• Latest
  • Trending
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼

3 years ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

25 minutes ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

52 minutes ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

59 minutes ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

59 minutes ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

2 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

2 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

2 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

2 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

3 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਕੇਂਦਰ ਨੂੰ ਪੰਜਾਬ ਦੇ ਸਾਰੇ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

3 hours ago
Hindi News
English News
Thursday, November 19, 2026
No Result
View All Result
17 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼

August 30, 2023
in ਖਬਰਾਂ, ਚੰਡੀਗੜ੍ਹ, ਪੰਜਾਬ
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼

 ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਇਸ ਖੇਡ ਮੇਲੇ ਦਾ ਉਦਘਾਟਨ; ਇਸ ਉਪਰਾਲੇ ਨੂੰ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰਨ ਵੱਲ ਇੱਕ ਵਿਸ਼ੇਸ਼ ਕਦਮ ਦੱਸਿਆ

 ਟੋਕੀਓ ਉਲੰਪਿਕਸ ਦੀ ਤਮਗਾ ਜੇਤੂ ਹਾਕੀ ਟੀਮ ਨੂੰ ਜਲਦੀ ਢੁਕਵੀਂਆਂ ਨੌਕਰੀਆਂ ਦੇਣ ਦਾ ਐਲਾਨ

ਬਠਿੰਡਾ, 30 ਅਗਸਤ (ਵਿਸ਼ਵ ਵਾਰਤਾ):- ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਮੰਗਲਵਾਰ ਨੂੰ ਦੇਸ਼ ਦੇ ਸਭ ਤੋਂ ਵੱਡੇ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਇੱਥੇ ਇਸ ਵੱਡ-ਆਕਾਰੀ ਖੇਡ ਸਮਾਗਮ ਦਾ ਉਦਘਾਟਨ ਕੀਤਾ।

ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਭਾਗ ਲੈਣ ਵਾਲੇ ਖਿਡਾਰੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਲਗਭਗ ਦੋ ਮਹੀਨਿਆਂ ਦੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਇਸ ਸ਼ਾਨਦਾਰ ਖੇਡ ਮੇਲੇ ਦਾ ਉਦਘਾਟਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਖੇਡ ਮੇਲਾ ਸੂਬੇ ਦੀ ਖੇਡਾਂ ਦੇ ਖੇਤਰ ਵਿੱਚ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਇੱਕ ਪ੍ਰੇਰਕ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਣ ਲਈ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਉੱਘੇ ਖਿਡਾਰੀ ਸਟੇਡੀਅਮ ਵਿੱਚ ਖੇਡਾਂ ਦੀ ਮਸ਼ਾਲ ਲੈ ਕੇ ਆਏ। ਉਨ੍ਹਾਂ ਦੱਸਿਆ ਕਿ ਇਹ ਮਸ਼ਾਲ ਸੂਬੇ ਭਰ ਦੇ 23 ਜ਼ਿਲ੍ਹਿਆਂ ਤੋਂ ਗੁਜ਼ਰੀ, ਜਿੱਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਖਿਡਾਰੀਆਂ ਨੇ ਦੌੜ ਵਿੱਚ ਭਾਗ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਸ਼ਾਲ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਝੋਨੇ ਦੀ ਲੁਆਈ ਤੋਂ ਬਾਅਦ ਇਸ ਦੀ ਕਟਾਈ ਸਖ਼ਤ ਮਿਹਨਤ ਨਾਲ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਇਹ ਖੇਡਾਂ ਨਵੇਂ ਪੌਦੇ ਲਗਾਉਣ ਲਈ ਹਨ ਜੋ ਆਉਣ ਵਾਲੇ ਸਮੇਂ ਵਿੱਚ ਭਰਪੂਰ ਲਾਭ ਦੇਣਗੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਖੇਡਾਂ ਦੇ ਵਿਕਾਸ ਵੱਲ ਕਦੇ ਧਿਆਨ ਨਹੀਂ ਦਿੱਤਾ ਜਿਸ ਕਾਰਨ ਪੰਜਾਬ ਇਸ ਖੇਤਰ ਵਿੱਚ ਪਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਵਿਅੰਗ ਕਸਦਿਆਂ ਕਿਹਾ ਕਿ ਭਾਵੇਂ ਪਿਛਲੇ ਵਿੱਤ ਮੰਤਰੀ ਇਸ ਇਲਾਕੇ ਦੇ ਹੀ ਸਨ ਪਰ ਉਨ੍ਹਾਂ ਦੇ ਖ਼ਾਲੀ ਖ਼ਜ਼ਾਨੇ ਦੀ ਬਿਆਨਬਾਜ਼ੀ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ, ਜਦੋਂਕਿ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੁਣ ਇਹੀ ਪੈਸਾ ਵਰਤਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਮੈਡਲ ਲਿਆਉਣ ਵਾਲੀ ਭਾਰਤੀ ਹਾਕੀ ਟੀਮ ਨੂੰ ਜਲਦੀ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਰੇ ਅੜਿੱਕੇ ਪਹਿਲਾਂ ਹੀ ਦੂਰ ਕਰ ਦਿੱਤੇ ਗਏ ਹਨ ਅਤੇ ਹੁਣ ਇਨ੍ਹਾਂ ਨੌਂ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਦੇਸ਼ ਦਾ ਸਰਮਾਇਆ ਹਨ ਅਤੇ ਇਨ੍ਹਾਂ ਨੂੰ ਦੇਸ਼ ਲਈ ਚੰਗੀ ਤਰ੍ਹਾਂ ਸੰਭਾਲਿਆ ਜਾਵੇਗਾ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਉਹ ਏਸ਼ੀਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਖੇਡਾਂ ਗਲਤ ਹੱਥਾਂ ਵਿੱਚ ਚਲੀਆਂ ਗਈਆਂ ਸਨ, ਇਸ ਨਾਲ ਖੇਡਾਂ ਦੀ ਤਰੱਕੀ ‘ਤੇ ਮਾੜਾ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੁਸ਼ਤੀ ਫੈਡਰੇਸ਼ਨ ਨੂੰ ਲੈ ਕੇ ਮੰਦਭਾਗਾ ਵਿਵਾਦ ਇਸ ਗੱਲ ਦਾ ਸਬੂਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕਦੇ ਵੀ ਅਜਿਹੇ ਵਿਵਾਦਾਂ ਵਿੱਚ ਨਹੀਂ ਆਵੇਗਾ ਕਿਉਂਕਿ ਖੇਡਾਂ ਰਾਹੀਂ ਰੰਗਲਾ ਪੰਜਾਬ ਬਣਾਉਣਾ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਸਾਲ ਕਰਵਾਏ ‘ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਸੀਜ਼ਨ’ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਵੱਡ-ਆਕਾਰੀ ਸਮਾਗਮ ਵਿੱਚ ਵੱਖ-ਵੱਖ ਛੇ ਉਮਰ ਵਰਗਾਂ ਦੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ 30 ਖੇਡ ਵਰਗਾਂ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ ਸੀ ਅਤੇ ਇਨ੍ਹਾਂ ਨੂੰ ਛੇ ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਗਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਵਿੱਚ 35 ਮੁਕਾਬਲੇ ਕਰਵਾਏ ਜਾਣਗੇ ਅਤੇ ਪਹਿਲੀ ਵਾਰ ਖੇਡਾਂ ਵਿੱਚ ਰਗਬੀ, ਸਾਈਕਲਿੰਗ, ਘੋੜ ਸਵਾਰੀ, ਵੁਸ਼ੂ ਅਤੇ ਸ਼ੂਟਿੰਗ ਵਾਲੀਬਾਲ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ 14 ਸਾਲ ਉਮਰ ਵਰਗ, 17 ਸਾਲ ਉਮਰ ਵਰਗ, 21 ਸਾਲ ਉਮਰ ਵਰਗ, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਵਿੱਚ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ, ਜਿਸ ਵਿੱਚ ਸੋਨ ਤਗਮਾ ਜੇਤੂ ਲਈ 10,000 ਰੁਪਏ, ਚਾਂਦੀ ਤਗਮਾ ਜੇਤੂ ਲਈ 7000 ਰੁਪਏ ਅਤੇ ਕਾਂਸੀ ਤਗਮਾ ਜੇਤੂ ਖਿਡਾਰੀਆਂ ਨੂੰ 5000 ਰੁਪਏ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡਾਂ ਦਾ ਦੂਜਾ ਸੀਜ਼ਨ ਮੰਗਲਵਾਰ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਖੇਡ ਦੇ ਹਿੱਸੇ ਵਜੋਂ ਬਲਾਕ ਪੱਧਰੀ ਖੇਡਾਂ 31 ਅਗਸਤ ਤੋਂ 9 ਸਤੰਬਰ ਤੱਕ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ 26 ਸਤੰਬਰ ਤੋਂ 5 ਅਕਤੂਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਅਤੇ 10 ਤੋਂ 25 ਅਕਤੂਬਰ ਤੱਕ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਸੂਬਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਇਸ ਦਿਸ਼ਾ ਵੱਲ ਇੱਕ ਸਹੀ ਕਦਮ ਹੈ ਕਿਉਂਕਿ ਇਹ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਮੰਚ ਪ੍ਰਦਾਨ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਸਮਰੱਥਾਵਾਂ ਅਤੇ ਊਣਤਾਈਆਂ ਦੀ ਪਛਾਣ ਕਰਨ ਵਿੱਚ ਵੀ ਮਦਦ ਕਰਨਗੀਆਂ ਜੋ ਕਿ ਭਵਿੱਖ ਵਿੱਚ ਹੋਣ ਵਾਲੇ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਵਾਸਤੇ ਲਾਹੇਵੰਦ ਸਿੱਧ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿਉਂਕਿ ਇਹ ਖੇਡਾਂ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।

ਸੂਬੇ ਵਿੱਚ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ ਸੂਬਾ ਸਰਕਾਰ ਵੱਲੋਂ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਰਾਸ਼ੀ ਵੰਡਣ ਦੀ ਮੁਹਿੰਮ ਵਿੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇਨਾਮੀ ਰਾਸ਼ੀ ਪਿਛਲੇ ਪੰਜ ਸਾਲਾਂ ਤੋਂ ਬਕਾਇਆ ਹੈ ਕਿਉਂਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਖਿਡਾਰੀਆਂ ਨੂੰ ਇਹ ਰਾਸ਼ੀ ਦੇਣ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ 23 ਖਿਡਾਰੀਆਂ ਨੂੰ 9.30 ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਨਾਲ ਹੀ ਕੌਮੀ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਵਜੋਂ 7 ਕਰੋੜ ਰੁਪਏ ਵੀ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਨਵੀਂ ਖੇਡ ਨੀਤੀ ਪੇਸ਼ ਕੀਤੀ ਹੈ ਜਿਸ ਵਿੱਚ ਸਾਰੇ ਨਾਗਰਿਕਾਂ ਨੂੰ ਸਰਗਰਮ ਜੀਵਨ ਸ਼ੈਲੀ ਅਪਣਾਉਣ, ਸਾਰੇ ਬੱਚਿਆਂ ਨੂੰ ਖੇਡਣ/ਦੌੜਨ ਲਈ ਪ੍ਰੇਰਿਤ ਕਰਨ ਅਤੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਖੇਡਾਂ ਵਿੱਚ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਕਲਪਨਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਪਿਰਾਮਿਡ ਵਰਗੇ ਖੇਡ ਢਾਂਚੇ ਲਈ ਹਰੇਕ ਪਿੰਡ/ਇਲਾਕੇ ਵਿੱਚ ਖੇਡ ਮੈਦਾਨ, ਹਰ ਘਰ ਤੋਂ 4 ਕਿਲੋਮੀਟਰ ਦੇ ਦਾਇਰੇ ਵਿੱਚ ਪਿੰਡ ਕਲੱਸਟਰ ਪੱਧਰ ‘ਤੇ ਖੇਡ ਨਰਸਰੀਆਂ, ਖਿਡਾਰੀਆਂ ਲਈ ਹੋਸਟਲ ਨਾਲ ਲੈਸ ਜ਼ਿਲ੍ਹਾ ਖੇਡ ਕੰਪਲੈਕਸ ਅਤੇ ਸੂਬਾ ਪੱਧਰ ‘ਤੇ ਸੈਂਟਰ ਆਫ਼ ਐਕਸੀਲੈਂਸ ਬਣਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੀਤੀ ਜ਼ਮੀਨੀ ਪੱਧਰ ‘ਤੇ ਨੌਜਵਾਨਾਂ ਵਿਚਲੀ ਪ੍ਰਤਿਭਾ ਦੀ ਪਛਾਣ ਕਰਨ ਅਤੇ ਇਹਨਾਂ ਨੂੰ ਵਿਗਿਆਨਕ ਢੰਗ ਨਾਲ ਸਿਖਲਾਈ ਦੇਣ ਅਤੇ ਪੈਰਾ ਤੇ ਦਿਵਿਆਂਗ ਖਿਡਾਰੀਆਂ ਸਮੇਤ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਉਭਰਦੇ ਖਿਡਾਰੀਆਂ ਨੂੰ ਤਿਆਰ ਕਰਨ ਲਈ ਸਹਾਇਤਾ ਪ੍ਰਦਾਨ ਕਰਨ ‘ਤੇ ਵੀ ਜ਼ੋਰ ਦਿੰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਨੀਤੀ ਵਿੱਚ ਓਲੰਪਿਕ/ਏਸ਼ੀਅਨ/ਰਾਸ਼ਟਰਮੰਡਲ ਖੇਡਾਂ ਦੇ ਨਾਲ-ਨਾਲ ਗਰੇਡੇਸ਼ਨ ਸੂਚੀ ਦੀਆਂ 35 ਖੇਡਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਖੇਡਾਂ ਵਿੱਚ ਕੋਚਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਬਲਬੀਰ ਸਿੰਘ ਸੀਨੀਅਰ ਐਵਾਰਡ ਸ਼ੁਰੂ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਪ੍ਰਮੋਟਰਾਂ ਨੂੰ ਮਿਲਖਾ ਸਿੰਘ ਐਵਾਰਡ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਭਰਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਖੇਡ ਨੀਤੀ ਦੇ ਹਿੱਸੇ ਵਜੋਂ ਸੂਬਾ ਸਰਕਾਰ ਚੀਨ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਭਾਗ ਲੈਣ ਦੀ ਤਿਆਰੀ ਕਰ ਰਹੇ 50 ਦੇ ਕਰੀਬ ਖਿਡਾਰੀਆਂ ਨੂੰ ਪਹਿਲੀ ਵਾਰ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ‘ਤੇ ਰਨਵੇਅ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ।

