• Latest
  • Trending
ਕੋਵੀਡ ਵਿਰੁੱਧ ਜੰਗ: ਮੁਹਾਲੀ ਨੇ ਕਈ ਚੁਣੌਤੀਆਂ ਦਾ ਕੀਤਾ ਸਾਹਮਣਾ

ਕੋਵੀਡ ਵਿਰੁੱਧ ਜੰਗ: ਮੁਹਾਲੀ ਨੇ ਕਈ ਚੁਣੌਤੀਆਂ ਦਾ ਕੀਤਾ ਸਾਹਮਣਾ

6 years ago
Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

13 minutes ago
International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

International: ਅਮਰੀਕੀ ਰਾਸ਼ਟਰਪਤੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪਾਕਿਸਤਾਨੀ ਨਾਗਰਿਕ ਨੂੰ ਹੋਈ ਸਜ਼ਾ

40 minutes ago
National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

National: ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ

1 hour ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

3 hours ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

4 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

4 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

5 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

5 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

6 hours ago
Hindi News
English News
Wednesday, November 18, 2026
No Result
View All Result
26 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਵੀਡ ਵਿਰੁੱਧ ਜੰਗ: ਮੁਹਾਲੀ ਨੇ ਕਈ ਚੁਣੌਤੀਆਂ ਦਾ ਕੀਤਾ ਸਾਹਮਣਾ

