ਖਰਚਾ ਨਿਗਰਾਨ ਨੇ ਐਸ.ਐਸ.ਟੀਜ ਵੱਲੋਂ ਮਾਲੇਰਕੋਟਲਾ ਵਿਖੇ ਲਗਾਏ ਗਏ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ
- ਸਾਰੇ ਛੋਟੇ ਅਤੇ ਵੱਡੇ ਵਾਹਨਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ
- 10 ਲੱਖ ਰੁਪਏ ਤੋਂ ਵੱਧ ਦੀ ਨਕਦੀ ਦੀ ਸੂਚਨਾ ਤੁਰੰਤ ਇਨਕਮ ਟੈਕਸ ਵਿਭਾਗ ਨੂੰ ਦਿੱਤੀ ਜਾਵੇ- ਖਰਚਾ ਨਿਗਰਾਨ
- ਖਰਚਾ ਨਿਗਰਾਨ ਨੇ ਵੋਟ- ਰਿਸ਼ਵਤ ਲਈ ਵਰਤੇ/ਦਿੱਤੇ ਜਾਣ ਵਾਲੇ ਸਮਾਨ ਜਿਵੇ ਨਸ਼ਾ, ਸ਼ਰਾਬ ਅਤੇ ਹੋਰ ਵਸਤਾਂ ਸਬੰਧੀ ਚੁਣਨਾ ਤੁਰੰਤ ਸਬੰਧਤ ਵਿਭਾਗ ਨੂੰ ਦੇਣ ਦੀ ਕੀਤੀ ਹਦਾਇਤ
ਮਾਲੇਰਕੋਟਲਾ 24 ਮਈ (ਵਿਸ਼ਵ ਵਾਰਤਾ):- ਲੋਕ ਸਭਾ ਹਲਕਾ 12 ਸੰਗਰੂਰ ਲਈ ਨਿਯੁਕਤ ਕੀਤੇ ਗਏ ਖਰਚਾ ਨਿਗਰਾਨ ਸ੍ਰੀ ਅਮ੍ਰਿਤ ਸੰਜੇ ਗੋਰਵ ਆਈ.ਆਰ.ਐਸ ਵੱਲੋਂ ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਅਧੀਨ ਨੇੜੇ 786 ਚੌਕ,ਖੰਨਾ ਰੋਡ ਅਤੇ ਸੇਰਵਾਨੀ ਕੋਟ ਵਿਖੇ ਸਟੈਟਿਕ ਸਰਵੇਲੈਂਸ ਟੀਮਾਂ(ਐਸ.ਐਸ.ਟੀ.) ਵੱਲੋਂ ਲਗਾਏ ਗਏ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਇੰਨਚਾਰਜ ਐਸ.ਐਸ.ਟੀ ਕਮ ਇੰਜ ਹਰਜੀਤ ਸਿੰਘ, ਐਲ.ਓ ਖਰਚਾ ਨਿਗਰਾਨ ਸ੍ਰੀ ਗਗਨਦੀਪ ਮਿੱਤਲ, ਸ੍ਰੀ ਤਰਲੋਚਨ ਸਿੰਘ ਤੋਂ ਇਲਾਵਾ ਹੋਰ ਐਸ.ਐਸ.ਟੀ ਮੈਂਬਰ ਮੌਜੂਦ ਸਨ ।
ਜਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਸਟੈਟਿਕ ਸਰਵੀਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਵਾਹਨਾਂ ਵਿੱਚ ਲਿਜਾਈ ਜਾ ਰਹੀ ਸ਼ਰਾਬ ਜਾਂ ਨਕਦੀ ਸਮੇਤ ਇਤਰਾਜ਼ਯੋਗ ਸਮੱਗਰੀ ‘ਤੇ ਨਜ਼ਰ ਰੱਖਣ ਲਈ ਜ਼ਿਲ੍ਹੇ ਦੇ ਚੌਰਾਹਿਆਂ, ਮੁੱਖ ਸੜਕਾਂ ਅਤੇ ਬਾਜ਼ਾਰਾਂ ਵਿੱਚ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਟੀਮਾਂ ਵੱਲੋਂ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕੇ ਲਗਾਏ ਗਏ ਸਨ।
ਖਰਚਾ ਨਿਗਰਾਨ ਸ੍ਰੀ ਅਮ੍ਰਿਤ ਸੰਜੇ ਗੋਰਵ ਨੇ ਕਿਹਾ ਕਿ ਸਟੈਟਿਕ ਸਰਵੇਲੈਂਸ ਟੀਮਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਸਹਾਇਤਾ ਲਈ ਜ਼ਿੰਮੇਵਾਰ ਹਨ ਅਤੇ ਇਹ ਚੋਣਾਂ ਦੇ ਮੁਕੰਮਲ ਹੋਣ ਤੱਕ ਕਾਰਜਸ਼ੀਲ ਰਹਿਣਗੀਆਂ। ਉਨ੍ਹਾਂ ਹਦਾਇਤ ਕਿ ਸਾਰੇ ਛੋਟੇ-ਵੱਡੇ ਵਾਹਨਾਂ ਦੀ ਚੈਕਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇ । ਵਿਸ਼ੇਸ ਕਰਕੇ ਸਬਜੀ, ਫੱਲ ਫੁੱਲ,ਦੁੱਧ,ਏ.ਟੀ.ਐਮ ਕੈਸ ਵੈਨਾਂ.ਅੰਬੂਲੈਸਾਂ ਆਦਿ ਛੋਟੇ ਵੱਡੇ ਡਿਕੀ ਵਾਲੇ ਵਾਹਨਾਂ ਦੀ ਚੈਕਿੰਗ ਤੇ ਵਿਸ਼ੇਸ ਤਫਜੋਂ ਦਿੱਤੀ ਜਾਵੇ । ਜੇਕਰ ਕੁਝ ਵੀ ਸ਼ੱਕੀ ਪਾਇਆ ਜਾਂਦਾ ਹੈ ਤਾਂ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇ ਅਤੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਕਾਰਜਕਾਰੀ ਮੈਜਿਸਟ੍ਰੇਟ ਪਾਵਰ ਵਾਲੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ ਅਤੇ ਰੋਜ਼ਾਨਾ ਆਧਾਰ ‘ਤੇ ਆਪਣੀਆਂ ਗਤੀਵਿਧੀਆਂ ਨੂੰ ਰਿਕਾਰਡ ਕਰਨ ਲਈ ਪੁਲਿਸ ਅਧਿਕਾਰੀ ਅਤੇ ਵੀਡੀਓਗ੍ਰਾਫਰ ਸ਼ਾਮਲ ਹੁੰਦੇ ਹਨ।
ਐਸ.ਐਸ.ਟੀਜ਼ ਦੇ ਮੈਂਬਰਾਂ ਨੂੰ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਿਆ ਉਨ੍ਹਾਂ ਕਿਹਾ ਕਿ ਟੀਮਾਂ ਨੂੰ ਇਹ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ ਕਿ ਪ੍ਰਚਾਰ ਖਰਚ ਸੀਮਾ ਦੇ ਅੰਦਰ ਹੋਵੇ । ਉਨ੍ਹਾਂ ਇਹ ਵੀ ਕਿਹਾ ਕਿ 10 ਲੱਖ ਰੁਪਏ ਤੋਂ ਵੱਧ ਦੀ ਨਕਦੀ ਦੀ ਸੂਚਨਾ ਤੁਰੰਤ ਇਨਕਮ ਟੈਕਸ ਵਿਭਾਗ ਨੂੰ ਦਿੱਤੀ ਜਾਵੇ, ਨਸ਼ਿਆਂ ਦੀ ਸੂਚਨਾ ਨਾਰਕੋਟਿਕਸ ਬਿਊਰੋ ਨੂੰ ਦਿੱਤੀ ਜਾਵੇ, ਆਬਕਾਰੀ ਅਧਿਕਾਰੀਆਂ ਨੂੰ ਸ਼ਰਾਬ ਅਤੇ ਵਸਤਾਂ ‘ਤੇ ਜੀ.ਐਸ.ਟੀ. ਬਾਰੇ ਜਾਣੂ ਕਰਵਾਇਆ ਜਾਵੇ।