ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬੇਟੇ ਤੇ ਹਮਲਾ
ਪੜ੍ਹੋ ਪੂਰੀ ਖਬਰ
ਚੰਡੀਗੜ੍ਹ 19 ਨਵੰਬਰ(ਵਿਸ਼ਵ ਵਾਰਤਾ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੇ ਬੇਟੇ ਅਜੈਵੀਰ ਲਾਲਪੁਰਾ ਤੇ ਹਮਲਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਹ ਹਮਲਾ ਬੀਤੇ ਦਿਨ ਕੀਤਾ ਗਿਆ ਹੈ। ਇਸ ਸੰਬੰਧੀ ਨੂਰਪੁਰ ਬੇਦੀ ਥਾਣੇ ਵਿੱਚ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। ਅਜੈਵੀਰ ਦਾ ਕਹਿਣਾ ਹੈ ਕਿ ਉਹਨਾਂ ਦੀ ਗੱਡੀ ਨੂੰ ਕਿਸੇ ਹੋਰ ਗੱਡੀ ਵਿੱਚ ਸਵਾਰ 2 ਬਦਮਾਸ਼ਾਂ ਵੱਲੋਂ ਘੇਰਿਆ ਗਿਆ ਅਤੇ ਟੱਕਰਾਂ ਮਾਰੀਆਂ ਗਈਆਂ ਹਨ ਅਤੇ ਨਾਲ ਹੀ ਹਥਿਆਰ ਵੀ ਦਿਖਾਏ ਗਏ ਹਨ। ਜਿਸ ਤੋਂ ਬਾਅਦ ਨੂਰਪੁਰ ਬੇਦੀ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਇਕਬਾਲ ਸਿੰਘ ਲਾਲਪੁਰਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਨ ਅਤੇ ਪਿਛਲੇ ਦਿਨੀਂ ਹੀ ਕਮਿਸ਼ਨ ਵੱਲੋਂ ਨਾਜ਼ਾਇਜ਼ ਮਾਈਨਿੰਗ ਨੂੰ ਲੈ ਕੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।