ਇਨ੍ਹਾਂ ਖੇਡਾਂ ਦੇ ਪ੍ਰਬੰਧ ਲਈ ਖੇਡ ਮੰਤਰੀ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰਮੀਤ ਸਿੰਘ ਮੀਤ ਹੇਅਰ ਇਸ ਸਾਰੇ ਪ੍ਰਬੰਧ ਲਈ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਇਹ ਪੂਰੇ ਸੂਬੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਕੋਨੇ-ਕੋਨੇ ਵਿੱਚ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਡਾਂ ਇਸੇ ਤਰ੍ਹਾਂ ਹਰ ਸਾਲ ਕਰਵਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਯਾਦ ਕਰਦਿਆਂ ਉਨ੍ਹਾਂ ਬਾਰੇ ਕਿਤਾਬ ਵੀ ਰਿਲੀਜ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਕੌਮੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਹਾਕੀ ਦੇ ਇਸ ਮਹਾਨ ਖਿਡਾਰੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਕੀਤੀਆਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਉੱਘੇ ਪੰਜਾਬੀ ਗਾਇਕ ਹਰਵੀ, ਕੇ. ਕਰਮਾ, ਦਰਸ਼ਨਜੀਤ, ਯਾਸਿਰ ਹੁਸੈਨ, ਹਰਜੀਤ ਹਰਮਨ ਅਤੇ ਕੁਲਵਿੰਦਰ ਬਿੱਲਾ ਨੇ ਆਪਣੀ ਸੁਰੀਲੀ ਆਵਾਜ਼ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਬੱਚਿਆਂ ਨੇ ਆਪਣੀ ਸਕੇਟਿੰਗ ਅਤੇ ਜਿਮਨਾਸਟਿਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਨੂੰ ਕੀਲ ਦਿੱਤਾ। ਇਸ ਤੋਂ ਪਹਿਲਾਂ ਓਲੰਪੀਅਨ ਬਲਜੀਤ ਢਿੱਲੋਂ ਅਤੇ ਮਨਜੀਤ ਕੌਰ ਮਸ਼ਾਲ ਲੈ ਕੇ ਆਏ ਅਤੇ ਓਲੰਪੀਅਨ ਗੁਰਜੀਤ ਕੌਰ ਨੇ ਸਟੇਜ ‘ਤੇ ਮਸ਼ਾਲ ਜਗਾਈ।

