ਕੌਮੀ ਇਨਸਾਫ਼ ਮੋਰਚੇ ਦੌਰਾਨ ਹਿੰਸਾ ਕਰਨ ਵਾਲਿਆਂ ਦੀਆਂ ਤਸਵੀਰਾਂ ਚੰਡੀਗੜ੍ਹ ਪੁਲਿਸ ਨੇ ਕੀਤੀਆਂ ਜਨਤਕ
ਲੋਕਾਂ ਤੋਂ ਮੰਗੀ ਜਾਣਕਾਰੀ, ਨੰਬਰ ਅਤੇ ਈਮੇਲ ਆਈਡੀ ਕੀਤੀ ਜਾਰੀ
ਚੰਡੀਗੜ੍ਹ 11 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਪੱਕੇ ਧਰਨੇ ਦਾ ਅੱਜ 36ਵਾਂ ਦਿਨ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ 8 ਫਰਵਰੀ ਨੂੰ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਹਿੰਸਾ ਕਰਨ ਵਾਲਿਆਂ ਦੀਆਂ ਤਸਵੀਰਾਂ ਜਨਤਕ ਕਰ ਦਿੱਤੀਆਂ ਹਨ। ਪੁਲਿਸ ਨੇ ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਲੋਕਾਂ ਨੂੰ ਇਹਨਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਸੈਕਟਰ 36 ਥਾਣੇ ਦੀ ਪੁਲਿਸ ਨੇ ਘਟਨਾ ਸਬੰਧੀ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।
ਪੁਲਿਸ ਨੇ ਕਿਹਾ ਹੈ ਕਿ ਇਨ੍ਹਾਂ ਦੋਸ਼ੀਆਂ ਬਾਰੇ ਜਾਣਕਾਰੀ ਈਮੇਲ [email protected] ਜਾਂ ਵਟਸਐਪ ਨੰਬਰ 98759-84001 ‘ਤੇ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਿਹਾ ਹੈ ਕਿ ਸੂਚਨਾ ਦੇਣ ਵਾਲੇ ਨੂੰ 10,000 ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਸੂਚਨਾ ਦੇਣ ਵਾਲੇ ਦੀ ਸੂਚਨਾ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।ਪੁਲਿਸ ਨੇ 10 ਹਮਲਾਵਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਵਿਚੋਂ 3 ਦੇ ਨਾਂ ਹਰਦੀਪ ਸਿੰਘ ਬਰਾੜ, ਹਰਮਨਦੀਪ ਸਿੰਘ ਤੂਫਾਨ ਅਤੇ ਸਤਵੰਤ ਸਿੰਘ ਸੰਧੂ ਲੁਧਿਆਣਾ ਦੇ ਹਨ।
ਦੱਸ ਦੇਈਏ ਕਿ ਇਸ ਹਿੰਸਕ ਘਟਨਾ ਵਿੱਚ ਚੰਡੀਗੜ੍ਹ ਪੁਲਿਸ ਦੇ ਕਈ ਜਵਾਨ ਜ਼ਖਮੀ ਹੋ ਗਏ ਸਨ।