ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ ਸਬ-ਕਮੇਟੀ ਦੀ ਅੱਜ ਫਿਰ ਤੋਂ ਮੀਟਿੰਗ
ਪੜ੍ਹੋ ਕਦੋਂ ਅਤੇ ਕਿੱਥੇ ਹੋਵੇਗੀ ਮੀਟਿੰਗ
ਚੰਡੀਗੜ੍ਹ,26 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਸਬ-ਕਮੇਟੀ ਦੀ ਅੱਜ ਫਿਰ ਤੋਂ ਚੰਡੀਗੜ੍ਹ ਵਿੱਚ ਮੀਟਿੰਗ ਹੋਵੇਗੀ । ਇਸ ਮੀਟਿੰਗ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਉਨ੍ਹਾਂ ਦੇ ਨਾਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਹੋਣਗੇ। ਪਿਛਲੀ ਮੀਟਿੰਗ ਵਿੱਚ ਸਬ ਕਮੇਟੀ ਨੇ ਸਾਰੇ ਅਫਸਰਾਂ ਤੋਂ ਉਨ੍ਹਾਂ ਦੇ ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਦਾ ਰਿਕਾਰਡ ਮੰਗਿਆ ਸੀ। ਜੋ ਕਿ ਹੁਣ ਤਿਆਰ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ 36 ਹਜ਼ਾਰ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ। ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਸਤਾਵ ਗਵਰਨਰ ਕੋਲ ਭੇਜਿਆ ਸੀ ਪਰ ਮਤੇ ਨੂੰ ਰਾਜਪਾਲ ਦੀ ਮੰਨਜ਼ੂਰੀ ਨਹੀਂ ਮਿਲੀ ਸੀ।