ਕੌਣ ਸੰਭਾਲੇਗਾ ਪੰਜਾਬ ਦੀ ਵਾਗਡੋਰ ? ਅੱਜ ਹੋਵੇਗਾ ਫੈਸਲਾ
ਚੰਡੀਗੜ੍ਹ, 10 ਮਾਰਚ(ਵਿਸ਼ਵ ਵਾਰਤਾ)- ਪੰਜਾਬ ਸਮੇਤ 5 ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦਾ ਨਤੀਜਾ ਅੱਜ ਆਵੇਗਾ। ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਹੋਵੇਗੀ। ਗੌਰਤਲਬ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ 117 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ ਸੀ। ਬਹੁਮਤ ਲਈ 59 ਸੀਟਾਂ ਦੀ ਲੋੜ ਹੈ। ਪਿਛਲੇ ਸਾਲਾਂ ਦੌਰਾਨ ਇੱਥੇ ਅਕਾਲੀ ਦਲ ਅਤੇ ਕਾਂਗਰਸ ਦਾ ਦਬਦਬਾ ਰਿਹਾ ਹੈ ਪਰ ਇਸ ਵਾਰ ਭਾਜਪਾ-ਅਕਾਲੀ ਗਠਜੋੜ ਟੁੱਟਣ ਅਤੇ ਅਮਰਿੰਦਰ ਸਿੰਘ ਦੇ ਕਾਂਗਰਸ ਤੋਂ ਵੱਖ ਹੋਣ ਕਾਰਨ ਸਮੀਕਰਨ ਬਦਲ ਗਏ ਹਨ।
ਪੰਜਾਬ ਦੀ ਵਾਗਡੋਰ ਕੌਣ ਸੰਭਾਲੇਗਾ ਇਸ ਦਾ ਫੈਸਲਾ ਅੱਜ ਹੋ ਜਾਵੇਗਾ।























