ਭਗੌੜੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅਦਾਲਤ ਵਿੱਚ ਕੀਤਾ ਪੇਸ਼
ਪੜ੍ਹੋ ਅਦਾਲਤ ਨੇ ਕੀ ਹੁਕਮ ਸੁਣਾਇਆ
ਚੰਡੀਗੜ 23 ਮਾਰਚ (ਵਿਸ਼ਵ ਵਾਰਤਾ)-ਪੰਜਾਬ ‘ਚ ਖਾਲਿਸਤਾਨੀ ਪੱਖੀ ਭਗੌੜੇ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ 6ਵੇਂ ਦਿਨ ਵੀ ਜਾਰੀ ਹੈ, ਉਸੇ ਅੰਮ੍ਰਿਤਪਾਲ ਦੇ ਸਾਥੀ ਅੱਜ ਬਾਬਾ ਬਕਾਲਾ ਸਾਹਿਬ ਦੀ ਅਦਾਲਤ ‘ਚ ਪੇਸ਼ ਹੋਏ। ਪਤਾ ਲੱਗਾ ਹੈ ਕਿ ਸੁਣਵਾਈ ਤੋਂ ਬਾਅਦ ਅਦਾਲਤ ਨੇ ਕੇਸ ਨੰਬਰ 26 ਥਾਣਾ ਖਲਚੀਆਂ ਵਿੱਚ ਨਾਮਜ਼ਦ 11 ਮੁਲਜ਼ਮਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ ਹਨ।ਇਸ ਦੇ ਨਾਲ ਹੀ ਅਜਨਾਲਾ ਪੁਲਿਸ ਨੇ ਉਸ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰ ਲਿਆ ਹੈ। ਇਨ੍ਹਾਂ ਮੁਲਜ਼ਮਾਂ ਨੂੰ ਥਾਣਾ ਅਜਨਾਲਾ ਵਿਖੇ ਦਰਜ ਕੇਸ ਨੰਬਰ 29 ਅਤੇ 39 ਵਿੱਚ ਨਾਮਜ਼ਦ ਕੀਤਾ ਗਿਆ ਸੀ ਅਤੇ ਇਨ੍ਹਾਂ ਨੂੰ ਅੱਜ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।