
ਹੁਸ਼ਿਆਰਪੁਰ,20 ਮਈ- (ਤਰਸੇਮ ਦੀਵਾਨਾ )-ਸਿੱਖ ਵਿੱਦਿਅਕ ਕੌਂਸਲ ਦੇ ਪ੍ਰਧਾਨ ਸੁੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਚੱਲ ਰਹੇ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਸੈਸ਼ਨ 2020-21 ਵਿੱਚ ਦਾਖਲਿਆਂ ਸਬੰਧੀ ਕੀਤੀ ਜਾ ਰਹੀ ਰਜਿਸਟਰੇਸ਼ਨ ਪ੍ਰਤੀ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਾਲਜ ਵਿੱਚ ਵਿਸ਼ੇਸ਼ ਤੌਰ ‘ਤੇ ਸਥਾਪਿਤ ਕੈਰੀਅਰ ਗਾਇਡੈਂਸ ਅਤੇ ਰਜਿਸਟਰੇਸ਼ਨ ਸੈੱਲ ਵਿੱਚ ਅੱਜ ਕੱਲ ਭਾਰੀ ਗਿਣਤੀ ਵਿੱਚ ਪੁੱਜ ਰਹੇ ਖੇਤਰ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਅਧਿਆਪਕਾਂ ਵਲੋਂ ਕੈਰੀਅਰ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਮੈਡਮ ਅਰਾਧਨਾ ਦੁੱਗਲ ਨੇ ਦੱਸਿਆ ਕਿ ਗਰੈਜੂਏਟ ਅਤੇ ਪੋਸਟ ਗਰੈਜੂਏਟ ਕੋਰਸਾਂ ਵਿੱਚ ਤੇਜ਼ੀ¿; ਨਾਲ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਚੱਲ ਰਹੀ ਹੈ ਅਤੇ ਵਿਦਿਆਰਥੀਆਂ ਵਿੱਚ ਨਵੇਂ ਸੈਸ਼ਨ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕਾਲਜੀਏਟ ਸਕੂਲ ਦੇ ਕਨਵੀਨਰ ਪ੍ਰੋ ਸੰਦੀਪ ਸੈਣੀ ਨੇ ਕਿਹਾ ਕਿ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਲਈ ਚੱਲ ਰਹੀ ਰਜਿਸਟਰੇਸ਼ਨ ਅਤੇ ਕੈਰੀਅਰ ਗਾਇਡੈਂਸ ਲਈ ਵੀ ਵਿਦਿਆਰਥੀ ਅਤੇ ਮਾਪੇ ਕਾਲਜ ਵਿੱਚ ਬਣਾਏ ਰਜਿਸਟਰੇਸ਼ ਸੈੱਲ ਵਿੱਚ ਪਹੁੰਚ ਕਰ ਰਹੇ ਹਨ। ਇਸ ਮੌਕੇ ਰਜਿਸਟਰੇਸ਼ਨ ਸੈੱਲ ਵਿੱਚ ਪ੍ਰੋ ਜੇ ਬੀ ਸੇਖੋਂ, ਡਾ. ਰਾਕੇਸ਼ ਕੁਮਾਰ, ਪ੍ਰੋ ਤਜਿੰਦਰ ਸਿੰਘ, ਡਾ ਵਰਿੰਦਰ ਸਿੰਘ ਅਤੇ ਪ੍ਰੋ ਮਲਵਿੰਦਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।