ਕ੍ਰਿਕਟਰਾਂ ਵਿਰਾਟ ਕੋਹਲੀ ਅਤੇ ਐੱਮਐੱਸ ਧੋਨੀ ਦੀਆਂ ਬੇਟੀਆਂ ਖਿਲਾਫ਼ ਭੱਦੇ ਕਮੈਂਟ ਕਰਨ ਵਾਲਿਆਂ ‘ਤੇ ਭੜਕੀ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ
ਚੰਡੀਗੜ੍ਹ 12 ਜਨਵਰੀ(ਵਿਸ਼ਵ ਵਾਰਤਾ)- ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅਤੇ ਵਿਰਾਟ ਕੋਹਲੀ ਦੀਆਂ ਧੀਆਂ ਖਿਲਾਫ ਕੁੱਝ ਸਿਰਫਿਰੇ ਲੋਕਾਂ ਨੇ ਸ਼ੋਸ਼ਲ ਮੀਡੀਆ ‘ਤੇ ਅਸ਼ਲੀਲ ਟਿੱਪਣੀਆਂ ਕੀਤੀਆਂ ਹਨ। ਜਿਸ ਦਾ ਨੋਟਿਸ ਲੈਂਦੇ ਹੋਏ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦਿੱਲੀ ਪੁਲਿਸ ਨੂੰ ਇਸ ਮਾਮਲੇ ‘ਚ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
जिस तरह कोहली और धोनी की बच्चियों के बारे में भद्दी टिप्पणियाँ ट्विटर पर की जा रही हैं उसी तरह #RohitSharma की पत्नी और बच्ची को भी अभद्रता का निशाना बनाया जा रहा है। चल क्या रहा है ये ? @Delhipolice @MumbaiPolice pic.twitter.com/dZHKz5BD9A
— Swati Maliwal (@SwatiJaiHind) January 12, 2023
ਸਵਾਤੀ ਮਾਲੀਵਾਲ ਨੇ ਵੀ ਟਵੀਟ ਕੀਤਾ ਅਤੇ ਲਿਖਿਆ, ”ਕੁਝ ਅਕਾਊਂਟ ਟਵਿਟਰ ‘ਤੇ ਦੇਸ਼ ਦੇ ਦੋ ਵੱਡੇ ਖਿਡਾਰੀਆਂ ਵਿਰਾਟ ਕੋਹਲੀ ਅਤੇ ਧੋਨੀ ਦੀਆਂ ਬੇਟੀਆਂ ਦੀਆਂ ਤਸਵੀਰਾਂ ਪੋਸਟ ਕਰਕੇ ਅਸ਼ਲੀਲ ਟਿੱਪਣੀਆਂ ਕਰ ਰਹੇ ਹਨ। 2 ਸਾਲ ਤੇ 7 ਸਾਲ ਦੀ ਬੱਚੀ ਬਾਰੇ ਅਜਿਹੀਆਂ ਘਟੀਆ ਗੱਲਾਂ ? ਜੇਕਰ ਤੁਸੀਂ ਕਿਸੇ ਖਿਡਾਰੀ ਨੂੰ ਪਸੰਦ ਨਹੀਂ ਕਰਦੇ, ਤਾਂ ਕੀ ਤੁਸੀਂ ਉਸਦੀ ਧੀ ਨਾਲ ਦੁਰਵਿਵਹਾਰ ਕਰੋਗੇ? ਪੁਲਿਸ ਨੂੰ ਐਫਆਈਆਰ ਦਰਜ ਕਰਨ ਲਈ ਨੋਟਿਸ ਜਾਰੀ ਕਰ ਰਹੀ ਹਾਂ ਹੈ।”























