ਨਵੀਂ ਦਿੱਲੀ, 8 ਮਾਰਚ (ਵਿਸ਼ਵ ਵਾਰਤਾ) : ਅੱਜ ਕੌਮਾਂਤਰੀ ਮਹਿਲਾ ਦਿਵਸ ਹੈ ਅਤੇ ਸਮੁੱਚੇ ਦੇਸ਼ ਵਿਚ ਮਹਿਲਾਵਾਂ ਦੇ ਵਡਮੁੱਲੇ ਯੋਗਦਾਨ ਲਈ ਵਿਸ਼ੇਸ਼ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ| ਇਸ ਦੌਰਾਨ ਭਾਰਤੀ ਮਹਿਲਾਵਾਂ ਨੇ ਪੜ੍ਹ-ਲਿਖ ਕੇ ਜਿੱਥੇ ਵੱਖਰੀ ਪਛਾਣ ਹਾਸਿਲ ਕੀਤੀ ਹੈ, ਉਥੇ ਘਰੇਲੂ ਮਹਿਲਾਵਾਂ ਨੇ ਵੀ ਆਪਣੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਇੱਕ ਵੱਖਰੀ ਮਿਸਾਲ ਕਾਇਮ ਕੀਤੀ ਹੈ| ਅੱਜ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਨਾਰੀ ਸ਼ਕਤੀ ਨੂੰ ਪ੍ਰਣਾਮ ਕੀਤਾ ਜਾ ਰਿਹਾ ਹੈ|
ਇਸ ਮੌਕੇ ਸਾਡੇ ਦੇਸ਼ ਵਿਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਕਈ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ| ਇਸ ਦੌਰਾਨ ਬੱਚੀਆਂ ਨੂੰ ਬੱਚਿਆਂ ਦੇ ਬਰਾਬਰ ਦੇ ਅਧਿਕਾਰ ਦੇਣ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਿੱਖਿਆ ਦੇਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ|
ਰੱਖਿਆ ਖੇਤਰ, ਵਿਗਿਆਨ, ਮੈਡੀਕਲ, ਹਵਾਈ ਸੈਨਾ, ਇੰਜੀਨੀਅਰ, ਅਧਿਆਪਕ, ਰਾਜਨੀਤੀ ਤੇ ਖੇਡਾਂ ਦੇ ਖੇਤਰ ਵਿਚ ਔਰਤਾਂ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ ਅਤੇ ਅਜੋਕੀਆਂ ਭਾਰਤੀ ਮਹਿਲਾਵਾਂ ਪੁਰਸ਼ਾਂ ਤੋਂ ਘੱਟ ਨਹੀਂ ਰਹੀਆਂ|
DGP ਪੰਜਾਬ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
DGP ਪੰਜਾਬ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਸੁਰੱਖਿਆ ਅਤੇ...