ਇਸ ਮੌਕੇ ਪੰਜਾਬ ਦੇ ਰਵਾਇਤੀ ਨਾਚ ‘ਗਿੱਧਾ’ ਅਤੇ ‘ਭੰਗੜਾ’ ਨਾਲ ਖੇਡਾਂ ਦੇ ਸਮੁੱਚੇ ਦ੍ਰਿਸ਼ ਨੂੰ ਦਰਸਾਉਂਦੀ ਪ੍ਰਭਾਵਸ਼ਾਲੀ ਵੀਡੀਓ ਨੇ ਦਰਸ਼ਕਾਂ ਦਾ ਮਨ ਮੋਹ ਲਿਆ ਅਤੇ ਉਨ੍ਹਾਂ ਦੇ ਪੈਰਾਂ ਨੂੰ ਥਿਰਕਣ ਲਈ ਮਜਬੂਰ ਕਰ ਦਿੱਤਾ। ਇਸੇ ਤਰ੍ਹਾਂ ਸਟੇਡੀਅਮ ਵਿੱਚ ਹੋਏ ਉਦਘਾਟਨੀ ਸਮਾਗਮ ਦੌਰਾਨ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਵੀ ਦਰਸ਼ਕਾਂ ਨੇ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਦਰਸ਼ਕਾਂ ਨੇ ਆਤਿਸ਼ਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖੜ੍ਹੇ ਹੋ ਕੇ ਤਾੜੀਆਂ ਵੀ ਮਾਰੀਆਂ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੌੜੇਮਾਜਰਾ, ਅਮਨ ਅਰੋੜਾ, ਡਾ. ਬਲਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਜੀਤ ਕੌਰ, ਗੁਰਮੀਤ ਸਿੰਘ ਖੁੱਡੀਆਂ, ਬ੍ਰਮ ਸ਼ੰਕਰ ਜਿੰਪਾ ਵੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਚਰਨ ਕੌਰ ਦੇ...

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 19, 2026
0

  ਹੈਦਰਾਬਾਦ, 19 ਨਵੰਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਸੰਪਥ ਨੰਦੀ ਦੀ ਜ਼ਬਰਦਸਤ ਪੀਰੀਅਡ ਐਕਸ਼ਨ ਡਰਾਮਾ ਫਿਲਮ 'Bhogi', ਜਿਸ ਵਿੱਚ ਅਦਾਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Most Popular

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
4 days ago
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 