• Latest
  • Trending
ਖਾਨਾਪੂਰਤੀ ਦੀ ਥਾਂ ਲੰਬਿਤ ਮਾਨਸੂਨ ਇਜਲਾਸ ਬਾਰੇ ਗੰਭੀਰਤਾ ਦਿਖਾਵੇ ਚੰਨੀ ਸਰਕਾਰ- ਹਰਪਾਲ ਸਿੰਘ ਚੀਮਾ

ਖਾਨਾਪੂਰਤੀ ਦੀ ਥਾਂ ਲੰਬਿਤ ਮਾਨਸੂਨ ਇਜਲਾਸ ਬਾਰੇ ਗੰਭੀਰਤਾ ਦਿਖਾਵੇ ਚੰਨੀ ਸਰਕਾਰ- ਹਰਪਾਲ ਸਿੰਘ ਚੀਮਾ

5 years ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

11 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

36 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

1 hour ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

1 hour ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

3 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

3 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

3 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

3 hours ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਾਨਾਪੂਰਤੀ ਦੀ ਥਾਂ ਲੰਬਿਤ ਮਾਨਸੂਨ ਇਜਲਾਸ ਬਾਰੇ ਗੰਭੀਰਤਾ ਦਿਖਾਵੇ ਚੰਨੀ ਸਰਕਾਰ- ਹਰਪਾਲ ਸਿੰਘ ਚੀਮਾ

November 5, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਖਾਨਾਪੂਰਤੀ ਦੀ ਥਾਂ ਲੰਬਿਤ ਮਾਨਸੂਨ ਇਜਲਾਸ ਬਾਰੇ ਗੰਭੀਰਤਾ ਦਿਖਾਵੇ ਚੰਨੀ ਸਰਕਾਰ- ਹਰਪਾਲ ਸਿੰਘ ਚੀਮਾ

ਖਾਨਾਪੂਰਤੀ ਦੀ ਥਾਂ ਲੰਬਿਤ ਮਾਨਸੂਨ ਇਜਲਾਸ ਬਾਰੇ ਗੰਭੀਰਤਾ ਦਿਖਾਵੇ ਚੰਨੀ ਸਰਕਾਰ- ਹਰਪਾਲ ਸਿੰਘ ਚੀਮਾ

-ਇੱਕ ਦਿਨ ਸਾਰੇ ਮਸਲੇ ਕਿਵੇਂ ਹੱਲ ਹੋਣਗੇ- ‘ਆਪ’ ਦਾ ਸਵਾਲ

-‘ਆਪ’ ਨੇ ਸਾਰੇ ਭਖਵੇਂ ਅਤੇ ਲੰਬਿਤ ਮੁੱਦਿਆਂ ਦੇ ਹੱਲ ਅਤੇ ਚਰਚਾ ਲਈ 15 ਦਿਨਾਂ ਇਜਲਾਸ ਦੇ ਸਿੱਧੇ ਪ੍ਰਸਾਰਨ ਦੀ ਕੀਤੀ ਮੰਗ

