• Latest
  • Trending
ਕੰਮਕਾਜੀ ਔਰਤਾਂ ਲਈ 7 ਹੋਸਟਲ ਉਸਾਰੇਗੀ ਪੰਜਾਬ ਸਰਕਾਰ: ਅਰੁਨਾ ਚੌਧਰੀ

ਕੰਮਕਾਜੀ ਔਰਤਾਂ ਲਈ 7 ਹੋਸਟਲ ਉਸਾਰੇਗੀ ਪੰਜਾਬ ਸਰਕਾਰ: ਅਰੁਨਾ ਚੌਧਰੀ

6 years ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

6 minutes ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

14 minutes ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

22 minutes ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

27 minutes ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

33 minutes ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

39 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

47 minutes ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

49 minutes ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

2 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

3 hours ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

3 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

4 hours ago
Hindi News
English News
Sunday, November 22, 2026
No Result
View All Result
17 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੰਮਕਾਜੀ ਔਰਤਾਂ ਲਈ 7 ਹੋਸਟਲ ਉਸਾਰੇਗੀ ਪੰਜਾਬ ਸਰਕਾਰ: ਅਰੁਨਾ ਚੌਧਰੀ

January 9, 2021
in ਖਬਰਾਂ, ਪੰਜਾਬ
ਕੰਮਕਾਜੀ ਔਰਤਾਂ ਲਈ 7 ਹੋਸਟਲ ਉਸਾਰੇਗੀ ਪੰਜਾਬ ਸਰਕਾਰ: ਅਰੁਨਾ ਚੌਧਰੀ

ਕੰਮਕਾਜੀ ਔਰਤਾਂ ਲਈ 7 ਹੋਸਟਲ ਉਸਾਰੇਗੀ ਪੰਜਾਬ ਸਰਕਾਰ: ਅਰੁਨਾ ਚੌਧਰੀ*

*ਬੱਚਿਆਂ ਦੀ ਸਾਂਭ ਸੰਭਾਲ ਸਹੂਲਤ ਵਾਲੇ ਇਨ੍ਹਾਂ ਹੋਸਟਲਾਂ ਦੀ ਉਸਾਰੀ ਲਈ 50 ਕਰੋੜ ਰੁਪਏ ਅਤੇ 2 ਸਰਕਾਰੀ ਬਿਰਧ ਆਸ਼ਰਮਾਂ ਲਈ 11 ਕਰੋੜ ਰੁਪਏ ਖਰਚੇ ਜਾਣਗੇ*

*ਬੱਸ ਕਿਰਾਏ ਵਿੱਚ ਔਰਤਾਂ ਨੂੰ 50 ਫੀਸਦੀ ਰਿਆਇਤ ਛੇਤੀ*

*25,54,473 ਲਾਭਪਾਤਰੀਆਂ ਨੂੰ 1695.93 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ*

