ਖਰੜ ਦੇ ਅਰਸ਼ਦੀਪ ਸਿੰਘ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਆਪਣੀ ਜਗ੍ਹਾ ਕੀਤੀ ਪੱਕੀ
ਮੁੱਖ ਮੰਤਰੀ ਭਗਵੰਤ ਮਾਨ ਤੇ ਸੁਖਬੀਰ ਬਾਦਲ ਨੇ ਦਿੱਤੀ ਵਧਾਈ
ਪੜ੍ਹੋ ਕੀ ਲਿਖਿਆ ਅਰਸ਼ਦੀਪ ਸਿੰਘ ਬਾਰੇ
ਚੰਡੀਗੜ੍ਹ,23 ਮਈ(ਵਿਸ਼ਵ ਵਾਰਤਾ)-ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਬੀਤੇ ਕੱਲ੍ਹ 9 ਜੂਨ ਤੋਂ ਸ਼ੁਰੂ ਹੋਣ ਵਾਲੀ ਦੱਖਣੀ ਅਫ਼ਰੀਕਾ ਟੀ-20 ਸੀਰੀਜ਼ ਲਈ 18 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਬੱਲੇਬਾਜ ਕੇਐਲ ਰਾਹੁਲ ਨੂੰ ਸੀਰੀਜ਼ ਲਈ ਕਪਤਾਨ ਬਣਾਇਆ ਗਿਆ ਹੈ, ਜਦੋਂ ਕਿ ਰਿਸ਼ਭ ਪੰਤ ਨੂੰ ਉਪ-ਕਪਤਾਨ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੇਜ਼ ਗੇਂਦਬਾਜ਼ਾਂ ਵਿੱਚ ਨਵੇਂ ਖਿਡਾਰੀਆਂ ਉਮਰਾਨ ਮਲਿਕ ਅਤੇ ਅਰਸ਼ਦੀਪ ਸਿੰਘ ਨੂੰ ਪਹਿਲੀ ਵਾਰ ਭਾਰਤੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਟੀਮ ਇਸ ਪ੍ਰਕਾਰ ਹੈ – – ਕੇਐੱਲ ਰਾਹੁਲ (ਕਪਤਾਨ), ਰਿਤੁਰਾਜ ਗਾਇਕਵਾੜ, ਈਸ਼ਾਨ ਕਿਸ਼ਨ, ਦੀਪਕ ਹੁੱਡਾ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵੀਸੀ) (ਵੀਕੇ), ਦਿਨੇਸ਼ ਕਾਰਤਿਕ (ਵੀ.ਕੇ.), ਹਾਰਦਿਕ ਪੰਡਯਾ, ਵੈਂਕਟੇਸ਼ ਅਈਅਰ, ਯੁਜਵਿੰਦਰ ਚਹਿਲ, ਕੁਲਦੀਪ ਯਾਦਵ, ਅਕਸ਼ਰ ਪਟੇਲ , ਆਰ ਬਿਸ਼ਨੋਈ , ਭੁਵਨੇਸ਼ਵਰ , ਹਰਸ਼ਲ ਪਟੇਲ , ਅਵੇਸ਼ ਖਾਨ , ਅਰਸ਼ਦੀਪ ਸਿੰਘ , ਉਮਰਾਨ ਮਲਿਕ ।
ਟੀਮ ਦੇ ਐਲਾਨ ਤੋਂ ਬਾਅਦ ਤੋਂ ਹੀ ਪੰਜਾਬ ਦੇ ਖਰੜ ਨਾਲ ਸੰਬੰਧ ਰੱਖਣ ਵਾਲੇ ਅਰਸ਼ਦੀਪ ਸਿੰਘ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਵਧਾਈਆਂ ਦੇਣ ਵਾਲਿਆਂ ਵਿੱਚ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਸ਼ਾਮਿਲ ਹੋ ਗਏ ਹਨ।
ਖਰੜ ਦੇ ਸਾਡੇ ਨੌਜਵਾਨ ਅਰਸ਼ਦੀਪ ਸਿੰਘ ਨੂੰ ਭਾਰਤੀ ਕ੍ਰਿਕਟ ਟੀਮ ‘ਚ ਚੁਣੇ ਜਾਣ ‘ਤੇ ਵਧਾਈ!
ਏਸੇ ਤਰ੍ਹਾਂ ਮਿਹਨਤ ਨਾਲ ਦੇਸ਼ ਸਮੇਤ ਪੰਜਾਬ ਦਾ ਨਾਂਅ ਦੁਨੀਆ ਭਰ ‘ਚ ਰੌਸ਼ਨ ਕਰੋ…ਖ਼ੂਬ ਤਰੱਕੀਆਂ ਕਰੋ…ਬਹੁਤ ਸਾਰੀਆਂ ਸ਼ੁੱਭਕਾਮਨਾਵਾਂ pic.twitter.com/BTzTvnCi55
— Bhagwant Mann (@BhagwantMann) May 23, 2022
Congratulations to our Kharar boy Arshdeep Singh for securing his place in the Indian cricket team going for T20 series against South Africa. Best wishes to this young lad for more great achievements! pic.twitter.com/ud3IivOyk2
— Sukhbir Singh Badal (@officeofssbadal) May 23, 2022