ਝੋਨੇ ਦੀ ਖਰੀਦ ਨਾਲ ਜੁੜੀ ਵੱਡੀ ਖਬਰ, ਕਿਸਾਨਾਂ ਨੂੰ ਹੋ ਸਕਦੀ ਹੈ ਭਾਰੀ ਪਰੇਸ਼ਾਨੀ
ਖਰੀਦ ਏਜੰਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਅਲਟੀਮੇਟਮ
ਪੜ੍ਹੋ ਕਦੋਂ ਤੋਂ ਹੜਤਾਲ ਤੇ ਜਾਣ ਦੇ ਦਿੱਤੇ ਸੰਕੇਤ
ਚੰਡੀਗੜ੍ਹ 15 ਅਕਤੂਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਝੋਨੇ ਦੀ ਖਰੀਦ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਆਪਣੀਆਂ ਮੰਗਾਂ ਨੂੰ ਲੈ ਕੇ ਖਰੀਦ ਏਜੰਸੀਆਂ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਨੇ ਭਲਕੇ 16 ਅਕਤੂੂਬਰ ਤੋਂ ਹੜਤਾਲ ਤੇ ਜਾਣ ਦੇ ਸੰਕੇਤ ਵੀ ਦਿੱਤੇ ਹਨ। ਜੇਕਰ ਉਹਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਉਂਦਾ ਤਾਂ ਝੋਨੇ ਦੀ ਖਰੀਦਦਾਰੀ ਪ੍ਰਭਾਵਿਤ ਹੋ ਸਕਦੀ ਹੈ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।