-ਜੀਓਜੀ ਨੇ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਆਂਗਣਵਾੜੀ ਤੇ ਆਸ਼ਾ ਵਰਕਰਾਂ, ਸੁਪਰਵਾਈਜਰਾਂ ਤੇ ਪੰਚਾਂ-ਸਰਪੰਚਾਂ ਨੂੰ ਨਾਲ ਜੋੜਿਆ
ਰਾਜਪੁਰਾ, 10 ਜੁਲਾਈ (ਵਿਸ਼ਵ ਵਾਰਤਾ)-
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਖ਼ਿਲਾਫ਼ ਵਿੱਢੀ ਜੰਗ ਮਿਸ਼ਨ ਫ਼ਤਿਹ ਤਹਿਤ ਖੁਸ਼ਹਾਲੀ ਦੇ ਰਾਖੇ ਪਿੰਡ-ਪਿੰੰਡ ਕੋਵਿਡ-19 ਪ੍ਰਤੀ ਸਾਵਧਾਨੀਆਂ ਰੱਖਣ ਦਾ ਪ੍ਰਚਾਰ ਕਰ ਰਹੇ ਹਨ। ਜੀਓਜੀ ਦੇ ਜ਼ਿਲ੍ਹਾ ਪਟਿਆਲਾ ਮੁਖੀ ਬ੍ਰਿਗੇਡੀਅਰ (ਸੇਵਾ ਮੁਕਤ) ਸ. ਡੀ.ਐਸ. ਗਰੇਵਾਲ ਨੇ ਦੱਸਿਆ ਕਿ ਖੁਸ਼ਹਾਲੀ ਦੇ ਰਾਖੇ ਮਿਸ਼ਨ ਫ਼ਤਿਹ ਦੇ ਬੈਜ ਲਗਾ ਕੇ ਲੋਕਾਂ ਨੂੰ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਤੋਂ ਬਚਣ ਲਈ ਦਿੱਤੇ ਸੁਨੇਹੇ ਦੇ ਪੈਂਫਲਟ ਵੰਡ ਰਹੇ ਹਨ, ਉਥੇ ਹੀ ਉਹ ਲੋਕਾਂ ਨੂੰ ਮਿਸ਼ਨ ਫ਼ਤਿਹ ਨਾਲ ਜੁੜਨ ਲਈ ਲੋਕਾ ਦੇ ਮੋਬਾਇਲ ਫੋਨਾਂ ਵਿੱਚ ਕੋਵਾ ਐਪ ਵੀ ਡਾਊਨਲੋਡ ਕਰਵਾ ਰਹੇ ਹਨ।
ਇਸੇ ਦੌਰਾਨ ਰਾਜਪੁਰਾ ਤਹਿਸੀਲ ਮੁਖੀ ਕਰਨਲ ਹਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਸੂਹਰੋਂ ਵਿਖੇ ਕੋਵਿਡ-19 ਮਹਾਂਮਾਰੀ ਨੂੰ ਹਰਾਉਣ ਲਈ ਵਿਸ਼ੇਸ਼ ਪ੍ਰੋਗਰਾਮ ਕਰਕੇ ਜੀਓਜੀ ਨੇ ਪਿੰਡ ਦੀ ਗਰਾਮ ਪੰਚਾਇਤ ਦੇ ਮੈਂਬਰਾਂ ਸਮੇਤ ਆਸ਼ਾ ਵਰਕਰਾਂ, ਆਂਗਣਵਾੜੀਜ, ਸੁਪਰਵਾਈਜਰਾਂ ਨੂੰ ਨਾਲ ਲੈਕੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਹੋਰ ਦੱਸਿਆ ਕਿ ਇਸ ਦੌਰਾਨ ਪਿੰਡਾਂ ਵਿੱਚ ਲੋਕਾਂ ਨੂੰ ਮਾਸਕ ਪਾਉਣ, ਆਪਸੀ ਦੂਰੀ ਰੱਖਣ, ਹੱਥ ਧੋਹਣ ਇਕੱਠਾਂ ਵਿੱਚ ਨਾ ਜਾਣ ਅਤੇ ਕੋਰੋਨਾ ਵਾਇਰਸ ਤੋਂ ਬਚਣ ਲਈ ਹੋਰ ਇਹਤਿਆਤ ਵਰਤਣ ਸਬੰਧੀਂ ਜਾਗਰੂਕ ਕੀਤਾ ਗਿਆ।
ਲੋਕ ਸਭਾ ਚੋਣਾਂ 2024- ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਭਰੀ ਨਾਮਜ਼ਦਗੀ
ਲੋਕ ਸਭਾ ਚੋਣਾਂ 2024- ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਤੋਂ ਭਰੀ ਨਾਮਜ਼ਦਗੀ ਚੰਡੀਗੜ੍ਹ, 11ਮਈ(ਵਿਸ਼ਵ ਵਾਰਤਾ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ...