ਕੱਲ੍ਹ ਨੂੰ ਲੁਧਿਆਣਾ ਵਿਖੇ ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
ਦੇਖੋ,ਕਿਹੜੇ ਮੁੱਦਿਆਂ ਤੇ ਹੋਵੇਗੀ ਚਰਚਾ ਤੇ ਕਿਹਨਾਂ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ,26 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕੱਲ੍ਹ ਸਵੇਰੇ ਸਵਾ 9 ਵਜੇ ਦੇ ਕਰੀਬ ਲੁਧਿਆਣਾ ਦੇ ਸਰਕਟ ਹਾਊਸ ਵਿੱਚ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ ਦਾ ਕੋਈ ਅਗਾਊਂ ਅਜੰਡਾ ਤੈਅ ਨਹੀਂ ਕੀਤਾ ਗਿਆ ਹੈ ਪਰ,ਇਹ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਉਦਯੋਗਿਕ ਮਸਲਿਆਂ ਨੂੰ ਲੈ ਕੇ ਕਈ ਅਹਿਮ ਫੈਸਲੇ ਕੀਤੇ ਜਾ ਸਕਦੇ ਹਨ। ਜਿਸ ਦਾ ਐਲਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਤੇ ਆਖਿਰੀ ਦਿਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਆਏ ਦਿਨ ਧਰਨਿਆਂ ਦਾ ਹਿੱਸਾ ਬਣ ਰਹੇ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਵੀ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।






















