ਪਟਿਆਲਾ ਹਿੰਸਾ ਮਾਮਲਾ
ਖਾਲਿਸਤਾਨ ਵਿਰੋਧੀ ਮਾਰਚ ਦੀ ਅਗਵਾਈ ਕਰਨ ਵਾਲੇ ਹਰੀਸ਼ ਸਿੰਗਲਾ ਨੂੰ ਅਦਾਲਤ ਨੇ ਭੇਜਿਆ 2 ਦਿਨਾਂ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ,30 ਅਪ੍ਰੈਲ(ਵਿਸ਼ਵ ਵਾਰਤਾ)-ਬੀਤੇ ਦਿਨ ਪਟਿਆਲਾ ਵਿਖੇ ਹੋਈ ਹਿੰਸਾ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਜਿਸ ਤੋਂ ਬਾਅਦ ਅਦਾਲਤ ਨੇ ਉਸਨੂੰ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।