ਕੱਲ੍ਹ ਤੋਂ ਬਦਲ ਜਾਵੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ
ਪੜ੍ਹੋ ਹੁਣ ਕਿੰਨੇ ਤੋਂ ਕਿੰਨੇ ਵਜੇ ਤੱਕ ਲੱਗਣਗੇ ਸਕੂਲ
ਚੰਡੀਗੜ੍ਹ 31 ਅਕਤੂਬਰ(ਵਿਸ਼ਵ ਵਾਰਤਾ)- ਮੌਸਮ ਬਦਲਣ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਇੱਕ ਪੱਤਰ ਦੇ ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਮਾਨਤਾ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਕੱਲ੍ਹ ਯਾਨਿ ਕਿ 1 ਨਵੰਬਰ ਤੋਂ ਬਦਲ ਜਾਵੇਗਾ। ਹੁਣ ਸਮੂਹ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੇ।
ਇਸ ਦੇ ਨਾਲ ਹੀ ਸਮੂਹ ਮਿਡਲ ਹਾਈ ਅਤੇ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਲੈ ਕੇ 3:20 ਵਜੇ ਤੱਕ ਦਾ ਹੋਵੇਗਾ ।