ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਨੂੰ ਗ੍ਰਿਫਤਾਰ ਕਰਕੇ ਪੇਸ਼ ਕਰਨ ਸਬੰਧੀ ਹੁਕਮ ਵਾਪਿਸ ਲਏ
ਚੰਡੀਗੜ੍ਹ, 12 ਜਨਵਰੀ(ਵਿਸ਼ਵ ਵਾਰਤਾ)-ਕੌਮੀ ਅਨਸੂਚਿਤ ਜਾਤੀ ਕਮਿਸ਼ਨ ਨੇ 6 ਜਨਵਰੀ 2023 ਨੂੰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਨੂੰ ਗ੍ਰਿਫ਼ਤਾਰ ਕਰਕੇ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਸਬੰਧੀ ਕੀਤੇ ਆਪਣੇ ਹੁਕਮਾਂ ਨੂੰ ਵਾਪਿਸ ਲੈ ਲਿਆ ਹੈ ।
ਕਮਿਸ਼ਨ ਵੱਲੋ ਅੱਜ ਜਾਰੀ ਕੀਤੇ ਨਵੇਂ ਹੁਕਮਾਂ ਅਨੁਸਾਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਪਹਿਲਾਂ ਤੋਂ ਹੀ ਨਿਰਧਾਰਿਤ ਤਾਰੀਖ ਨੂੰ ਬਗੈਰ ਪੁਲਿਸ ਕਾਰਵਾਈ ਦੇ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣਗੇ।