ਕ੍ਰਿਕਟ ਦਾ ਬੁਖ਼ਾਰ! ਪਟਿਆਲਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਸੈਮੀਫਾਈਨਲ ਕ੍ਰਿਕਟ ਮੈਚ ਦੇਖਣ ਲਈ ਲੰਚ ਤੋਂ ਬਾਅਦ ਕੋਈ ਕੰਮ ਨਾ ਕਰਨ ਦਾ ਲਿਆ ਫੈਸਲਾ
ਚੰਡੀਗੜ੍ਹ 10 ਨਵੰਬਰ(ਵਿਸ਼ਵ ਵਾਰਤਾ)- ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਅੱਜ ਖੇਡਿਆ ਜਾ ਰਿਹਾ ਹੈ। ਇਸ ਵਿਚਾਲੇ ਜ਼ਿਲ੍ਹਾ ਬਾਰ ਐਸੋਸੀਏਸ਼ਨ, ਪਟਿਆਲਾ ਨੇ ਵਿਸ਼ਵ ਕੱਪ ਸੈਮੀਫਾਈਨਲ ਕ੍ਰਿਕਟ ਮੈਚ ਦੇ ਮੱਦੇਨਜ਼ਰ ਜ਼ਿਲ੍ਹਾ ਅਦਾਲਤਾਂ, ਪਟਿਆਲਾ ਵਿੱਚ ਦੁਪਹਿਰ ਦੇ ਖਾਣੇ ਤੋਂ ਬਾਅਦ ਕੋਈ ਕੰਮ ਨਹੀਂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਜੱਜਾਂ ਨੂੰ ਕੇਸਾਂ ਦੀ ਸੁਣਵਾਈ ਕਿਸੇ ਹੋਰ ਤਰੀਕ ਤੱਕ ਮੁਲਤਵੀ ਕਰਨ ਦੀ ਬੇਨਤੀ ਵੀ ਕੀਤੀ।