ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੀ ਭਾਈਵਾਲ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰ ਸੰਮੇਲਨ ਕਰਕੇ ਕਈ ਸਖਤ ਸਵਾਲ ਉਠਾਏ| ਉਨ੍ਹਾਂ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਫਸੇ ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਬਚਾਅ ਵਿਚ ਬੋਲਦਿਆਂ ਕਿਹਾ ਕਿ ਅੱਜ ਤੱਕ ਕਦੇ ਵੀ ਕਿਸੇ ਵੀ ਕੇਸ ਵਿਚ 319 ਧਾਰਾ ਦੇ ਤਹਿਤ ਸੰਮਨ ਜਾਰੀ ਨਹੀਂ ਹੋਇਆ ਹੈ ਅਤੇ ਇਹ ਪਹਿਲੀ ਵਾਰੀ ਹੈ|
ਉਨ੍ਹਾਂ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਫਸਾਉਣ ਲਈ ਉਸ ਉਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ| ਬੈਂਸ ਨੇ ਇਕ ਆਡੀਓ ਟੇਪ ਪੇਸ਼ ਕਰਦਿਆਂ ਕਿਹਾ ਕਿ ਬਾਦਲ ਸਰਕਾਰ ਦੇ ਸਮੇਂ ਇਕ ਡਿਪਟੀ ਐਡਵੋਕੇਟ ਜਨਰਲ ਅਤੇ ਪੰਜਾਬ ਦੇ ਬਰਖਾਸਤ ਪੀ.ਸੀ.ਐਸ ਅਧਿਕਾਰੀ ਵਿਚਾਲੇ ਹਾਈਕੋਰਟ ਦੇ ਇਕ ਜੱਜ ਨੂੰ 35 ਲੱਖ ਰੁਪਏ ਦੇਣ ਦੀ ਗੱਲ ਹੋ ਰਹੀ ਹੈ| ਇਹ ਨਹੀਂ ਪਤਾ ਕਿ 35 ਲੱਖ ਕਿਸ ਨੇ ਦਿੱਤਾ| ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਵੀ ਸਬੂਤ ਹਨ| ਉਹ ਚੀਫ ਜਸਟਿਸ ਨੂੰ ਮਿਲਣਗੇ ਅਤੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਜਾਵੇਗੀ| ਬੈਂਸ ਨੇ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਇਸ ਗੱਲਬਾਤ ਦਾ ਵੀਡੀਓ ਟੇਪ ਵੀ ਹੈ|
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...