-ਨਿੱਤ ਦਿਨ ਦੀ ਡਰਾਮੇਬਾਜ਼ੀ ਨਾਲ ਅਸਲ ਮੁੱਦਿਆਂ ਨੂੰ ਦਬਾ ਨਹੀਂ ਸਕਦੇ ਮੁੱਖ ਮੰਤਰੀ ਚੰਨੀ

ਚੰਡੀਗੜ੍ਹ, 5 ਨਵੰਬਰ 2021 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ‘ਤੇ ਦੋਸ਼ ਲਗਾਇਆ ਹੈ ਕਿ ਚੰਨੀ ਸਰਕਾਰ ਲੰਬਿਤ ਪਏ ‘ਮਾਨਸੂਨ ਇਜਲਾਸ’ ਤੋਂ ਭੱਜ ਰਹੀ ਹੈ, ਜੋ ਭਾਰਤੀ ਸੰਵਿਧਾਨ ਦੀ ਤੌਹੀਨ ਹੈ। ਪੰਜਾਬ ਅਤੇ ਪੰਜਾਬ ਦੇ ਲੋਕ ਮੁੱਦਿਆਂ ਪ੍ਰਤੀ ਗੈਰ-ਗੰਭੀਰਤਾ ਅਤੇ ਅਸੰਵੇਦਨਸ਼ੀਲਤਾ ਦੀ ਸਿਖ਼ਰ ਹੈ।
‘ਆਪ’ ਦੀ ਦਲੀਲ ਹੈ ਕਿ ਪੰਜਾਬ ਅਤੇ ਜਨਤਾ ਨਾਲ ਸੰਬੰਧਿਤ ਬਾਰੇ ਭਖਵੇਂ ਅਤੇ ਲੰਮੇ ਚਿਰਾਂ ਤੋਂ ਲਟਕਦੇ ਆ ਰਹੇ ਮੁੱਦਿਆਂ ਅਤੇ ਮਸਲਿਆਂ ਦੇ ਹੱਲ ਲਈ ਸਰਕਾਰ ਨੂੰ ਘੱਟੋ-ਘੱਟ 15 ਦਿਨ ਦਾ ਇਜਲਾਸ ਸੱਦਣਾ ਚਾਹੀਦਾ ਹੈ। ਜਿਸ ਦਾ ਸਿੱਧਾ ਪ੍ਰਸਾਰਨ (ਲਾਈਵ ਟੈਲੀਕਾਸਟ) ਹੋਵੇ। ਹਰ ਮੁੱਦੇ ਬਾਰੇ ਉਸਾਰੂ ਅਤੇ ਗਹਿਰ ਗੰਭੀਰ ਵਿਚਾਰ-ਚਰਚਾ ਹੋਵੇ ਤਾਂ ਕਿ ਉਸ ਦਾ ਹੱਲ ਯਕੀਨੀ ਹੋ ਸਕੇ।
ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਗਾਮੀ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਮਹਿਜ਼ ਇੱਕ ਰੋਜ਼ਾ ਇਜਲਾਸ ਸੱਦਿਆ ਗਿਆ ਹੈ। ਜੋ ਕਾਫ਼ੀ ਨਹੀਂ ਹੈ। ਜਿੰਨੇ ਮੁੱਦੇ ਅਤੇ ਮਸਲੇ ਲਟਕੇ ਹੋਏ ਹਨ, ਉਨ੍ਹਾਂ ਦਾ ਇੱਕ ਦਿਨ ਦੇ ਇਜਲਾਸ ਦੌਰਾਨ ਕੋਈ ਠੋਸ ਹੱਲ ਸੰਭਵ ਨਹੀਂ ਹੈ। ਜਦਕਿ ਸੰਵਿਧਾਨਿਕ ਅਤੇ ਤਕਨੀਕੀ ਤੌਰ ‘ਤੇ ‘ਮਾਨਸੂਨ ਇਜਲਾਸ’ ਲੰਬਿਤ ਪਿਆ ਹੈ। ਇਸ ਲਈ ਚੰਨੀ ਸਰਕਾਰ ਨੂੰ ਇੱਕ ਦਿਨ ਦੇ ਇਜਲਾਸ ਨਾਲ ਖਾਨਾਪੂਰਤੀ ਦੀ ਥਾਂ ਮਾਨਸੂਨ ਦੇ ਲੰਬਿਤ ਇਜਲਾਸ ਬਾਰੇ ਗੰਭੀਰਤਾ ਦਿਖਾਉਣੀ ਚਾਹੀਦੀ ਹੈ।
ਚੀਮਾ ਨੇ ਸਵਾਲ ਕੀਤਾ ਕਿ ਚੰਨੀ ਸਰਕਾਰ ਕੋਲ ਅਜਿਹੀ ਕਿਹੜੀ ਜਾਦੂ ਦੀ ਛੜੀ ਹੈ ਕਿ ਸਾਲਾਂ-ਦਹਾਕਿਆਂ ਤੋਂ ਲਟਕਦੇ ਆ ਰਹੇ ਮੁੱਦਿਆਂ ਦਾ ਇੱਕ ਦਿਨ ਦੇ ਇਜਲਾਸ ਦੌਰਾਨ ਹੱਲ ਹੋ ਜਾਵੇਗਾ। ਜੇਕਰ ਕਾਂਗਰਸ ਇੱਕ ਦਿਨ ‘ਚ ਸਾਰੇ ਮਸਲੇ-ਮੁੱਦੇ ਹੱਲ ਕਰਨ ਦਾ ਚਮਤਕਾਰ ਕਰ ਸਕਦੀ ਹੈ ਤਾਂ ਲੰਘੇ ਪੌਣੇ ਪੰਜ ਸਾਲਾਂ ‘ਚ ਹੋਈ ਬਰਬਾਦੀ ਲਈ ਵੀ ਤਾਂ ਕਾਂਗਰਸ ਹੀ ਜ਼ਿੰਮੇਵਾਰ ਹੈ। ਚੀਮਾ ਨੇ ਚੰਨੀ ਸਰਕਾਰ ਵੱਲੋਂ ਲਏ ਜਾ ਰਹੇ ਫ਼ੈਸਲਿਆਂ ਦੇ ਅਮਲ ‘ਤੇ ਵੱਡੇ ਸਵਾਲ ਖੜੇ ਕਰਦਿਆਂ ਕਿਹਾ ਕਿ ਹਰ ਫ਼ੈਸਲੇ ਪਿੱਛੇ ਚੋਣ ਸਟੰਟ ਅਤੇ ਡਰਾਮੇਬਾਜ਼ੀ ਸਾਫ਼ ਨਜ਼ਰ ਆਉਂਦੀ ਹੈ। ਪਰੰਤੂ ਇਸ ਦਿਖਾਵੇ ਬਾਜ਼ੀ ਨੂੰ ਪੰਜਾਬ ਦੀ ਜਨਤਾ ਬੜੀ ਡੂੰਘੀ ਅੱਖ ਨਾਲ ਦੇਖ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ 3 ਸਤੰਬਰ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 400 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਇੱਕ ਦਿਨ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ, ਤਾਂ ਅਸੀਂ (ਆਪ) ਨੇ ਤਰਕ ਦਿੱਤਾ ਸੀ ਕਿ ਇਸ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਨੂੰ ਤਕਨੀਕੀ ਜਾਂ ਸੰਵਿਧਾਨਕ ਤੌਰ ‘ਤੇ ਮਾਨਸੂਨ ਇਜਲਾਸ ਨਾਲ ਨਹੀਂ ਜੋੜਿਆ ਜਾ ਸਕਦਾ। ਉਸ ਦਿਨ ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੋਈ ਬਿਜ਼ਨਸ ਐਡਵਾਈਜ਼ਰੀ ਕਮੇਟੀ (ਬੀ.ਏ.ਸੀ) ਦੀ ਬੈਠਕ ਵਿੱਚ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਿਸ਼ਵਾਸ ਦਿਵਾਇਆ ਸੀ ਕਿ 15-20 ਦਿਨਾਂ ਵਿੱਚ ਇਜਲਾਸ ਫਿਰ ਤੋਂ ਬੁਲਾਇਆ ਜਾਵੇਗਾ, ਜਿਸ ਵਿੱਚ ਸਾਰੇ ਰਹਿੰਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਪਰ 2 ਮਹੀਨੇ ਗੁੱਜਰ ਜਾਣ ਉਪਰੰਤ ਹੁਣ ਸਿਰਫ਼ ਇੱਕ ਦਿਨ ਦੇ ਇਜਲਾਸ ਦੀ ਖਾਨਾਪੂਰਤੀ ਕੀਤੀ ਜਾ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ, ”ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਕੋਟਕਪੂਰਾ ਗੋਲੀ ਕਾਂਡ, ਬੀਐਸਐਫ ਦੇ ਅਧਿਕਾਰ ਖੇਤਰ ‘ਚ ਵਾਧਾ, ਕੇਂਦਰ ਵੱਲੋਂ ਸੰਘੀ ਢਾਂਚੇ ਅਤੇ ਰਾਜਾਂ ਦੇ ਅਧਿਕਾਰਾਂ ‘ਤੇ ਡਾਕਾ, ਬੇਰੁਜ਼ਗਾਰੀ, ਕਰਜ਼ਾ ਮੁਆਫ਼ੀ, ਪ੍ਰਾਈਵੇਟ ਬਿਜਲੀ ਖ਼ਰੀਦ ਸਮਝੌਤਿਆਂ ਅਤੇ ਮਗਨਰੇਗਾ ਘੁਟਾਲਿਆਂ ਸਮੇਤ ਨਸ਼ਾ, ਰੇਤ, ਸ਼ਰਾਬ, ਟਰਾਂਸਪੋਰਟ, ਕੇਬਲ, ਲੈਂਡ ਅਤੇ ਮੰਡੀ ਆਦਿ ਮਾਫ਼ੀਆ ਰਾਜ ਦੇ ਮੁੱਦੇ ਜਿਉਂ ਦੇ ਤਿਉਂ ਪਏ ਹਨ। ਜਦੋਂ ਕਿ ਕਾਂਗਰਸ ਪਾਰਟੀ ਨੇ ਆਪਣੇ 2017 ਦੇ ਚੋਣ ਮਨੋਰਥ ਪੱਤਰ ਵਿੱਚ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ ਸੀ। ਭਾਵੇਂ ਕਾਂਗਰਸ ਨੇ ਅਲੀ ਬਾਬਾ ਬਦਲ ਕੇ ਆਪਣੀ ਚਮੜੀ ਬਚਾਉਣ ਦੀ ਕੋਸ਼ਿਸ਼ ਕੀਤੀ ਹੈ, ਪਰ ਕਾਂਗਰਸ ਜਨਤਾ ਪ੍ਰਤੀ ਜਵਾਬਦੇਹੀ ਤੋਂ ਬਚ ਨਹੀਂ ਸਕਦੀ।”
‘ਆਪ’ ਆਗੂ ਨੇ ਕਿਹਾ ਕਿ ਅੱਜ ਪੰਜਾਬ ਧਰਨੇ -ਮੁਜ਼ਾਹਰਿਆਂ ਦੀ ਧਰਤੀ ਬਣ ਚੁੱਕਾ ਹੈ। ਵਿਧਾਨ ਸਭਾ ਵਿੱਚ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਕਰਮਚਾਰੀਆਂ ਅਤੇ ਬੇਰੁਜ਼ਗਾਰਾਂ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕਰਾਉਣ ਦੀ ਜ਼ਰੂਰਤ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੀ ਪ੍ਰੈੱਸ ਨੂੰ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਆਉਣ ਦੀ ਆਗਿਆ ਦੇਣੀ ਚਾਹੀਦੀ ਹੈ, ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਪੱਤਰਕਾਰਾਂ ਨੂੰ ਕੋਵਿਡ ਨਿਯਮਾਂ ਦਾ ਹਵਾਲਾ ਦੇ ਕੇ ਵਿਧਾਨ ਸਭਾ ਕੰਪਲੈਕਸ ‘ਚ ਹੀ ਤੜੀਪਾਰ ਕਰਕੇ ਰੱਖਿਆ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਰੂਪ ਵਿੱਚ ਉਨ੍ਹਾਂ ਦੇ ਕਾਰਜਕਾਲ ਦੀ ਯਾਦ ਦਿਵਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ”ਜਦੋਂ ਚੰਨੀ ਵਿਰੋਧੀ ਧਿਰ ਦੇ ਨੇਤਾ ਸਨ, ਤਾਂ ਉਹ ਖ਼ੁਦ ਤਤਕਾਲੀ ਬਾਦਲ ਸਰਕਾਰ ਤੋਂ ਲੰਮੇ ਇਜਲਾਸ ਦੀ ਮੰਗ ਕਰਿਆ ਕਰਦੇ ਸਨ। ਇਸ ਲਈ ਮੁੱਖ ਮੰਤਰੀ ਚੰਨੀ ਨੂੰ ਵੀ ਰਹਿੰਦੇ ਮਾਨਸੂਨ ਇਜਲਾਸ ਨੂੰ ਘੱਟੋ ਤੋਂ ਘੱਟ 15 ਦਿਨ ਲਈ ਬੁਲਾਉਣਾ ਚਾਹੀਦਾ ਹੈ।”

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

ਚੰਡੀਗੜ੍ਹ, 1ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 