ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜੀਏਟ ਜਮਾਤਾਂ ਦੇ ਦਾਖਿਲੇ ਦੀ ਪ੍ਰਕਿਰਿਆ ਸ਼ੁਰੂ
ਹੁਸ਼ਿਆਰਪੁਰ , 20 ਅਪਰੈਲ- (ਵਿਸ਼ਵ ਵਾਰਤਾ/ਤਰਸੇਮ ਦੀਵਾਨਾ ) ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਕੈਂਪਸ ਵਿੱਚ ਚੱਲ ਰਹੇ ਐੱਸਜੀਜੀਐੱਸ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵੱਖ ਵੱਖ ਸਟਰੀਮਾਂ ਵਿੱਚ ਦਾਖਿਲੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਬੰਧੀ ਕਾਲਜ ਵਿੱਚ ਦਾਖਿਲਾ ਅਤੇ ਕਾਉਂਸਲਿੰਗ ਸੈੱਲ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਦੀ ਚੋਣ ਸਬੰਧੀ ਜਾਗਰੂਕ ਕੀਤਾ ਜਾ ਸਕੇ। ਇਸ ਬਾਰੇ ਗੱਲ ਕਰਦਿਆਂ ਕਾਲਜੀਏਟ ਸਕੂਲ ਦੇ ਕੋ-ਆਰਡੀਨੇਟਰ ਪ੍ਰੋ ਸੰਦੀਪ ਸੈਣੀ ਨੇ ਕਿਹਾ ਕਿ ਕੋਵਿਡ-19 ਕਰਕੇ ਸਰਕਾਰ ਦੇ ਨਿਰਦੇਸ਼ਾਂ ਤਹਿਤ ਦਾਖਿਲੇ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਅਤੇ ਇਸ ਸਬੰਧੀ ਆਨ ਲਾਈਨ ਕਲਾਸਾਂ ਜਲਦ ਹੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਾਲਜ ਵਿੱਚ ਸਥਾਪਿਤ ਦਾਖਿਲਾ ਸੈੱਲ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਾਖਿਲੇ ਦੀ ਆਨ ਲਾਈਨ ਪ੍ਰਕਿਰਿਆ ਵੀ ਚਾਲੂ ਕੀਤੀ ਗਈ ਹੈ ਅਤੇ ਵਿਦਿਆਰਥੀ ਸੰਸਥਾ ਦੇ ਨੰਬਰਾਂ ‘ਤੇ ਸੰਪਰਕ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਕਾਲਜੀਏਟ ਸਕੂਲ ਦੇ ਅਧਿਆਪਕਾਂ ਵਿੱਚ ਚੰਦਨ ਰਾਣਾ,ਗੁਰਜੀਤ ਸਿੰਘ, ਜਸਦੀਪ ਕੌਰ, ਅਸ਼ੋਕ ਕੁਮਾਰ ,ਹਰਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।