ਕੱਲ੍ਹ ਨੂੰ ਲੋਕ ਦਰਬਾਰ ਲਾਉਣਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 15ਮਈ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਯਾਨਿ 16 ਮਈ ਨੂੰ ਲੋਕ ਦਰਬਾਰ ਲਾਉਣ ਜਾ ਰਹੇ ਹਨ। ਇਸ ਲੋਕ ਦਰਬਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਜਿੱਥੇ ਆਮ ਲੋਕਾਂ ਨੂੰ ਸੁਣਨਗੇ, ਉਥੇ ਹੀ ਸਮੱਸਿਆਵਾਂ ਦਾ ਮੌਕੇ ਤੇ ਹੱਲ ਵੀ ਕਰਨਗੇ। ਮਿਲੀ ਜਾਣਕਾਰੀ ਅਨੁਸਾਰ, ਸੀਐਮ ਮਾਨ ਇਹ ਲੋਕ ਦਰਬਾਰ ਪੰਜਾਬ ਭਵਨ ਸੈਕਟਰ 3 ਚੰਡੀਗੜ੍ਹ ਵਿਖੇ ਲਾਉਣਗੇ। ਇਸ ਲੋਕ ਦਰਬਾਰ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ ਅਤੇ ਨਾਲ ਹੀ ਕਿਹਾ ਜਾ ਰਿਹਾ ਕਿ, ਮੌਕੇ ਤੇ ਹੀ ਲੋਕਾਂ ਦੇ ਮਸਲਿਆਂ ਦਾ ਹੱਲ ਕਰਨ ਦੀ ਕੋਸਿਸ਼ ਵੀ ਕਰਨਗੇ। ਦੱਸ ਦੱਈਏ ਕਿ ਆਪ ਸਰਕਾਰ ਦਾ ਇਹ ਪਹਿਲਾ ਸੂਬਾ ਪੱਧਰੀ ਲੋਕ ਦਰਬਾਰ ਹੈ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖੁਦ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ ਅਤੇ ਹੱਲ ਕਰਨਗੇ।