*ਪੈਨਸ਼ਨ ਸਕੀਮਾਂ ਤਹਿਤ ਨਵੇਂ 1,22,274 ਲਾਭਪਾਤਰੀ ਸ਼ਾਮਲ*

*ਕੋਵਿਡ-19 ਮਹਾਂਮਾਰੀ ਦੌਰਾਨ ਬੈਂਕਾਂ/ਡਾਕਘਰਾਂ ਰਾਹੀਂ ਪੈਨਸ਼ਨਾਂ ਘਰ-ਘਰ ਪਹੁੰਚਾਈਆਂ ਗਈਆਂ*

*ਚੰਡੀਗੜ੍ਹ, 9 ਜਨਵਰੀ( ਵਿਸ਼ਵ ਵਾਰਤਾ )-ਕੰਮਕਾਜੀ ਔਰਤਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਰਿਹਾਇਸ਼ ਪ੍ਰਦਾਨ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੰਮਕਾਜੀ ਔਰਤਾਂ ਲਈ 50 ਕਰੋੜ ਰੁਪਏ ਦੀ ਲਾਗਤ ਨਾਲ ਸੱਤ ਨਵੇਂ ਹੋਸਟਲਾਂ ਦੀ ਉਸਾਰੀ ਕਰਨ ਦਾ ਫੈਸਲਾ ਲਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਦੇ ਬੱਚਿਆਂ ਲਈ ਦਿਨ ਭਰ ਸਾਂਭ-ਸੰਭਾਲ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਔਰਤਾਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵੇਂਕਰਨ ਤੋਂ ਬਾਅਦ ਇਸ ਫੈਸਲੇ ਨੂੰ ਮਹਿਲਾ ਸ਼ਕਤੀਕਰਨ ਵੱਲ ਵਿਭਾਗ ਦੀ ਦੂਜੀ ਵੱਡੀ ਪਹਿਲਕਦਮੀ ਦੱਸਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਇਹ ਵਿਸ਼ੇਸ਼ ਹੋਸਟਲ ਪਹਿਲੇ ਪੜਾਅ ਦੌਰਾਨ ਜਲੰਧਰ, ਪਟਿਆਲਾ, ਮੁਹਾਲੀ, ਮਾਨਸਾ, ਬਰਨਾਲਾ, ਲੁਧਿਆਣਾ ਅਤੇ ਅੰਮ੍ਰਿਤਸਰ ਵਿਖੇ ਬਣਾਏ ਜਾਣਗੇ ਅਤੇ ਇਨਾਂ ਹੋਸਟਲ ਵਿੱਚ ਰਿਹਾਇਸ਼ ਆਪਣੇ ਘਰਾਂ ਤੋਂ ਦੂਰ ਕੰਮ ਕਰਨ ਵਾਲੀਆਂ ਔਰਤਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਕੀ ਜ਼ਿਲ੍ਹੇ ਅਗਲੇ ਪੜਾਅ ਵਿੱਚ ਕਵਰ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਮੁਹਾਲੀ ਦੇ ਹੋਸਟਲ ਲਈ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ, ਜਦਕਿ ਜਲੰਧਰ ਦੇ ਹੋਸਟਲ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ ਅਤੇ ਮਾਨਸਾ ਤੇ ਅੰਮ੍ਰਿਤਸਰ ਦੇ ਹੋਸਟਲਾਂ ਸਬੰਧੀ ਪ੍ਰਸਤਾਵ ਪ੍ਰਾਪਤ ਹੋ ਗਏ ਹਨ, ਜਿਨ੍ਹਾਂ ਉਤੇ ਕਾਰਵਾਈ ਚੱਲ ਰਹੀ ਹੈ। ਇਸੇ ਤਰ੍ਹਾਂ ਬਾਕੀ ਹੋਸਟਲਾਂ ਲਈ ਗਰਾਂਟਾਂ ਅਗਲੇ ਵਿੱਤੀ ਵਰੇ ਵਿੱਚ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੈਟਰੋ ਸ਼ਹਿਰਾਂ ਦੀ ਤਰਜ਼ ’ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਨ੍ਹਾਂ ਹੋਸਟਲਾਂ ਦੀ ਉਸਾਰੀ ਲਈ ਅਨੁਮਾਨਤ 50 ਕਰੋੜ ਰੁਪਏ ਦਾ ਬਜਟ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੰਮਕਾਜੀ ਔਰਤਾਂ ਲਈ ਪਹਿਲਾਂ ਹੀ 9 ਹੋਸਟਲ ਚੱਲ ਰਹੇ ਹਨ।

ਪੰਜਾਬ ਭਵਨ ਵਿਖੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਸਰਕਾਰੀ ਬੱਸਾਂ ਵਿੱਚ ਸਾਰੀਆਂ ਔਰਤਾਂ ਨੂੰ ਕਿਰਾਏ ਵਿੱਚ 50 ਫੀਸਦੀ ਦੀ ਛੋਟ ਦਾ ਫੈਸਲਾ ਲਾਗੂ ਕਰਨ ਵਿੱਚ ਕੋਵਿਡ ਸੰਕਟ ਕਾਰਨ ਦੇਰੀ ਹੋਈ ਹੈ, ਹੁਣ ਇਸ ਫੈਸਲੇ ਨੂੰ ਛੇਤੀ ਲਾਗੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਔਰਤਾਂ ਨੂੰ 60 ਸਾਲ ਦੀ ਉਮਰ ਹੋਣ ਉਤੇ ਹੀ ਇਹ ਸਹੂਲਤ ਮਿਲਦੀ ਸੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅਤੇ ਮਾਨਸਾ ਵਿੱਚ ਹਰੇਕ ਲਈ 5.56 ਕਰੋੜ ਰੁਪਏ ਦੀ ਲਾਗਤ ਨਾਲ ਦੋ ਸਰਕਾਰੀ ਬਿਰਧ ਆਸ਼ਰਮਾਂ ਦੀ ਉਸਾਰੀ ਸਬੰਧੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ ਅਤੇ ਇਨ੍ਹਾਂ ਬਿਰਧ ਆਸ਼ਰਮਾਂ ਦੇ ਨਿਰਮਾਣ ਲਈ ਫੰਡ ਲੋਕ ਨਿਰਮਾਣ ਵਿਭਾਗ ਨੂੰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਸੀਨੀਅਰ ਸਿਟੀਜ਼ਨ, ਵੈਲਫੇਅਰ ਐਂਡ ਮੇਨਟੀਨੈਂਸ ਐਕਟ ਅਧੀਨ ਜ਼ਿਲਾ ਹੁਸ਼ਿਆਰਪੁਰ ਵਿੱਚ ਇਕ ਬਿਰਧ ਆਸ਼ਰਮ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਹੈ ਅਤੇ 50 ਬਿਰਧ ਆਸ਼ਰਮ ਐਨਜੀਓਜ਼ ਵੱਲੋਂ ਚਲਾਏ ਜਾ ਰਹੇ ਹਨ, ਜਿੱਥੇ 1409 ਬਜ਼ੁਰਗਾਂ ਦਾ ਬਸੇਰਾ ਹੈ। ਪ੍ਰੈੱਸ ਕਾਨਫਰੰਸ ਮੌਕੇ ਉਨ੍ਹਾਂ ਨਾਲ ਪ੍ਰਮੁੱਖ ਸਕੱਤਰ ਰਾਜੀ ਪੀ ਸ਼੍ਰੀਵਾਸਤਵਾ, ਡਾਇਰੈਕਟਰ ਵਿਪੁਲ ਉੱਜਵਲ, ਸੰਯੁਕਤ ਸਕੱਤਰ ਵਿੰਮੀ ਭੁੱਲਰ, ਵਧੀਕ ਡਾਇਰੈਕਟਰ ਲਿਲੀ ਚੌਧਰੀ, ਸੰਯੁਕਤ ਡਾਇਰੈਕਟਰ ਚਰਨਜੀਤ ਸਿੰਘ ਮਾਨ, ਡਿਪਟੀ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ, ਡਿਪਟੀ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਜ਼ਿਲਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਬੁਢਾਪਾ ਪੈਨਸ਼ਨਾਂ, ਵਿਧਵਾਵਾਂ ਤੇ ਬੇਸਹਾਰਾ ਮਹਿਲਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨਾਲ ਸਬੰਧਤ 25,54,473 ਲਾਭਪਾਤਰੀਆਂ ਨੂੰ ਨਵੰਬਰ 2020 ਤੱਕ 1695.93 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਵਰੇ ਦੌਰਾਨ ਪੈਨਸ਼ਨ ਸਕੀਮਾਂ ਅਧੀਨ 1,22,274 ਨਵੇਂ ਲਾਭਪਾਤਰੀ ਸ਼ਾਮਲ ਕੀਤੇ ਗਏ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਤੇਜ਼ਾਬ ਹਮਲੇ ਦੀਆਂ ਪੀੜਤਾਂ ਨੂੰ ਸਵੈ-ਨਿਰਭਰ ਬਣਾਉਣ ਲਈ 8,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਅਤੇ ਇਸ ਸਕੀਮ ਤਹਿਤ ਕੁੱਲ 24 ਲਾਭਪਾਤਰੀਆਂ ਨੂੰ ਲਾਭ ਦਿੱਤਾ ਗਿਆ।

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸਾਰੇ ਜ਼ਿਲਿਆਂ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਬੈਂਕਾਂ ਰਾਹੀਂ ਪੈਨਸ਼ਨਾਂ ਦੀ ਵੰਡ ਕੀਤੀ ਗਈ। ਬੈਂਕਾਂ ਵੱਲੋਂ ਸਮਾਜਿਕ ਦੂਰੀ ਦੇ ਪ੍ਰੋਟੋਕਾਲਾਂ ਦੀ ਪਾਲਣਾ ਕਰਦਿਆਂ ਆਪਣੇ ਕਾਰੋਬਾਰ ਪ੍ਰੇਰਕਾਂ/ਡਾਕਘਰਾਂ ਰਾਹੀਂ ਪੈਨਸ਼ਨ ਦੀ ਰਕਮ ਲਾਭਪਾਤਰੀਆਂ ਦੇ ਘਰ-ਘਰ ਮੁਹੱਈਆ ਕਰਵਾਈ ਗਈ।

*ਯੂ.ਡੀ.ਆਈ.ਡੀ. ਕਾਰਡ ਜਾਰੀ ਕਰਨ ਵਿੱਚ ਵਧੀਆ ਕਾਰਗੁਜ਼ਾਰੀ ਵਾਲਾ ਸੂਬਾ ਬਣਿਆ ਪੰਜਾਬ*

ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਕੋਵਿਡ-19 ਲੌਕਡਾਊਨ/ਕਰਫਿਊ ਦੇ ਬਾਵਜੂਦ ਦਿਵਿਆਂਗ ਵਿਅਕਤੀਆਂ ਨੂੰ 42,699 ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਗਏ ਹਨ ਅਤੇ ਪੰਜਾਬ ਇਸ ਪ੍ਰਾਜੈਕਟ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਰਾਜਾਂ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਬਾਕੀ ਰਹਿੰਦੇ ਯੂ.ਡੀ.ਆਈ.ਡੀ. ਕਾਰਡ ਮੁਹੱਈਆ ਕਰਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਮਹੀਨਾਵਾਰ ਮੀਟਿੰਗਾਂ ਰਾਹੀਂ ਯੂ.ਡੀ.ਆਈ.ਡੀ. ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਿਵਲ ਸਰਜਨਾਂ ਨੂੰ ਪਹਿਲ ਦੇ ਆਧਾਰ ’ਤੇ ਆਫਲਾਈਨ ਜਾਰੀ ਕੀਤੇ ਸਰਟੀਫਿਕੇਟਾਂ ਨੂੰ ਡਿਜੀਟਾਈਜ਼ ਕਰਨ ਅਤੇ ਆਨਲਾਈਨ ਅਪਲੋਡ ਕੀਤੇ ਮਾਮੂਲੀ ਤਰੁੱਟੀਆਂ ਵਾਲੇ ਦਸਤਾਵੇਜ਼ਾਂ ਨੂੰ ਅਣਗੌਲਦਿਆਂ ਘੱਟ ਤੋਂ ਘੱਟ ਅਰਜ਼ੀਆਂ ਰੱਦ ਕੀਤੀਆਂ ਜਾਣ। ਇਸ ਤੋਂ ਇਲਾਵਾ ਸਾਰੇ ਜ਼ਿਲਾ ਸਮਾਜਿਕ ਸੁਰੱਖਿਆ ਅਧਿਕਾਰੀ ਦਿਵਿਆਂਗ ਵਿਅਕਤੀਆਂ ਦੀ ਵਿੱਤੀ ਸਹਾਇਤਾ ਸਕੀਮ ਦੇ ਲਾਭਪਾਤਰੀਆਂ ਨੂੰ ਯੂ.ਡੀ.ਆਈ.ਡੀ. ਪੋਰਟਲ ਵਿੱਚ ਰਜਿਸਟਰ ਕਰਨ ਲਈ ਪ੍ਰੇਰਿਤ ਕਰ ਰਹੇ ਹਨ, ਡੀ.ਈ.ਓ. (ਐਲੀਮੈਂਟਰੀ ਅਤੇ ਸੈਕੰਡਰੀ) ਸਰਕਾਰੀ ਸਕੂਲ ਦਿਵਿਆਂਗ ਵਿਦਿਆਰਥੀਆਂ ਨੂੰ ਯੂ.ਡੀ.ਆਈ.ਡੀ. ਪੋਰਟਲ ’ਤੇ ਰਜਿਸਟਰ ਕਰ ਰਹੇ ਹਨ।

ਮੰਤਰੀ ਨੇ ਅੱਗੇ ਕਿਹਾ ਕਿ ਪੋਰਟਲ ’ਤੇ 2,77,801 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨਾਂ ਵਿੱਚੋਂ ਹੁਣ ਤੱਕ 1,62,263 ਯੂ.ਡੀ.ਆਈ.ਡੀ. ਕਾਰਡ ਯੋਗ ਦਿਵਿਆਂਗ ਵਿਅਕਤੀਆਂ ਨੂੰ ਜਾਰੀ ਕੀਤੇ ਗਏ ਹਨ।

ਸ੍ਰੀਮਤੀ ਚੌਧਰੀ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਪੰਜਾਬ ਦਿਵਿਆਂਗਜਨ ਸ਼ਕਤੀਕਰਨ ਯੋਜਨਾ (ਪੀ.ਡੀ.ਐਸ.ਵਾਈ.) ਨੂੰ ਰਾਜ ਦੇ ਦਿਵਿਆਂਗਜਨ ਦੇ ਸ਼ਕਤੀਕਰਨ ਲਈ ਅਤੇ ਉਨਾਂ ਨੂੰ ਸੁਖਾਵਾਂ ਵਾਤਾਵਰਨ ਮੁਹੱਈਆ ਕਰਵਾਉਣ ਲਈ ਪ੍ਰਵਾਨਗੀ ਦਿੱਤੀ ਹੈ।

*ਕੋਵਿਡ ਦੌਰਾਨ 10,77,020 ਲਾਭਪਾਤਰੀਆਂ ਨੂੰ ਘਰ ਘਰ ਜਾ ਕੇ ਉਪਲਬਧ ਕਰਵਾਈ ਪੌਸ਼ਟਿਕ ਖੁਰਾਕ*

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਬੱਚਿਆਂ ਤੇ ਮਾਵਾਂ ਦੀ ਸਿਹਤ, ਪੋਸ਼ਣ ਅਤੇ ਸਿੱਖਣ ਦੇ ਮੌਕਿਆਂ ਨੂੰ ਵਧਾਉਣ ਲਈ 155 ਆਈ.ਸੀ.ਡੀ.ਐਸ. ਬਲਾਕਾਂ ਵਿੱਚ 27,314 ਆਂਗਨਵਾੜੀ ਕੇਂਦਰਾਂ ਲਈ 140 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਵਿਭਾਗ ਨੇ ਇਸ ਸਮੇਂ ਦੌਰਾਨ ਨਿਰਵਿਘਨ ਢੰਗ ਨਾਲ ਘਰ-ਘਰ ਜਾ ਕੇ ਪੌਸ਼ਟਿਕ ਖੁਰਾਕ, ਜਿਸ ਵਿੱਚ ਮਿੱਠਾ ਦਲੀਆ, ਮਿੱਠੇ ਚੌਲ ਅਤੇ ਪੰਜੀਰੀ ਸ਼ਾਮਲ ਹਨ, 10,77,020 ਲਾਭਪਾਤਰੀਆਂ ਨੂੰ ਇਸ ਦੇ ਨਾਲ ਨਾਲ ਮਨੋਵਿਗਿਆਨਕ ਸਹਾਇਤਾ ਅਤੇ ਪੋਸ਼ਣ ਸਬੰਧੀ ਸਲਾਹ ਦਿੱਤੀ। ਇਸ ਤੋਂ ਇਲਾਵਾ ਆਂਗਨਵਾੜੀ ਕੇਂਦਰਾਂ ਵਿੱਚ ਜਾ ਰਹੇ 3-6 ਸਾਲ ਦੀ ਉਮਰ ਸਮੂਹ ਦੇ ਬੱਚਿਆਂ ਨੂੰ ਸਵੇਰ ਦੀ ਖੁਰਾਕ ਦੇ ਤੌਰ ’ਤੇ ਹਲਵਾ ਅਤੇ ਪੰਜੀਰੀ ਮੁਹੱਈਆ ਕਰਵਾਈ ਜਾਂਦੀ ਹੈ।

