ਕੱਲ੍ਹ ਨੂੰ ਮੁੱਖ ਮੰਤਰੀ ਕਰਨਗੇ ਸਕੂਲਾਂ ਨਾਲ ਗੱਲਬਾਤ
ਵੀਡੀਓ ਕਾਨਫਰੰਸਿੰਗ ਦੇ ਜ਼ਰਿਏ ਹੋਵੇਗੀ ਵਿਚਾਰ
2500 ਅਧਿਆਪਕਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ
ਚੰਡੀਗੜ੍ਹ, 15ਜੁਲਾਈ(ਵਿਸ਼ਵ ਵਾਰਤਾ)- ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਵਿਲੱਖਣ ਸਿਖਲਾਈ ਮੋਡੀਊਲ ਦੇ ਲਾਂਚ ਕਰਨ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ 16 ਜੁਲਾਈ ਨੂੰ ਸਕੂਲਾਂ ਨਾਲ ਵੀਡੀਓ ਕਾਨਫਰੰਸਿੰਗ ਕਰਨਗੇ।
ਇਹ ਮੀਟਿੰਗ 11:30ਵਜੇ ਰਾਜ ਦੀਆਂ ਵੱਖ-ਵੱਖ 4000ਲੋਕੇਸ਼ਨਾਂ ਤੇ ਵੀਡੀਓ ਕਾਨਫਰੰਸਿੰਗ ਰਾਂਹੀਂ ਕੀਤੀ ਜਾਣੀ ਹੈ। ਇਸ ਮੌਕੇ ਮੁੱਖ ਮੰਤਰੀ ਵਲੋਂ 2500 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਬੰਧਿਤ ਸਕੂਲਾਂ ਦੇ ਕੰਪਿਊਟਰ ਫੈਕਲਟੀਜ਼ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜੇਕਰ ਇੰਟਰਨੈੱਟ ਵਿਚ ਕੋਈ ਖ਼ਰਾਬੀ ਆ ਰਹੀ ਹੈ ਤਾਂ ਉਸ ਨੂੰ ਸਮੇਂ ਸਿਰ ਠੀਕ ਕਰਵਾ ਲਿਆ ਜਾਵੇ।