ਕੰਪਿਊਟਰ ਅਧਿਆਪਕਾਂ ਦਾ ਚੱਲ ਰਿਹਾ ਸੰਘਰਸ਼ ਮੁਲਤਵੀ
ਮੁੱਖ ਪ੍ਰਿੰਸੀਪਲ ਸਕੱਤਰ ਸਰੇਸ਼ ਕੁਮਾਰ ਨਾਲ ਮੁਲਾਕਾਤ ਤੈਅ
ਮੁਲਾਕਾਤ ਦੇ ਭਰੋਸੇ ਮਗਰੋਂ ਚੁੱਕਿਆ ਧਰਨਾ
ਚੰਡੀਗੜ੍ਹ, 4ਜੁਲਾਈ(ਵਿਸ਼ਵ ਵਾਰਤਾ)- ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਪਟਿਆਲਾ ਵਿਖੇ ਧਰਨਾ ਜਾਰੀ ਸੀ। ਉਹਨਾਂ ਨੇ ਇਹ ਐਲਾਨ ਕੀਤਾ ਸੀ ਕਿ ਉਹ ਮੋਤੀ ਮਹਿਲ ਤੱਕ ਪੈਦਲ ਮਾਰਚ ਕਰਨਗੇ। ਇਸ ਤੋਂ ਬਾਅਦ ਮੁੱਖ ਪ੍ਰਿੰਸੀਪਲ ਸਕੱਤਰ ਸਰੇਸ਼ ਕੁਮਾਰ ਵੱਲੋਂ ਮੁਲਾਕਾਤ ਦੇ ਭਰੋਸੇ ਮਗਰੋਂ ਅਧਿਆਪਕਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਹੈ ਤੇ ਹੁਣ ਕੰਪਿਊਟਰ ਅਧਿਆਪਕਾਂ ਦੀ ਮੁੱਖ ਪ੍ਰਿੰਸੀਪਲ ਸਕੱਤਰ ਸਰੇਸ਼ ਕਮਾਰ ਨਾਲ ਮੀਟਿੰਗ ਤੋਂ ਬਾਅਦ ਹੀ ਕੋਈ ਹੱਲ ਨਿਕਲਣ ਦੀ ਉਮੀਦ ਹੈ।