ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਨੌਕਰੀ ਦੇਵੇਗੀ ਪੰਜਾਬ ਸਰਕਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਆਰਥਿਕ ਸਹਾਇਤਾ ਦੇਣ ਦਾ ਵੀ ਕੀਤਾ ਐਲਾਨ
ਚੰਡੀਗੜ੍ਹ,23ਫਰਵਰੀ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਹੈ ਕਿ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਵੀ ਦਿੱਤੀ ਜਾਵੇਗੀ, ਇਸ ਦੇ ਨਾਲ ਹੀ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ਤੇ ਲਿਖਿਆ ” ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..”
ਖਨੌਰੀ ਬਾਰਡਰ ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..
— Bhagwant Mann (@BhagwantMann) February 23, 2024