• Latest
  • Trending
ਖਿਡਾਰੀਆਂ ਨੂੰ ਛੇਤੀ ਦਿੱਤੇ ਜਾਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ : ਰਾਣਾ ਸੋਢੀ

ਖਿਡਾਰੀਆਂ ਨੂੰ ਛੇਤੀ ਦਿੱਤੇ ਜਾਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ : ਰਾਣਾ ਸੋਢੀ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

4 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

5 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

5 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

6 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

8 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

8 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

9 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

9 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

9 hours ago
Hindi News
English News
Friday, November 13, 2026
No Result
View All Result
16 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖਿਡਾਰੀਆਂ ਨੂੰ ਛੇਤੀ ਦਿੱਤੇ ਜਾਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ : ਰਾਣਾ ਸੋਢੀ

November 15, 2018
in ਪੰਜਾਬ
ਖਿਡਾਰੀਆਂ ਨੂੰ ਛੇਤੀ ਦਿੱਤੇ ਜਾਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ : ਰਾਣਾ ਸੋਢੀ

ਐਸ.ਏ.ਐਸ.ਨਗਰ, 15 ਨਵੰਬਰ-  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਦੀ ਬਿਹਤਰੀ ਲਈ ਨਿੱਠ ਕੇ ਕੰਮ ਕਰ ਰਹੀ ਹੈ ਤੇ ਖੇਡਾਂ ਦੇ ਖੇਤਰ ਵਿਚ ਸੂਬੇ ਨੂੰ ਦੇਸ਼ ਵਿਚੋਂ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸੇ ਤਹਿਤ ਹੀ ਪੰਜਾਬ ਸਰਕਾਰ ਵਲੋਂ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਹੈ, ਜੋ ਕਿ ਦੇਸ਼ ਦੀ ਸਰਬੋਤਮ ਖੇਡ ਨੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖੇਡ ਮੰਤਰੀ, ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਇੱਥੇ ਸੈਕਟਰ-78 ਸਥਿਤ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਸਾਲ 2015-16 ਦੌਰਾਨ ਸੂਬਾਈ, ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿਚ ਮੈਡਲ ਜਿੱਤਣ ਵਾਲੇ 786 ਖਿਡਾਰੀਆਂ ਨੂੰ 02 ਕਰੋੜ 48 ਲੱਖ 89 ਹਜ਼ਾਰ 900 ਰੁਪਏ ਦੀ ਇਨਾਮੀ ਰਾਸ਼ੀ ਵੰਡਣ ਲਈ ਕਰਵਾਏ ਸੂਬਾ ਪੱਧਰੀ ਸਪੋਰਟਸ ਕੈਸ਼ ਐਵਾਰਡ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਜਿੰਨੀ ਸ਼ਿੱਦਤ ਨਾਲ ਪੰਜਾਬ ਦੇ ਖਿਡਾਰੀ ਮਿਹਨਤ ਕਰ ਰਹੇ ਹਨ, ਓਨੀ ਹੀ ਸ਼ਿੱਦਤ ਨਾਲ ਖੇਡ ਵਿਭਾਗ ਦੇ ਅਧਿਕਾਰੀ ਵੀ ਸੂਬੇ ਵਿਚ ਖੇਡਾਂ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਵਲੋਂ ਨਵੀਂ ਖੇਡ ਨੀਤੀ ਬਣਾਏ ਜਾਣ ਤੋਂ ਫੌਰੀ ਬਾਅਦ ਹੀ ਏਸ਼ਿਆਈ ਅਤੇ ਰਾਸ਼ਟਰ ਮੰਡਲ ਖੇਡਾਂ ਵਿਚ ਤਗਮੇ ਜਿੱਤਣ ਵਾਲੇ 23 ਖਿਡਾਰੀਆਂ ਨੂੰ 15 ਕਰੋੜ 55 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਨਿਵਾਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪਿਛਲੇ 06 ਸਾਲਾਂ ਤੋਂ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਹੀਂ ਦਿੱਤੇ ਗਏ ਤੇ ਇਹ ਐਵਾਰਡ ਵੀ ਦਸੰਬਰ ਜਾਂ ਜਨਵਰੀ ਮਹੀਨੇ ਵਿਚ ਦਿੱਤੇ ਜਾਣਗੇ। ਇਸ ਤੋਂ ਇਲਾਵਾ ਜਿਹੜੇ ਵੀ ਖਿਡਾਰੀਆਂ ਦੀ ਜੋ ਵੀ ਇਨਾਮੀ ਰਾਸ਼ੀ ਬਕਾਇਆ ਹੈ, ਉਹ ਵੀ ਛੇਤੀ ਹੀ ਖਿਡਾਰੀਆਂ ਨੂੰ ਦੇ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖੇਡਾਂ ਤੇ ਖਿਡਾਰੀ ਹੁਣ ਸੁਰੱਖਿਅਤ ਹੱਥਾਂ ਵਿਚ ਹਨ ਕਿਉਂਕਿ ਉਹ ਖੁਦ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਖਿਡਾਰੀ ਰਹੇ ਹਨ। ਇਸ ਕਰ ਕੇ ਉਹ ਖਿਡਾਰੀਆਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੀਆਂ ਲੋੜਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।  ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਵਾਸਤੇ ਨੌਕਰੀਆਂ ਦੇਣ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤੇ ਯੋਗ ਖਿਡਾਰੀਆਂ ਨੂੰ ਹਰ ਹਾਲ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਇਹ ਹੁੰਦਾ ਹੈ ਕਿ ਟੀਮ ਗੇਮ ਸਬੰਧੀ ਐਵਾਰਡ ਦੀ ਰਾਸ਼ੀ ਟੀਮ ਦੇ ਸਾਰੇ ਖਿਡਾਰੀਆਂ ਵਿਚਾਲੇ ਵੰਡ ਦਿੱਤੀ ਜਾਂਦੀ ਹੈ ਪਰ ਪੰਜਾਬ ਸਰਕਾਰ ਨੇ ਟੀਮ ਗੇਮਾਂ ਦੇ ਹਰ ਇੱਕ ਮੈਂਬਰ ਨੂੰ ਵੱਖੋ ਵੱਖਰੀ ਇਨਾਮੀ ਰਾਸ਼ੀ ਦਿੱਤੀ ਹੈ, ਜੋ ਕਿ ਆਪਣੇ ਆਪ ਵਿਚ ਨਿਵੇਕਲਾ ਉਪਰਾਲਾ ਹੈ।
ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਦੇ ਖਿਡਾਰੀ ਖੇਡ ਦੇ ਮੈਦਾਨ ਵਿਚ ਮਿਹਨਤ ਕਰਨ ਵੱਲ ਧਿਆਨ ਦੇਣ। ਉਨ੍ਹਾਂ ਦੀ ਟਰੇਨਿੰਗ, ਨੌਕਰੀਆਂ ਤੇ ਤਰੱਕੀਆਂ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ, ਜੋ ਕਿ ਹਰ ਹਾਲ ਨਿਭਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ‘ਤੇ ਮੈਡਲ ਜਿੱਤਣ ਲਈ ਆਧੁਨਿਕ ਲੀਹਾਂ ‘ਤੇ ਟਰੇਨਿੰਗ ਵੀ ਕਰਵਾਈ ਜਾਵੇਗੀ, ਜਿਸ ਤਹਿਤ ਖਿਡਾਰੀਆਂ ਨੂੰ ਟਰੇਨਿੰਗ ਵਾਸਤੇ ਵਿਦੇਸ਼ ਵੀ ਭੇਜਿਆ ਜਾਵੇਗਾ ਅਤੇ ਵਿਦੇਸ਼ਾਂ ਦੇ ਕੋਚਾਂ ਨੂੰ ਪੰਜਾਬ ਵਿੱਚ ਵੀ ਟਰੇਨਿੰਗ ਲਈ ਸੱਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਬੇਹਤਰੀ ਲਈ ਮਨੋਵਿਗਿਆਨੀਆਂ ਦੀ ਮਦਦ ਵੀ ਲਈ ਜਾਵੇਗੀ। ਇਸ ਨਾਲ ਇੱਕ ਤਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਪ੍ਰਤਿਭਾ ਮੁਤਾਬਿਕ ਖੇਡ ਦੀ ਚੋਣ ਕਰਨ ਵਿਚ ਮਦਦ ਮਿਲੇਗੀ ਅਤੇ ਨਾਲ ਹੀ ਉਨ੍ਹਾਂ ਦਾ ਮਨੋਬਲ ਵੀ ਮਜ਼ਬੂਤ ਹੋਵੇਗਾ ਤੇ ਉਨ੍ਹਾਂ ਦਾ ਪ੍ਰਦਰਸ਼ਨ ਵੀ ਬਿਹਤਰ ਹੋਵੇਗਾ। ਖੇਡ ਮੰਤਰੀ ਵਲੋਂ ਸਮਾਗਮ ਦੌਰਾਨ ਹੀ ਈ-ਟਰਾਂਸਫਰ ਰਾਹੀਂ ਖਿਡਾਰੀਆਂ ਦੇ ਖਾਤਿਆਂ ਵਿਚ ਇਨਾਮੀ ਰਾਸ਼ੀ ਟਰਾਂਸਫਰ ਕੀਤੀ ਗਈ।
ਇਸ ਮੌਕੇ ਮੀਡੀਆ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਖੇਡ ਮੰਤਰੀ ਪੰਜਾਬ ਨੇ ਕਿਹਾ ਕਿ ਸੂਬੇ ਦੀ ਪੁਲਿਸ ਅਤੇ ਸੁਰੱਖਿਆ ਪ੍ਰਬੰਧ ਬਹੁਤ ਮਜ਼ਬੂਤ ਹਨ ਅਤੇ ਸੂਬੇ ਵਿਚ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਹੀਂ ਵਾਪਰਨ ਦਿੱਤੀ ਜਾਵੇਗੀ ਤੇ ਨਾ ਹੀ ਸੂਬੇ ਦਾ ਮਾਹੌਲ ਖਰਾਬ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਆਪਣੇ ਪੱਧਰ  ‘ਤੇ ਵੱਖ ਵੱਖ ਖੇਡ ਅਕੈਡਮੀਆਂ ਚਲਾਉਣ ਵਾਲਿਆਂ ਦੀ ਵੀ ਸ਼ਲਾਘਾ ਕੀਤੀ। ਖੇਡ ਮੰਤਰੀ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਹੋਰਨਾਂ ਨੌਜਵਾਨਾਂ ਨੂੰ ਵੀ ਖੇਡਾਂ ਨਾਲ ਜੋੜਨ ਤਾਂ ਜੋ ਪੰਜਾਬ ਦੀ ਜਵਾਨੀ ਨਸ਼ਿਆਂ ਤੋਂ ਬਚੀ ਰਹੇ।
ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਜਿੱਥੇ ਹਾਜ਼ਰੀਨ ਦਾ ਮਨੋਰੰਜਨ ਕੀਤਾ, ਉੱਥੇ ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਸਭ ਤੋਂ ਅਹਿਮ ਜ਼ਰੀਆ ਹਨ। ਇਸ ਲਈ ਮਾਪਿਆਂ ਨੂੰ ਵੀ ਇਹ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਦੇ ਬੱਚੇ ਕਿਸੇ ਨਾ ਕਿਸੇ ਖੇਡ ਨਾਲ ਜ਼ਰੂਰ ਜੁੜਨ।
ਇਸ ਮੌਕੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ.ਐਸ. ਸਿੱਧੂ, ਵਧੀਕ ਮੁੱਖ ਸਕੱਤਰ (ਖੇਡਾਂ) ਸੰਜੇ ਕੁਮਾਰ, ਡਾਇਰੈਕਟਰ ਖੇਡ ਵਿਭਾਗ ਅੰਮ੍ਰਿਤ ਕੌਰ ਗਿੱਲ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਸਹਾਇਕ ਡਾਇਰੈਕਟਰ ਖੇਡ ਵਿਭਾਗ ਕਰਤਾਰ ਸਿੰਘ ਅਤੇ ਫਿਲਮ ਅਦਾਕਾਰ ਅਰਸ਼ਦ ਡਾਲੀ ਸਮੇਤ ਵੱਡੀ ਗਿਣਤੀ ਖਿਡਾਰੀ ਅਤੇ ਕੋਚ ਹਾਜ਼ਰ ਸਨ।
ਫੋਟੋ ਕੈਪਸ਼ਨ: ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਐਸ.ਏ.ਐਸ.ਨਗਰ ਦੇ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ।
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਐਸ.ਏ.ਐਸ.ਨਗਰ ਦੇ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਇਨਾਮੀ ਰਾਸ਼ੀ ਹਾਸਿਲ ਕਰਨ ਵਾਲੇ ਖਿਡਾਰੀਆਂ ਨਾਲ ਜੇਤੂ ਨਿਸ਼ਾਨ ਬਣਾਉਂਦੇ ਹੋਏ।
ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਐਸ.ਏ.ਐਸ.ਨਗਰ ਦੇ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

by Ranjit Singh
2 weeks ago
0

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 