ਖੁਦਕੁਸ਼ੀ ਮਾਮਲੇ ਵਿੱਚ ਰਿਸ਼ਵਤ ਲੈਣ ਵਾਲੇ ਏਐਸਆਈ ਦੀ ਅੱਜ ਹੋਵੇਗੀ ਪੇਸ਼ੀ
ਸੀਬੀਆਈ ਨੇ ਕੀਤਾ ਸੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 9 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਚੰਡੀਗੜ੍ਹ ਪੁਲੀਸ ਦੇ ਰਿਸ਼ਵਤਖੋਰ ਸਹਾਇਕ ਸਬ-ਇੰਸਪੈਕਟਰ (ਏਐਸਆਈ) ਬਲਕਾਰ ਸਿੰਘ ਨੂੰ ਅੱਜ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਨੂੰ ਬੀਤੇ ਹੁੱਧਵਾਰ ਨੂੰ ਸੀਬੀਆਈ ਦੀ ਭ੍ਰਿਸ਼ਟਾਚਾਰ ਵਿਰੋਧੀ ਯੂਨਿਟ ਨੇ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਸੀ। ਬਲਕਾਰ ਦੀ ਪੋਸਟਿੰਗ ਮਨੀਮਾਜਰਾ ਥਾਣੇ ਵਿੱਚ ਸੀ।
ਇਲਜ਼ਾਮ ਅਨੁਸਾਰ ਉਸ ਨੇ ਖ਼ੁਦਕੁਸ਼ੀ ਲਈ ਉਕਸਾਉਣ (ਆਈਪੀਸੀ 306) ਦੇ ਇੱਕ ਕੇਸ ਵਿੱਚ ਮੁਲਜ਼ਮ ਨੂੰ ਰਾਹਤ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ ਸੀ। ਰਿਸ਼ਵਤ ਦਾ ਇਹ ਸੌਦਾ 50 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਸੀ। ਮੁਲਜ਼ਮ ਨੇ ਏਐਸਆਈ ਨੇ ਚੰਡੀਗੜ੍ਹ ਸੀਬੀਆਈ ਨੂੰ ਸ਼ਿਕਾਇਤ ਦਿੱਤੀ, ਜਿਸ ’ਤੇ ਜਾਲ ਵਿਛਾ ਕੇ ਪ ਉਸ ਨੂੰ ਕਾਬੂ ਕਰ ਲਿਆ ਗਿਆ।
ਜਾਣਕਾਰੀ ਮੁਤਾਬਕ 21 ਦਸੰਬਰ 2022 ਨੂੰ ਮਨੀਮਾਜਰਾ ‘ਚ ਇਕ ਲੜਕੀ ਨੇ ਖੁਦਕੁਸ਼ੀ ਕਰ ਲਈ ਸੀ। ਇਸ ਘਟਨਾ ਸਬੰਧੀ ਕਾਨੂੰਨੀ ਰਾਇ ਲੈਣ ਤੋਂ ਬਾਅਦ 24 ਦਸੰਬਰ 2022 ਨੂੰ ਗੁਰਪ੍ਰੀਤ ਸਿੰਘ ਨਾਮੀ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਏਐਸਆਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ।