ਕੱਚੇ ਮੁਲਾਜ਼ਮਾਂ ਨਾਲ ਨਹੀਂ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਲਾਕਾਤ
ਮੁੱਖ ਮੰਤਰੀ ਦੇ ਓਐਸਡੀ ਨੂੰ ਮਿਲੇ ਕੱਚੇ ਮੁਲਾਜ਼ਮ
ਚੰਡੀਗੜ੍ਹ,28 ਮਾਰਚ(ਵਿਸ਼ਵ ਵਾਰਤਾ)- ਬੀਐਡ ਅਤੇ ਈਟੀਟੀ ਟੈੱਟ ਪਾਸ ਕੱਚੇ ਅਧਿਆਪਕਾਂ ਅਤੇ ਹੋਰ ਮਹਿਕਮਿਆਂ ਦੇ ਕੱਚੇ ਮੁਲਾਜ਼ਮ ਅੱਜ ਮੁੱਖ ਮੰਤਰੀ ਭਗਵੰਤ ਨੂੰ ਮਿਲਣ ਲਈ ਪਹੁੰਚੇ ਸਨ। ਹਾਲਾਂਕਿ ਇਸ ਦੌਰਾਨ ਉਹਨਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ ਕੱਚੇ ਮੁਲਾਜ਼ਮਾਂ ਦੇ ਯੁਨੀਅਨ ਲੀਡਰਾਂ ਨੇ ਮੁੱਖ ਮੰਤਰੀ ਦੇ ਓਐਸਡੀ ਨਾਲ ਮੁਲਾਕਾਤ ਕੀਤੀ ਹੈ ਅਤੇ ਨਾਲ ਹੀ ਓਐਸਡੀ ਵੱਲੋਂ ਉਹਨਾਂ ਨੂੰ ਜਲਦ ਹੀ ਮੁੱਖ ਮੰਤਰੀ ਨਾਲ ਮਿਲਵਾਉਣ ਦਾ ਭਰੋਸਾ ਜਤਾਇਆ ਗਿਆ ਹੈ।























