ਕੰਗਣਾ ਦੇ ਥੱਪੜ ਮਾਰਨ ਵਾਲੀ CISF ਮਹਿਲਾ ਜਵਾਨ ਦਾ ਤਬਾਦਲਾ, ਤੁਰੰਤ ਬੈਂਗਲੁਰੂ ‘ਚ ਜੁਆਇਨ ਕਰਨ ਦੇ ਹੁਕਮ
ਚੰਡੀਗੜ੍ਹ, 3ਜੁਲਾਈ (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਦੀ ਐਮਪੀ ਕੰਗਨਾ ਰਨੌਤ ਦੇ ਥੱਪੜ ਮਾਰਨ ਵਾਲੀ CISF ਕਾਂਸਟੇਬਲ ਕੁਲਵਿੰਦਰ ਕੌਰ ਨੂੰ ਨੌਕਰੀ ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਕੁਲਵਿੰਦਰ ਕੌਰ ਦਾ ਤਬਾਦਲਾ ਚੰਡੀਗੜ੍ਹ ਤੋਂ ਬੈਂਗਲੌਰ ਕਰ ਦਿੱਤਾ ਗਿਆ ਹੈ । ਇਸ ਦੇ ਨਾਲ ਹੀ ਉਸ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ, CISF ਮਹਿਲਾ ਜਵਾਨ ਕਿਸਾਨੀ ਸੰਘਰਸ਼ ਦੌਰਾਨ ਕੰਗਨਾ ਰਨੌਤ ਤੇ ਬਿਆਨਾ ਕਰਕੇ ਗੁੱਸੇ ਵਿੱਚ ਸੀ। ਜਿਸ ਕਾਰਨ ਉਸ ਨੇ ਚੰਡੀਗੜ੍ਹ ਦੇ ਏਅਰਪੋਰਟ ਤੇ ਡਿਊਟੀ ਦੌਰਾਨ ਕੰਗਨਾ ਰਨੌਤ ਦੇ ਥੱਪੜ ਮਾਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਦੀਆਂ ਸੇਵਾਵਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।