ਕੱਲ੍ਹ ਤੋਂ ਬਦਲੇਗਾ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ
ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ,31 ਮਾਰਚ(ਵਿਸ਼ਵ ਵਾਰਤਾ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੱਲ੍ਹ ਤੋਂ ਸਕੂਲਾਂ ਦਾ ਸਮਾਂ ਬਦਲਣ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। 1 ਅਪ੍ਰੈਲ 2023 ਸ਼ਨੀਵਾਰ ਤੋਂ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ।
01 ਅਪ੍ਰੈਲ 2023 ਤੋਂ 30 ਸਤੰਬਰ 2023 ਤੱਕ….
ਸਕੂਲਾਂ ਦੇ ਸਮੇਂ ਵਿੱਚ ਤਬਦੀਲੀ….
ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |
— Harjot Singh Bains (@harjotbains) March 31, 2023
ਸਿੱਖਿਆ ਮੰਤਰੀ ਵੱਲੋਂ ਟਵੀਟ ਕਰਕੇ ਕਿਹਾ ਗਿਆ ਕਿ ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਸਾਰੀ ਛੁੱਟੀ ਹੋਵੇਗੀ |