2026
0

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ ਕਾਠਮੰਡੂ, 2 ਸਤੰਬਰ (ਵਿਸ਼ਵ ਵਾਰਤਾ) ਨੇਪਾਲੀ...

ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

by Navjot
September 2, 2026
0

ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ 'ਤੇ ਕੀਤੀ ਛਾਪੇਮਾਰੀ ਮੁੰਬਈ, 2 ਸਤੰਬਰ (ਵਿਸ਼ਵ ਵਾਰਤਾ) ਇਨਫੋਰਸਮੈਂਟ...

ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ ‘ਤੇ ਕੀਤੀ ਚਰਚਾ

ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ ‘ਤੇ ਕੀਤੀ ਚਰਚਾ

by Navjot
September 2, 2026
0

ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ 'ਤੇ ਕੀਤੀ ਚਰਚਾ ਨਵੀਂ ਦਿੱਲੀ, 2 ਸਤੰਬਰ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 2, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,2 ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

by Navjot
September 2, 2026
0

Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ ਕਾਠਮੰਡੂ, 2 ਸਤੰਬਰ (ਵਿਸ਼ਵ ਵਾਰਤਾ) ਨੇਪਾਲੀ...

Most Popular

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

by Ranjit Singh
2 weeks ago
0

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ 'ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ ਚੰਡੀਗੜ੍ਹ, 18...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 