ਕੱਚੇ ਮੁਲਾਜ਼ਮਾਂ ਲਈ ਚੰਗੀ ਖ਼ਬਰ ; ਪੰਜਾਬ ਸਰਕਾਰ ਜਲਦ ਕਰਨ ਜਾ ਰਹੀ ਹੈ ਪੱਕੇ
ਪੰਜਾਬ ਸਰਕਾਰ ਨੇ ਕੀਤਾ ਕੈਬਨਿਟ ਸਬ-ਕਮੇਟੀ ਦਾ ਗਠਨ
ਚੰਡੀਗੜ੍ਹ, 2ਜੁਲਾਈ(ਵਿਸ਼ਵ ਵਾਰਤਾ)-ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਪੰਜਾਬ ਸਰਕਾਰ ਨੇ ਤਿੰਨ ਕੈਬਨਿਟ ਮੰਤਰੀਆਂ ਜਿਨ੍ਹਾਂ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਨੂੰਨ ਅਤੇ ਵਿਧਾਨਿਕ ਮਾਮਲੇ ਮੰਤਰੀ ਹਰਜੋਤ ਸਿੰਘ ਬੈਂਸ ਸ਼ਾਮਿਲ ਹਨ, ਦੀ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਹ ਸਬ-ਕਮੇਟੀ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪ੍ਰਸਤਾਵਿਤ ਖਰੜੇ ਤੇ ਡੂੰਘਾਈ ਪੂਰਵਕ ਵਿਚਾਰ ਕਰਕੇ ਅਤੇ ਸਾਰੇ ਕਾਨੂੰਨੀ ਪੱਖਾਂ ਨੂੰ ਪੜਚੋਲ ਕੇ ਆਪਣੀ ਰਿਪੋਰਟ ਇੱਕ ਮਹੀਨੇ ਦੇ ਅੰਦਰ ਕੈਬਨਿਟ ਦੇ ਸਾਹਮਣੇ ਪੇਸ਼ ਕਰੇਗੀ।
ਇਸ ਫੈਸਲੇ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਜਲਦ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਆਪਣਾ ਵਾਅਦਾ ਪੂਰਾ ਕਰ ਸਕਦੀ ਹੈ, ਇਹ ਵੀ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੌਰੇ ਤੇ ਸਨ ਅਤੇ ਉਹਨਾਂ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ।