ਖੁੱਲ੍ਹ ਗਏ ਸਟਰਾਂਗ ਰੂਮ ਦੇ ਦਰਵਾਜ਼ੇ ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਦੀ ਗਿਣਤੀ ਤੋਂ ਪਹਿਲਾਂ
ਅੰਮ੍ਰਿਤਸਰ, 4 ਜੂਨ (ਵਿਸ਼ਵ ਵਾਰਤਾ): ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਸਟਰਾਂਗ ਰੂਮ ਖੋਲ੍ਹਿਆ ਗਿਆ। ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫਸਰ ਕਮ ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੁਰਿੰਦਰ ਸਿੰਘ ਦਾ ਕਹਿਣਾ ਹੈ, “ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਹਨ, ਸਾਡੇ ਕੋਲ ਇੱਥੇ ਤਿੰਨ ਪੱਧਰੀ ਸੁਰੱਖਿਆ ਹੈ… ਗਿਣਤੀ ਰੂਮ ਦੇ ਅੰਦਰ ਮੋਬਾਈਲ ਫੋਨ ਦੀ ਇਜਾਜ਼ਤ ਨਹੀਂ ਹੈ। “