August 1, 2020
in ਪੰਜਾਬ
ਕੋਵੀਡ ਵਿਰੁੱਧ ਜੰਗ: ਮੁਹਾਲੀ ਨੇ ਕਈ ਚੁਣੌਤੀਆਂ ਦਾ ਕੀਤਾ ਸਾਹਮਣਾ

ਕੋਵੀਡ ਵਿਰੁੱਧ ਜੰਗ: ਮੁਹਾਲੀ ਨੇ ਕਈ ਚੁਣੌਤੀਆਂ ਦਾ ਕੀਤਾ ਸਾਹਮਣਾ
ਮੋਹਾਲੀ ਦੀ ਕੋਰੋਨਾ ਵਾਇਰਸ ਵਿਰੁੱਧ ਲੜਾਈ ਸਿਰਫ ਲੜਾਈ ਨਹੀਂ ਬਲਕਿ ਇੱਕ ਵੱਡੀ ਜੰਗ ਹੈ-ਮਨਜੀਤ ਸਿੰਘ ਸਿਵਲ ਸਰਜਨ
351 ਐਕਟਿਵ ਅਤੇ 528 ਠੀਕ ਹੋਏ ਕੇਸਾਂ ਨਾਲ ਕੁੱਲ ਗਿਣਤੀ 894 ਤੱਕ ਪੁੱਜੀ ਜਦਕਿ ਹੋਰਨਾਂ ਬਿਮਾਰੀਆਂ ਤੋਂ ਪੀੜਤ 15 ਮਰੀਜ਼ਾਂ ਦੀ ਹੋਈ ਮੌਤ
ਐਸ ਏ ਐਸ ਨਗਰ, 1 ਅਗਸਤ (ਸਤੀਸ਼ ਕੁਮਾਰ ਪੱਪੀ)-ਸਿਵਲ ਸਰਜਨ ਮਹਾਲੀ, ਮਨਜੀਤ ਸਿੰਘ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਜ਼ਿਲ੍ਹੇ ਘਾਤਕ ਕੋਰਨਾਵਾਇਰਸ ਸੰਕਟ ਨਾਲ ਲੜ ਰਹੇ ਹਨ। ਮੋਹਾਲੀ ਜ਼ਿਲ੍ਹੇ ਵਿੱਚ ਚੁਣੌਤੀਆਂ ਦੂਜੇ ਜ਼ਿਲ੍ਹਿਆਂ ਨਾਲੋਂ ਕਿਤੇ ਵੱਧ ਹਨ। ਉਹਨਾਂ ਕਿਹਾ ਕਿ ਟ੍ਰਾਈਸਿਟੀ ਦਾ ਇਕ ਅਨਿੱਖੜਵਾਂ ਅੰਗ ਹੋਣ ਕਰਕੇ, ਮੋਹਾਲੀ ਵਿਚ ਪੰਚਕੂਲਾ (ਹਰਿਆਣਾ), ਚੰਡੀਗੜ੍ਹ ਅਤੇ ਇਥੋਂ ਤੱਕ ਕਿ ਹਿਮਾਚਲ ਪ੍ਰਦੇਸ਼ ਤੋਂ ਵੀ ਲੋਕਾਂ ਦੀ ਲਗਾਤਾਰ ਆਮਦ ਹੁੰਦੀ ਰਹਿੰਦੀ ਹੈ। ਹੋਰ ਸੂਬਿਆਂ ਦੇ ਵੱਡੀ ਗਿਣਤੀ ਲੋਕ ਜਾਂ ਤਾਂ ਇੱਥੇ ਰਹਿੰਦੇ ਹਨ ਜਾਂ ਇਥੇ ਕੰਮ ਕਰਦੇ ਹਨ। ਇਸ ਲਈ, ਮੁਹਾਲੀ ਵਿਚ ਕੋਰੋਨਾ ਵਾਇਰਸ ਨੂੰ ਨਿਯੰਤਰਿਤ ਕਰਨ ਦਾ ਅਰਥ ਇਹ ਨਹੀਂ ਹੈ ਕਿ ਜ਼ਿਲੇ ਦੀ ਮੂਲ ਆਬਾਦੀ ਦੀ ਦੇਖਭਾਲ ਕੀਤੀ ਜਾਏ, ਬਲਕਿ ਗੁਆਂਢੀ ਸੂਬਿਆਂ ਦੀ ਕੋਵਿਡ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਇਕ ਵਿਆਪਕ ਰਣਨੀਤੀ ਦੀ ਜਰੂਰਤ ਹੈ।
ਮੋਹਾਲੀ ਵਿਚ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਮੌਜੂਦ ਹੋਣ ਨਾਲ ਘਰੇਲੂ ਅਤੇ ਅੰਤਰਰਾਸ਼ਟਰੀ ਯਾਤਰੀਆਂ ਦੀ ਨਿਰੰਤਰ ਆਮਦ ਹੁੰਦੀ ਹੈ, ਜਿਸ ਨਾਲ ਮੁਹਾਲੀ ਦੀ ਕੋਰਨਾ ਵਾਇਰਸ ਵਿਰੁੱਧ ਲੜਾਈ ਸਿਰਫ ਲੜਾਈ ਨਹੀਂ, ਬਲਕਿ ਇੱਕ ਵੱਡੀ ਜੰਗ ਬਣ ਜਾਂਦੀ ਹੈ।
ਮੋਹਾਲੀ ਵਿਸਤ੍ਰਿਤ ਟੈਸਟਿੰਗ, ਟਰੇਸਿੰਗ ਅਤੇ ਮੋਨੀਟਰਿੰਗ, ਤੇਜ਼ ਪ੍ਰਤਿਕ੍ਰਿਆ, ਸਰਹੱਦਾਂ ‘ਤੇ ਸਖ਼ਤ ਚੌਕਸੀ ਅਤੇ ਨਾਗਰਿਕਾਂ ਨੂੰ ਲਗਾਤਾਰ ਮਨੁੱਖੀ ਸੰਪਰਕ ਦੇ ਖ਼ਤਰੇ ਬਾਰੇ ਜਾਣੂ ਕਰਵਾਉਂਦੇ ਰਹਿਣ ਸਮੇਤ ਕਈ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰ ਰਿਹਾ ਹੈ।
