ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੀ ਸਿਹਤ ਵਿਭਾਗ ਦੇ ਮੁਲਾਜ਼ਮਾਂ ਨਾਲ ਹੋਈ ਮੀਟਿੰਗ
ਚੰਡੀਗੜ੍ਹ,3 ਅਗਸਤ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੀ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿੱਚ ਸਿਹਤ ਅਤੇ ਪਰਿਵਾਰ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਯੂਨੀਅਨ ਅਤੇ ਹੋਰ ਵੱਡੇ ਅਧਿਕਾਰੀਆਂ ਨਾਲ ਬੈਠਕ ਹੋਈ । ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਗਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ “ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸੰਬੰਧੀ ਕੈਬਨਿਟ ਸਬ-ਕਮੇਟੀ ਦੀ ਮੰਟਿੰਗ ਵਿੱਚ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ‘ਚ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਵਿੱਚ ਆ ਰਹੀਆਂ ਅੜਚਨਾਂ ਬਾਰੇ ਗੱਲਬਾਤ ਹੋਈ। ਮਾਨ ਸਰਕਾਰ ਦੀ ਕੋਸ਼ਿਸ਼ ਹੈ ਕਿ ਅਸੀਂ ਵੱਧ ਤੋਂ ਵੱਧ ਮੁਲਾਜਮਾਂ ਨੂੰ ਪੱਕੇ ਕਰੀਏ, ਇਸ ਲਈ ਮਾਹਿਰਾਂ ਨਾਲ ਗੱਲਬਾਤ ਹੋ ਰਹੀ ਹੈ ।”
https://twitter.com/meet_hayer/status/1554734939769573376?s=20&t=FFxAcAhbFl-YVR84w3MLww