ਬਾਲ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਲ 2020-21 ਵਿੱਚ ਸਪਾਂਸਰਸ਼ਿਪ ਸਕੀਮਾਂ ਤਹਿਤ 551 ਬੱਚਿਆਂ ਨੂੰ ਪ੍ਰਤੀ ਬੱਚਾ 2000 ਰੁਪਏ ਮੁਹੱਈਆ ਕਰਵਾਏ ਗਏ ਸਨ। ਜੋ ਬੱਚਿਆਂ ਨੂੰ ਬੇਸਹਾਰਾ/ਕਮਜ਼ੋਰ ਹੋਣ, ਘਰੋਂ ਭੱਜਣ ਅਤੇ ਜਬਰੀ ਬਾਲ ਵਿਆਹ ਕਰਾਉਣ ਤੋਂ ਬਚਾਉਣ, ਬਾਲ ਮਜ਼ਦੂਰੀ ਲਈ ਮਜਬੂਰ ਕਰਨ ਆਦਿ ਦੀ ਰੋਕਥਾਮ ਵਿੱਚ ਮਦਦਗਾਰ ਸਾਬਤ ਹੋਣਗੀਆਂ। ਇਸੇ ਤਰਾਂ ਸਾਲ-2020-21 ਦੌਰਾਨ ਬੱਚਿਆਂ ਨੂੰ ਗੋਦ ਲੈਣ ਸਬੰਧੀ ਸਕੀਮ ਤਹਿਤ 37 ਬੱਚੇ ਦੇਸ਼ ਦੇ ਅੰਦਰ ਗੋਦ ਲਏ ਗਏ ਅਤੇ 5 ਬੱਚੇ ਸਪੇਨ ਵਿੱਚ ਗੋਦ ਲਏ ਗਏ। ਜ਼ਿਲਾ ਟਾਸਕ ਫੋਰਸਾਂ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਮਾਰੇ ਛਾਪਿਆਂ ਦੌਰਾਨ 190 ਬੱਚਿਆਂ ਨੂੰ ਅਤੇ ਬਾਲ ਮਜ਼ਦੂਰੀ ਵਾਲੀਆਂ ਥਾਵਾਂ ’ਤੇ ਮਾਰੇ ਛਾਪਿਆਂ ਵਿੱਚ 155 ਬੱਚਿਆਂ ਨੂੰ ਬਚਾਇਆ ਗਿਆ। ਬੱਚਿਆਂ ਨੂੰ ਉਨਾਂ ਦੇ ਮਾਪਿਆਂ ਕੋਲ ਭੇਜ ਦਿੱਤਾ ਗਿਆ ਅਤੇ ਉਨਾਂ ਨੂੰ ਸਕੂਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਬਾਕਾਇਦਾ ਪਾਲਣ-ਪੋਸ਼ਣ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਸ਼ੇਸ਼ ਕਰਕੇ ਤਾਲਾਬੰਦੀ ਦੌਰਾਨ 32 ਬਾਲ ਵਿਆਹ ਰੋਕੇ ਗਏ। ਚਾਈਲਡ ਹੈਲਪ ਲਾਈਨ ਨੰਬਰ (1098) ’ਤੇ ਕੁੱਲ 3576 ਕੇਸ ਪ੍ਰਾਪਤ ਹੋਏ, ਜਿਨਾਂ ਵਿੱਚੋਂ 250 ਕੇਸਾਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ। ਚਾਈਲਡ ਹੈਲਪ ਲਾਈਨ ਮੈਂਬਰ ਵੱਲੋਂ ਢੁਕਵੀਂ ਕਾਰਵਾਈ ਤੋਂ ਬਾਅਦ 1069 ਕੇਸਾਂ ਦਾ ਨਿਬੇੜਾ ਕਰ ਦਿੱਤਾ ਗਿਆ। 35 ਬੱਚਿਆਂ ਨੂੰ ਮਾਪਿਆਂ ਨਾਲ ਮਿਲਾਇਆ ਅਤੇ 9 ਬੱਚਿਆਂ ਦਾ ਮੁੜ ਵਸੇਬਾ ਕੀਤਾ ਗਿਆ। ਚਾਈਲਡ ਹੈਲਪ ਲਾਈਨ ’ਤੇ ਪ੍ਰਾਪਤ ਹੋਏ ਬਹੁਗਿਣਤੀ ਮਾਮਲੇ ਸਾਧਾਰਨ ਪੁੱਛ-ਪੜਤਾਲ ਜਾਂ ਜ਼ਰੂਰੀ ਸੇਵਾਵਾਂ ਦੀ ਲੋੜ ਸਬੰਧੀ ਸਨ।

*ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ 3,40,727 ਲਾਭਪਾਤਰੀਆਂ ਨੂੰ 142.96 ਕਰੋੜ ਰੁਪਏ ਦਿੱਤੇ*

ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਕੁੱਲ 3,40,727 ਲਾਭਪਾਤਰੀਆਂ ਨੂੰ 142.96 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ, ਜਿਸ ਤਹਿਤ ਪਹਿਲੇ ਬੱਚੇ ਦੇ ਜਨਮ ਸਮੇਂ 19 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 3 ਕਿਸ਼ਤਾਂ ਵਿੱਚ ਯੋਜਨਾ ਅਧੀਨ ਖਾਸ ਸ਼ਰਤਾਂ ਤਹਿਤ 5000 ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ।

*ਡਿਜੀਟਲ ਪੇਰੈਂਟ ਮਾਰਗਦਰਸ਼ਕ ਪ੍ਰੋਗਰਾਮ ਨੇ ਇੱਕ ਲੱਖ ਪਰਿਵਾਰ ਤੱਕ ਪਹੁੰਚ ਕੀਤੀ*

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਬੱਚਿਆਂ ਦੇ ਵਿਕਾਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਾਕਾਰਾਤਮਕ ਅਤੇ ਪਾਲਣ ਪੋਸ਼ਣ ਵਾਲਾ ਵਾਤਾਵਰਣ ਸਿਰਜਣ ਲਈ ਡਿਜੀਟਲ ਪੇਰੈਂਟ ਮਾਰਗਦਰਸ਼ਕ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿਸ ਨੇ 6 ਦਿਨਾਂ ਦੇ ਹਫ਼ਤਾਵਾਰੀ ਸਰਕਲ ਰਾਹੀਂ 150 ਤੋਂ ਵੱਧ ਗਤੀਵਿਧੀਆਂ ਕਰਵਾ ਕੇ ਤਿੰਨ ਮਹੀਨਿਆਂ ਵਿਚਕਾਰ 1,00,000 ਤੋਂ ਵੱਧ ਪਰਿਵਾਰਾਂ ਦੇ ਬੱਚਿਆਂ ਤੱਕ ਪਹੁੰਚ ਕੀਤੀ। ਉਨਾਂ ਕਿਹਾ ਕਿ ਇਸ ਰੌਚਕ ਸਮੱਗਰੀ ਨੂੰ ਰਾਜ ਭਰ ਦੇ ਇਨਾਂ ਪਰਿਵਾਰਾਂ ਨੇ ਤਕਰੀਬਨ 15000 ਘੰਟੇ ਵੇਖਿਆ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

by Navjot
November 22, 2026
0

ਦੇਹਰਾਦੂਨ, 22 ਨਵੰਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਨੈਸ਼ਨਲ ਸਕਿਓਰਿਟੀ ਕੌਂਸਲ ਸਕੱਤਰੇਤ (NSCS) ਦੇ ਫੌਜੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

Most Popular

Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ

Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ

by Ranjit Singh
4 weeks ago
0

Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ - ਮੋਹਾਲੀ ਹਵਾਈ ਅੱਡੇ ’ਤੇ ਢੋਲ ਦੀ ਤਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 