ਕੱਲ੍ਹ ਨੂੰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ ਨਵਜੋਤ ਸਿੰਘ ਸਿੱਧੂ
ਚੰਡੀਗੜ੍ਹ,2ਅਪ੍ਰੈਲ(ਵਿਸ਼ਵ ਵਾਰਤਾ)-ਬੀਤੇ ਕੱਲ੍ਹ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ ‘ਚ ਸਜਾ ਕੱਟ ਕੇ ਪਟਿਆਲਾ ਦੀ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਜ਼ਿਕਰਯੋਗ ਹੈ ਕਿ ਅਦਾਲਤ ਵੱਲੋਂ ਨਵਜੋਤ ਸਿੱਧੂ ਨੂੰ ਇਸ ਮਾਮਲੇ ਵਿੱਚ 1 ਸਾਲ ਦੀ ਸਜ਼ਾ ਸੁਣਾਈ ਗਈ ਸੀ। 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਸਿੱਧੂ ਦੀ ਸਜ਼ਾ 18 ਮਈ ਤੱਕ ਪੂਰੀ ਹੋਣੀ ਸੀ, ਪ੍ਰੰਤੂ ਨਿਯਮਾਂ ਅਨੁਸਾਰ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਿੱਧੂ ਨੇ ਇਸ ਦੌਰਾਨ ਇਕ ਵੀ ਛੁੱਟੀ ਨਹੀਂ ਲਈ, ਲਿਹਾਜ਼ਾ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਹੀ ਖ਼ਤਮ ਹੋ ਗਈ ਹੈ।
ਅੱਜ ਨਵਜੋਤ ਸਿੰਘ ਸਿੱਧੂ ਨੇ ਸ਼ੋਸ਼ਲ ਮੀਡੀਆ ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਹ ਕੱਲ੍ਹ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਜਾਣਗੇ ਤੇ ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਕਰਨਗੇ।
Will reach village Moosa & share my grief with Bai Balkaur Singh Ji at 2 pm tomorrow … will address the media at his house on the prevailing law & order situation around 4:15 pm
— Navjot Singh Sidhu (@sherryontopp) April 2, 2023