ਅਸੀਂ 2500 ਲੋਕਾਂ ਦੀ ਆਬਾਦੀ ਵਾਲੇ ਪਿੰਡ ਜਵਾਹਰਪੁਰ ਵਿਚ ਕੋਵਿਡ ਦੇ ਫੈਲਾਅ ਨੂੰ ਸਫਲਤਾਪੂਰਵਕ ਠੱਲ ਪਾ ਕੇ ਆਪਣੀ ਸੂਝਬੂਝ ਦਾ ਸਾਬੂਤ ਪੇਸ਼ ਕੀਤਾ ਹੈ ਜਿੱਥੇ 46 ਕੇਸ ਸਾਹਮਣੇ ਆਏ ਸਨ। ਹਰ 48 ਘੰਟਿਆਂ ਵਿੱਚ ਡਾਕਟਰੀ ਸਰਵੇ ਕੀਤਾ ਜਾਂਦਾ ਸੀ। ਲੱਛਣ ਵਾਲੇ ਮਰੀਜ਼ਾਂ ਨੂੰ ਤੇਜ਼ੀ ਨਾਲ ਇਕਾਂਤਵਾਸ ਕੀਤਾ ਦਿੱਤਾ ਗਿਆ, 350 ਪੀਸੀਆਰ ਟੈਸਟ ਅਤੇ 200 ਰੈਪਿਡ ਟੈਸਟ ਕੀਤੇ ਗਏ। ਅਸੀਂ ਪਿੰਡ ਨੂੰ ਕੰਟੇਨਮੈਂਟ ਜ਼ੋਨ ਵਿਚ ਤਬਦੀਲ ਕਰ ਦਿੱਤਾ, ਜੋ ਸੂਬੇ ਵਿਚ ਪਹਿਲੀ ਵਾਰ ਕੀਤਾ ਗਿਆ ਸੀ ਅਤੇ ਇਸ ਪ੍ਰਕਾਰ ਸਫਲਤਾਪੂਰਵਕ ਕੋਵਿਡ ਦੇ ਫੈਲਾਅ ਨੂੰ ਰੋਕਿਆ ਗਿਆ।
ਹੁਣ ਤੱਕ ਕੋਵਿਡ ਦੇ 351 ਐਕਟਿਵ ਕੇਸਾਂ ਨਾਲ ਕੁੱਲ ਕੇਸ 894 ਆਏ ਹਨ। 528 ਮਰੀਜ਼ ਸਫਲਤਾਪੂਰਵਕ ਠੀਕ ਹੋ ਗਏ ਹਨ, ਜਦਕਿ ਹੋਰਨਾਂ ਬਿਮਾਰੀਆਂ ਤੋਂ ਪੀੜਤ 15 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਾਡੇ ਕੋਲ ਸਿਹਤ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ ਅਤੇ ਰੋਜ਼ਾਨਾ 450 ਤੋਂ 500 ਦੇ ਨਮੂਨੇ ਲਏ ਜਾ ਰਹੇ ਹਨ ਜਦਕਿ 24,000 ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਹੈ। 9 ਫਲੂ ਕਲੀਨਿਕ ਕਾਰਜਸ਼ੀਲ ਹਨ ਅਤੇ ਇਹਨਾਂ ਵਿਚ ਨਮੂਨੇ ਲੈਣ ਵਾਲੀਆਂ 18 ਟੀਮਾਂ ਕੰਮ ਕਰ ਰਹੀਆਂ ਹਨ। ਸਿਹਤ ਕਰਮਚਾਰੀ ਸ਼ਹਿਰ ਵਿਚ ਆਉਣ ਵਾਲੇ ਹਰੇਕ ਯਾਤਰੀ ਦੀ ਜਾਂਚ ਵੀ ਕਰ ਰਹੇ ਹਨ ਭਾਵੇਂ ਇਹ ਸੜਕ, ਰੇਲ ਜਾਂ ਹਵਾਈ ਜ਼ਰੀਏ ਆਉਣ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦਾ ਪੂਰਾ ਸਮਰਥਨ ਕੀਤਾ ਜਾ ਰਿਹਾ ਹੈ ਅਤੇ ਨਗਰ ਨਿਗਮ/ਕਮੇਟੀਆਂ ਪੂਰਾ ਸਹਿਯੋਗ ਦੇ ਰਹੀਆਂ ਹਨ। ਸਰਕਾਰੀ ਅਤੇ ਨਿਜੀ ਹਸਪਤਾਲਾਂ ਵਿੱਚ ਲੋੜੀਂਦੇ ਪ੍ਰਬੰਧਾਂ ਦੇ ਨਾਲ ਮੈਡੀਕਲ ਉਪਰਕਰਨਾਂ ਜਾਂ ਸਟਾਫ ਦੀ ਕੋਈ ਕਮੀ ਨਹੀਂ ਹੈ।
ਸਿਵਲ ਸਰਜਨ ਨੇ ਕਿਹਾ ਕਿ ਲੜਾਈ ਸੰਘਰਸ਼ਪੂਰਨ ਹੈ, ਸ਼ਨੀਵਾਰ ਨੂੰ 44 ਕੇਸ ਸਾਹਮਣੇ ਆਏ ਹਨ ਪਰ ਅਸੀਂ ਆਪਣੀਆਂ ਅਣਥੱਕ ਕੋਸ਼ਿਸ਼ਾਂ ਜਾਰੀ ਰੱਖਾਂਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

by Ranjit Singh
November 18, 2026
0

Punjab: ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਅਤੇ ਬਾਘਾਪੁਰਾਣਾ ਮਿਉਂਸਿਪਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 