ਕ੍ਰਿਕਟਰ ਹਾਰਦਿਕ ਪੰਡਯਾ ਅਤੇ ਨਤਾਸ਼ਾ ਅੱਜ ਫਿਰ ਬੱਝਣਗੇ ਵਿਆਹ ਦੇ ਬੰਧਨ ‘ਚ
ਚੰਡੀਗੜ੍ਹ, 14 ਫਰਵਰੀ (ਵਿਸ਼ਵ ਵਾਰਤਾ) ਭਾਰਤੀ ਟੀ-20 ਕ੍ਰਿਕਟ ਟੀਮ ਦੇ ਕਪਤਾਨ ਹਾਰਦਿਕ ਪੰਡਯਾ ਅਤੇ ਨਤਾਸ਼ਾ ਸਟੈਨਕੋਵਿਚ ਅੱਜ ਇੱਕ ਵਾਰ ਫਿਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਵਿਆਹ ਅੱਜ ਵੈਲੇਨਟਾਈਨ ਡੇ ‘ਤੇ ਉਦੈਪੁਰ ‘ਚ ਹੋਵੇਗਾ। ਇਸ ਤੋਂ ਪਹਿਲਾਂ ਦੋਵਾਂ ਨੇ 31 ਮਈ 2020 ਨੂੰ ਕੋਰਟ ਮੈਰਿਜ ਕੀਤੀ ਸੀ। ਹਾਲਾਂਕਿ ਇਸ ਵਾਰ ਉਹ ਪਰੰਪਰਾਗਤ ਰੀਤੀ-ਰਿਵਾਜਾਂ ਮੁਤਾਬਕ ਵਿਆਹ ਕਰਨਗੇ। ਫੰਕਸ਼ਨ ਰੈਫਲਜ਼ ਹੋਟਲ ਵਿੱਚ ਆਯੋਜਿਤ ਕੀਤੇ ਜਾਣਗੇ।
ਦੱਸ ਦੇਈਏ ਕਿ ਉਨ੍ਹਾਂ ਦਾ ਦੋ ਸਾਲ ਦਾ ਬੇਟਾ ਅਗਸਤਿਆ ਵੀ ਹੈ। ਹਾਰਦਿਕ ਅਤੇ ਨਤਾਸ਼ਾ ਦਾ 3 ਸਾਲ ਦਾ ਬੇਟਾ ਅਗਸਤਿਆ ਵੀ ਉਦੈਪੁਰ ਵਿਖੇ ਵਿਆਹ ਵਿੱਚ ਸ਼ਾਮਲ ਹੋਵੇਗਾ।























