ਕੰਗਨਾ ਰਣੌਤ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ
ਮੁੰਬਈ,24ਨਵੰਬਰ(ਵਿਸ਼ਵ ਵਾਰਤਾ) ਮੁੰਬਈ ਪੁਲਿਸ ਨੇ ਕੰਗਨਾ ਰਣੌਤ ‘ਤੇ ਐਫਆਈਆਰ ਦਰਜ ਕੀਤੀ ਹੈ। ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕੰਗਨਾ ਨੇ ਕਿਸਾਨ ਅੰਦੋਲਨ ਦੀ ਤੁਲਨਾ ਖਾਲਿਸਤਾਨੀ ਅੰਦੋਲਨ ਨਾਲ ਕੀਤੀ। ਐਫਆਈਆਰ ਵਿੱਚ ਅਦਾਕਾਰਾ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਸੰਬੰਧ ਵਿੱਚ ਆਈਪੀਸੀ ਦੀ ਧਾਰਾ 295A/ 294A ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।