ਕੱਲ (24 ਜੂਨ) ਨੂੰ ਹੋਣ ਵਾਲੀ ਵਿਸ਼ਾਲ ਪ੍ਰੋਗਰੈਸਿਵ ਇੰਡੀਆ ਰੈਲੀ ਵਿੱਚ ਹਿੱਸਾ ਪਾਉਣਗੇ ਰੱਖਿਆ ਮੰਤਰੀ

ਚੰਡੀਗੜ੍ਹ 23 ਜੂਨ (ਵਿਸ਼ਵ ਵਾਰਤਾ)-: ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਨੀਵਾਰ ਕੱਲ 24 ਜੂਨ ਨੂੰ ਚੰਡੀਗੜ੍ਹ ਦੇ ਸੈਕਟਰ 34 ਵਿੱਚ ਆਉਣਗੇ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਵਿਸ਼ਾਲ ਪ੍ਰੋਗਰੈਸਿਵ ਇੰਡੀਆ ਰੈਲੀ ਵਿੱਚ ਮੁੱਖ ਬੁਲਾਰੇ ਹੋਣਗੇ। ਭਾਜਪਾ ਦੇ ਸੂਬਾ ਪ੍ਰਧਾਨ ਅਰੁਣ ਸੂਦ ਨੇ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਜ਼ੋਰਾਂ ’ਤੇ ਹਨ, ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਵਿਸਥਾਰਤ ਮੀਟਿੰਗ ਕੀਤੀ ਗਈ ਹੈ।ਸੂਦ ਨੇ ਕਿਹਾ ਕਿ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਸਮਰਥਨ ਅਭਿਆਨ ਪੂਰੇ ਮਹੀਨੇ ਤੋਂ ਚੱਲ ਰਿਹਾ ਹੈ ਅਤੇ ਇਸ ਨੂੰ ਦੇਸ਼ ਭਰ ਤੋਂ ਪੂਰਾ ਸਹਿਯੋਗ ਮਿਲ ਰਿਹਾ ਹੈ।






















