ਚੰਡੀਗੜ੍ਹ, 22 ਅਪ੍ਰੈਲ : ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਲਕੇ 23 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਦੋਵੇਂ ਉਮੀਦਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਨਾਮਜਦਗੀਆਂ ਦਾਖਲ ਕਰਨਗੇ।
ਜਸਬੀਰ ਸਿੰਘ ਡਿੰਪਾ ਕੱਲ੍ਹ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਤਰਨਤਾਰਨ ਵਿਖੇ 11:35 ਵਜੇ, ਜਦਕਿ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫਤਰ ਵਿਖੇ ਦੁਪਹਿਰ 12:55 ਵਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਆਪਣੇ ਨਾਮਜਦਗੀ ਪੱਤਰ ਦਾਖਲ ਕਰਨਗੇ।